14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਵਿਛੜੇ ਸਾਥੀਆਂ ਆਸ਼ਾ ਰਾਣੀ ਪਤਨੀ ਤੇਜ਼ ਰਾਮ ਸ਼ਾਸਤਰੀ ਅਤੇ ਹੋਰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-11-2026
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਵਿਛੜੇ ਸਾਥੀਆਂ ਆਸ਼ਾ ਰਾਣੀ ਪਤਨੀ ਤੇਜ਼ ਰਾਮ ਸ਼ਾਸਤਰੀ ਅਤੇ ਹੋਰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੀਤੀ ਗਈ। ਇਸ ਉਪਰੰਤ ਵੱਖ-ਵੱਖ ਬੁਲਾਰਿਆਂ ਨੇ ਪੈਨਸ਼ਨਰਾਂ ਦੀਆਂ ਮੰਗਾਂ ਤੇ ਜਥੇਬੰਦੀ ਦੇ ਸਰਗਰਮੀਆਂ ਸੰਬੰਧੀ ਵਿਚਾਰ ਪੇਸ਼ ਕੀਤੇ। ਮੀਟਿੰਗ ਦੌਰਾਨ ਸੁਪਰੀਮ ਕੋਰਟ ਵਿਚ ਡੀ.ਏ. ਸੰਬੰਧੀ ਚੱਲ ਰਹੇ ਕੇਸ, 2.59 ਦੇ ਪੈਨਸ਼ਨ ਲਾਭਾਂ ਅਤੇ ਅਦਾਲਤਾਂ ਵਿਚ ਵਿਚਾਰ ਅਧੀਨ ਹੋਰ ਮਾਮਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਪੈਨਸ਼ਨਰਜ਼ ਤੇ ਮੁਲਾਜ਼ਮ ਜੁਆਇੰਟ ਫ਼ਰੰਟ ਵਲੋਂ ਸੰਗਰੂਰ ਵਿਖੇ ਲਗਾਏ ਗਏ ਪੱਕੇ ਮੋਰਚੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਡਿਊਟੀ ਅਨੁਸਾਰ ਵੱਧ ਤੋਂ ਵੱਧ ਪੈਨਸ਼ਨਰਾਂ ਨੂੰ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਰਾਜਬਲਵਿੰਦਰ ਸਿੰਘ ਮਰਾੜ੍ਹ ਵਲੋਂ ਐਸੋਸੀਏਸ਼ਨ ਦੇ ਕੰਮਕਾਜ ਤੇ ਸੰਘਰਸ਼ ਨੂੰ ਸਮਰਥਨ ਦਿੰਦਿਆਂ 21 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ ਗਈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਇਸ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਮੀਟਿੰਗ ਵਿਚ ਨਵੇਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਐਸੋਸੀਏਸ਼ਨ ਦੀ ਮੈਂਬਰਸ਼ਿਪ ਲੈਣ ਲਈ ਪ੍ਰੇਰਿਤ ਕਰਨ ਵਾਸਤੇ ਮੌਜੂਦਾ ਮੈਂਬਰਾਂ ਨੂੰ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਸਾਲਾਨਾ ਮੈਂਬਰਸ਼ਿਪ ਫ਼ੀਸ ਐਸੋਸੀਏਸ਼ਨ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ। ਇਸ ਮੌਕੇ ਮਹੀਨੇ ਦੌਰਾਨ ਜਨਮ ਦਿਨ ਵਾਲੇ ਪੈਨਸ਼ਨਰ ਸਾਥੀਆਂ ਮੇਜਰ ਸਿੰਘ ਚੌਂਤਰਾ, ਪ੍ਰਸ਼ੋਤਮ ਲਾਲ ਅਤੇ ਸੁਖਦਰਸ਼ਨ ਸਿੰਘ ਬੇਦੀ ਨੂੰ ਮੁਬਾਰਕਬਾਦ ਦਿੱਤੀ ਗਈ। ਐਸੋਸੀਏਸ਼ਨ ਵਿਚ ਨਵੇਂ ਸ਼ਾਮਿਲ ਹੋਏ ਜਲੌਰ ਸਿੰਘ ਕਾਨੂੰਨਗੋ ਅਤੇ ਰਾਜ ਬਲਵਿੰਦਰ ਸਿੰਘ ਮਰਾੜ੍ਹ ਦਾ ਸਵਾਗਤ ਵੀ ਕੀਤਾ ਗਿਆ। ਮੀਟਿੰਗ ਵਿਚ ਬਲਵੰਤ ਸਿੰਘ ਅਟਵਾਲ, ਬਲਬੀਰ ਸਿੰਘ ਚੌਧਰੀ, ਮੇਜਰ ਸਿੰਘ ਚੌਂਤਰਾ, ਜਸਵੰਤ ਸਿੰਘ ਬਰਾੜ, ਗੁਰਟੇਕ ਸਿੰਘ ਬਰਾੜ, ਨਛੱਤਰ ਸਿੰਘ ਮਧੀਰ, ਪਰਮਜੀਤ ਸਿੰਘ ਖ਼ਾਲਸਾ, ਇਕਬਾਲ ਸਿੰਘ ਪ੍ਰਿੰਸੀਪਲ, ਪ੍ਰਸ਼ੋਤਮ ਲਾਲ ਗਿਰਧਰ, ਸੁਖਮੰਦਰ ਸਿੰਘ ਬੇਦੀ, ਕੁਲਦੀਪ ਸਿੰਘ ਬਰਾੜ, ਇੰਦਰਪਾਲ ਸਿੰਘ ਸੰਧੂ, ਬਲਜੀਤ ਸਿੰਘ ਅਰੋੜਾ, ਹਰਬੰਸ ਰਾਜ ਸ਼ਰਮਾ, ਸੁਖਦੇਵ ਸਿੰਘ, ਨਛੱਤਰ ਸਿੰਘ ਸਰਾਏਨਾਗਾ, ਸਤਨਾਮ ਸਿੰਘ, ਗਿਆਨ ਚੰਦ, ਹਰਬੰਸ ਸਿੰਘ ਬਰਾੜ, ਹਰਨੇਕ ਸਿੰਘ ਗਿੱਲ, ਤਰਸੇਮ ਸਿੰਘ, ਮੋਹਨ ਲਾਲ, ਦਲ ਸਿੰਘ, ਜੋਗਾ ਸਿੰਘ, ਗੁਰਮੀਤ ਸਿੰਘ ਸੋਢੀ, ਚਰਨਦਾਸ, ਸਵਰਨ ਸਿੰਘ, ਧਰਮ ਚੰਦ, ਬਰਨੇਹ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਰਾਮਪਾਲ, ਅਸ਼ੋਕ ਕੁਮਾਰ, ਸ਼ਾਮ ਲਾਲ, ਨਗਿੰਦਰ ਸਿੰਘ ਅਤੇ ਸੂਰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਲੰਬੀ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਪੱਧਰੀ ਸਕੂਲ ਖੇਡਾਂ ’ ਚ ਸਰਕਾਰੀ ਸਕੂਲ ਕਾਉਣੀ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24