ਅਗਰਵਾਲ ਪੀਰਖਾਨਾ ਵਿਖੇ ਧਾਰਮਿਕ ਸਮਾਰੋਹ ਕਰਵਾਇਆ
ਗਿੱਦੜਬਾਹਾ, 13 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਅਗਰਵਾਲ ਪੀਰਖਾਨਾ ਗਿੱਦੜਬਾਹਾ ਵਲੋਂ ਬੀਤੀ ਰਾਤ ਪੀਰਖਾਨਾ ਵਿਖੇ ਪੀਰ ਮੀਰਾਂ ਸਾਹਿਬ ਬਾਬਾ ਜੀ ਦੇ ਸਨਮਾਨ ਵਿਚ ਸ਼ਰਧਾ ਤੇ ਭਗਤੀ ਭਾਵਨਾ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਗਿੱਦੜਬਾਹਾ, 13 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਅਗਰਵਾਲ ਪੀਰਖਾਨਾ ਗਿੱਦੜਬਾਹਾ ਵਲੋਂ ਬੀਤੀ ਰਾਤ ਪੀਰਖਾਨਾ ਵਿਖੇ ਪੀਰ ਮੀਰਾਂ ਸਾਹਿਬ ਬਾਬਾ ਜੀ ਦੇ ਸਨਮਾਨ ਵਿਚ ਸ਼ਰਧਾ ਤੇ ਭਗਤੀ ਭਾਵਨਾ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਬਾਬਾ ਕਾਲਾ ਸਿੰਗਲਾ ਅਤੇ ਬਾਬਾ ਗੁਰਚਰਨ ਵਲੋਂ ਧਾਰਮਿਕ ਦੀਵਾਨ ਸਜਾਏ ਗਏ, ਜਦਕਿ ਭਜਨ ਗਾਇਕ ਫ਼ੌਜੀ ਭੰਗਚੜੀ ਐਂਡ ਪਾਰਟੀ ਵਲੋਂ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਰਸਭਿੰਨੇ ਭਜਨਾਂ ਦੀ ਪੇਸ਼ਕਾਰੀ ਕੀਤੀ ਗਈ, ਜਿਸ ਨਾਲ ਸਮੁੱਚਾ ਮਾਹੌਲ ਭਗਤੀਮਈ ਬਣ ਗਿਆ। ਇਸ ਮੌਕੇ ਅਗਰਵਾਲ ਪੀਰਖਾਨਾ ਕਮੇਟੀ ਦੇ ਪ੍ਰਧਾਨ ਓਮ ਪ੍ਰਕਾਸ਼ ਕਾਕਾ ਨੇ ਦੱਸਿਆ ਕਿ ਪੀਰ ਬਾਬਾ ਮੀਰਾਂ ਜੀ ਦੀ ਦਰਗਾਹ ’ਤੇ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿਚ ਆਪਸੀ ਭਾਈਚਾਰੇ, ਸਾਂਝ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ। ਸਮਾਗਮ ਉਪਰੰਤ ਸੰਗਤ ਲਈ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਪਾਣੀ ਦੀ ਸੇਵਾ ਸ਼ਿਵ ਆਰ.ਓ. ਵਲੋਂ ਨਿਭਾਈ ਗਈ। ਇਸ ਮੌਕੇ ਸਾਬਕਾ ਪ੍ਰਧਾਨ ਪਿਆਰੇ ਲਾਲ ਮਿੱਤਲ, ਮੀਤ ਪ੍ਰਧਾਨ ਪ੍ਰਸ਼ੋਤਮ ਗੋਇਲ, ਖ਼ਜ਼ਾਨਚੀ ਮਹਿੰਦਰਪਾਲ ਗਰਗ, ਸਟੋਰ ਇੰਚਾਰਜ ਰਿੰਕੂ ਬਾਂਸਲ, ਦੁਰਗਾ ਪ੍ਰਸਾਦ ਟੁਨੀਆ, ਰਾਜਿੰਦਰ ਗੋਰਖਾ, ਬਲਦੇਵ ਮੰਗਲਾ, ਸੁਰਜੀਤ ਰਾਹੀ , ਰਾਕੇਸ਼ ਪਟਵਾਰੀ, ਛਿੰਦੀ ਚੋਟੀਆਂਵਾਲਾ, ਅਨਿਲ ਗਰਗ, ਐਡਵੋਕੇਟ ਪਰਾਗ ਚੰਦ ਗਰਗ, ਡਾ. ਕੇਵਲ ਕ੍ਰਿਸ਼ਨ ਸਿੰਗਲਾ, ਡਾ. ਸਵਰਨ ਲਤਾ ਸਿੰਗਲਾ, ਸ਼ੰਮੀ ਬੁੱਟਰ, ਮਨਜੀਤ ਸ਼ੇਖ ਅਤੇ ਪੀਰਖਾਨਾ ਦੇ ਸੇਵਾਦਾਰ ਬਾਬਾ ਦਲਜੀਤ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।