ਝੋਨੇ ਦੀ ਖਰੀਦ ਬੰਦ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਰੋਸ ਪ੍ਰਦਰਸ਼ਨ
ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ)-ਪੰਜਾਬ ਵਿਚ ਝੋਨੇ ਦੀ ਖਰੀਦ ਪੰਜਾਬ ਸਰਕਾਰ ਵਲੋਂ ਬੰਦ ਕਰਨ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਦੇ ਇਕ ਵਫਦ ਵਲੋਂ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਪੰਜਾਬ ਸਰਕਾਰ ਦੇ ਨਾਮ ’ਤੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਸੌਂਪਿਆ ਗਿਆ ਅਤੇ ਮੰਗ ਕੀਤੀ ਗਈ ਕਿ ਮੰਡੀਆਂ ਵਿਚੋਂ ਝੋਨੇ ਦੀ ਬੰਦ ਕੀਤੀਆਂ ਗਈਆਂ ਮੰਡੀਆਂ ਵਿਚ ਖਰੀਦ ਨੂੰ ਸ਼ੁਰੂ ਕੀਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਮੁਸ਼ਕਿਲਾਂ ਨਾ ਪੇਸ਼ ਆਉਣ।
ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ)-ਪੰਜਾਬ ਵਿਚ ਝੋਨੇ ਦੀ ਖਰੀਦ ਪੰਜਾਬ ਸਰਕਾਰ ਵਲੋਂ ਬੰਦ ਕਰਨ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਦੇ ਇਕ ਵਫਦ ਵਲੋਂ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਪੰਜਾਬ ਸਰਕਾਰ ਦੇ ਨਾਮ ’ਤੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਸੌਂਪਿਆ ਗਿਆ ਅਤੇ ਮੰਗ ਕੀਤੀ ਗਈ ਕਿ ਮੰਡੀਆਂ ਵਿਚੋਂ ਝੋਨੇ ਦੀ ਬੰਦ ਕੀਤੀਆਂ ਗਈਆਂ ਮੰਡੀਆਂ ਵਿਚ ਖਰੀਦ ਨੂੰ ਸ਼ੁਰੂ ਕੀਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਮੁਸ਼ਕਿਲਾਂ ਨਾ ਪੇਸ਼ ਆਉਣ। ਇਸ ਮੌਕੇ ਸ਼ਮਸ਼ੇਰ ਸਿੰਘ ਕਿੰਗਰਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਫ਼ਰੀਦਕੋਟ, ਰਾਜਥੀਰ ਸਿੰਘ ਸੰਧਵਾਂ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਪੰਜਾਬ, ਵੀਰ ਇੰਦਰਜੀਤ ਸਿੰਘ ਪੁਰੀ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਫ਼ਰੀਦਕੋਟ ਤੇ ਸ਼ਮਸ਼ੇਰ ਸਿੰਘ ਜਲਾਲੇਆਣਾ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਕਾਦੀਆਂ ਟੂ ਨੇ ਦੱਸਿਆ ਕਿ ਪੰਜਾਬ ਦੀਆ ਮੰਡੀਆਂ ਵਿਚ ਝੋਨੇ ਦੀ ਆਮਦ ਅਜੇ ਜਾਰੀ ਹੈ ਪ੍ਰੰਤੂ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕੀਤੀ ਜਾ ਰਹੀ ਝੋਨੇ ਦੀ ਖਰੀਦ ਨੂੰ ਬੰਦ ਕਰ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਵਲੋਂ ਇਹ ਬਹਾਨਾ ਬਣਾ ਕੇ ਕਿ ਝੋਨਾ ਖਰੀਦਣ ਦੀ ਲਿਮਿਟ ਪੂਰੀ ਹੋ ਗਈ ਹੈ ਜਿਸ ਕਰਕੇ ਝੋਨੇ ਦੀ ਖਰੀਦ ਮੰਡੀਆਂ ਵਿਚ ਬੰਦ ਕਰ ਦਿੱਤੀ ਗਈ ਹੈ। ਜਦੋਂ ਕਿ ਕਿਸਾਨ ਪਿਛਲੇ ਕਈ ਦਿਨਾਂ ਤੋ ਝੋਨਾ ਮੰਡੀਆਂ ਵਿਚ ਵੇਚਣ ਦੀ ਉਡੀਕ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਬੰਦ ਕਰਕੇ ਕਿਸਾਨਾਂ ਦਾ ਆਰਥਿਕ ਸ਼ੋਸ਼ਣ ਕਰ ਰਹੀ ਹੈ। ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਅਨਾਜ ਮੰਡੀਆਂ ਨੂੰ ਵੱਡੇ ਨਿੱਜੀ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀਆਂ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਬੰਦ ਪਈ ਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਮੁੜ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਦੇ ਨਾਮ ’ਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੀਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਤੁੰਬੜਭਾਨ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਪੀ.ਕੇ.ਯੂ. ਲੱਖੋਵਾਲ, ਰਣਜੋਤ ਸਿੰਘ ਜਟਾਣਾ ਜ਼ਿਲ੍ਹਾ ਪ੍ਰੈੱਸ ਸਕੱਤਰ ਬੀ.ਕੇ.ਯੂ. ਰਾਜੇਵਾਲ, ਮਲਕੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਬੀ.ਕੇ.ਯੂ. ਸਿੱਧੂਪੁਰ, ਅਮਰਜੀਤ ਸਿੰਘ ਵਾਲੀਆ ਬਲਾਕ ਆਗੂ ਕਿਰਤੀ ਕਿਸਾਨ ਯੂਨੀਅਨ, ਰਣਜੀਤ ਸਿੰਘ ਬਲਾਕ ਆਗੂ ਬੀਕੇਯੂ ਡਕਾਉਂਦਾ ਬੁਰਜ ਗਿੱਲ ਆਦਿ ਹਾਜ਼ਰ ਸਨ।