ਜ਼ਿਲ੍ਹੇ ਅੰਦਰ 8,27,115.35 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਿਰਵਿਘਨ ਜਾਰੀ ਹੈ ਅਤੇ ਮਿੱਥੇ ਗਏ ਟੀਚੇ ਅਨੁਸਾਰ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਿਰਵਿਘਨ ਜਾਰੀ ਹੈ ਅਤੇ ਮਿੱਥੇ ਗਏ ਟੀਚੇ ਅਨੁਸਾਰ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿਚ ਖ਼ਰੀਦ, ਅਦਾਇਗੀ ਤੇ ਲਿਫ਼ਟਿੰਗ ਦੇ ਕੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਬੇਲੋੜੀ ਉਡੀਕ ਨਾ ਕਰਨੀ ਪਵੇ ਅਤੇ ਵਿਭਾਗ ਵਲੋਂ ਕਿਸਾਨਾਂ ਦੀ ਸਹੂਲਤ ਤੇ ਝੋਨੇ ਦੀ ਸਮੇਂ ਸਿਰ ਚੁਕਾਈ ਨੂੰ ਪਹਿਲ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖਰੀਫ਼ ਸੀਜ਼ਨ 2026-27 ਦੌਰਾਨ ਹੁਣ ਤੱਕ 8,89, 286.16 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 8,27,115.35 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਖ਼ਰੀਦੇ ਗਏ ਝੋਨੇ ਦੀ 72 ਘੰਟਿਆਂ ਦੇ ਅੰਦਰ ਲਿਫ਼ਟਿੰਗ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹੁਣ ਤੱਕ 5,71,079.4 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।