14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਆਦਰਸ਼ ਸਕੂਲ ਕੋਟਭਾਈ ਦੀ ਵਿਦਿਆਰਥਣ ਦਾ ਸ਼ੁੱਧ ਗੁਰਬਾਣੀ ਉਚਾਰਨ ’ ਚ ਦੂਜਾ ਸਥਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਮੋਸਿਆਂ ਵਾਲੀ ਦੁਕਾਨ ’ ਤੇ ਭੰਨਤੋੜ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਹਰਮਹਿੰਦਰ ਪਾਲ)-ਸਥਾਨਕ ਜਲਾਲਾਬਾਦ ਰੋਡ ਫਾਟਕ ਪਾਰ ਸ਼ਹੀਦ ਭਗਤ ਸਿੰਘ ਚੌਂਕ ਦੇ ਨੇੜੇ ਸਥਿਤ ਮਸ਼ਹੂਰ ਭਾਨਾ ਸਮੋਸੇ ਵਾਲਾ ਦੁਕਾਨ ’ਤੇ ਸ਼ਾਮ ਕਰੀਬ ਸਾਢੇ ਚਾਰ ਵਜੇ 25-30 ਨੌਜਵਾਨ ਆਏ ਅਤੇ ਭੰਨਤੋੜ ਕਰਕੇ ਚਲੇ ਗਏ। ਹਮਲਾ ਐਨਾ ਅਚਾਨਕ ਹੋਇਆ ਕਿ ਦੁਕਾਨ ਮਾਲਕ ਤੇ ਕਰਮਚਾਰੀਆਂ ਸਮੇਤ ਆਸ-ਪਾਸ ਦੇ ਲੋਕਾਂ ਵਿਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ।

Ad Position 21
No active advertisement
ਅਜੀਤ ਡੈਸਕ 15-11-2026
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਹਰਮਹਿੰਦਰ ਪਾਲ)-ਸਥਾਨਕ ਜਲਾਲਾਬਾਦ ਰੋਡ ਫਾਟਕ ਪਾਰ ਸ਼ਹੀਦ ਭਗਤ ਸਿੰਘ ਚੌਂਕ ਦੇ ਨੇੜੇ ਸਥਿਤ ਮਸ਼ਹੂਰ ਭਾਨਾ ਸਮੋਸੇ ਵਾਲਾ ਦੁਕਾਨ ’ਤੇ ਸ਼ਾਮ ਕਰੀਬ ਸਾਢੇ ਚਾਰ ਵਜੇ 25-30 ਨੌਜਵਾਨ ਆਏ ਅਤੇ ਭੰਨਤੋੜ ਕਰਕੇ ਚਲੇ ਗਏ। ਹਮਲਾ ਐਨਾ ਅਚਾਨਕ ਹੋਇਆ ਕਿ ਦੁਕਾਨ ਮਾਲਕ ਤੇ ਕਰਮਚਾਰੀਆਂ ਸਮੇਤ ਆਸ-ਪਾਸ ਦੇ ਲੋਕਾਂ ਵਿਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ। ਪੀੜਤ ਦੁਕਾਨਦਾਰ ਵਲੋਂ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਭਾਨਾ ਸਮੋਸੇ ਵਾਲਾ ਦੇ ਨਾਂਅ ਨਾਲ ਦੁਕਾਨ ਚਲਾਉਣ ਵਾਲੇ ਦੁਕਾਨਦਾਰ ਭਾਨ ਚੰਦ ਦੀ ਦੁਕਾਨ ’ਤੇ ਸ਼ਾਮ ਕਰੀਬ ਸਾਢੇ ਚਾਰ ਵਜੇ 25 ਤੋਂ 30 ਵਿਅਕਤੀ ਆਏ ਅਤੇ ਅਚਾਨਕ ਹਮਲਾ ਕਰਦੇ ਹੋਏ ਦੁਕਾਨ ਦੀ ਭੰਨਤੋੜ ਸ਼ੁਰੂ ਕਰ ਦਿੱਤੀ। ਇਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਮਲਾਵਰਾਂ ਨੇ ਮੇਜ਼, ਕੁਰਸੀਆਂ, ਬਾਲਟੀਆਂ ਸਮੇਤ ਸਾਰਾ ਸਾਮਾਨ ਤੋੜ ਦਿੱਤਾ। ਉਥੇ ਹੀ ਮੌਕੇ ’ਤੇ ਬਣਾਏ ਜਾ ਰਹੇ ਸਮੋਸੇ ਅਤੇ ਗਰਮ ਤੇਲ ਆਦਿ ਵੀ ਖਿਲਾਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇ ਕੇ ਹਮਲਾਵਰ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪੀੜਤ ਦੁਕਾਨਦਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਅਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾਂਦਾ ਹੈ ਕਿ ਇਹ ਵਾਰਦਾਤ ਨਿੱਜੀ ਰੰਜਿਸ਼ ਦਾ ਨਤੀਜਾ ਹੈ। ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਕੇ ’ਤੇ ਮੌਜੂਦ ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਗੁਰਦਿੱਤਾ ਸਿੰਘ ਨੇ ਦੱਸਿਆ ਕਿ ਕਰੀਬ 25 ਤੋਂ 30 ਵਿਅਕਤੀਆਂ ਨੇ ਦੁਕਾਨ ’ਤੇ ਹਮਲਾ ਕਰਕੇ ਭੰਨਤੋੜ ਕੀਤੀ ਹੈ। ਸੀ.ਸੀ.ਟੀ.ਵੀ. ਕੈਮਰੇ ਵਿਚ ਭੰਨਤੋੜ ਦੀ ਘਟਨਾ ਰਿਕਾਰਡ ਹੋ ਗਈ ਹੈ। ਫ਼ਿਲਹਾਲ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਭੰਨਤੋੜ ਕਰਨ ਵਾਲੇ ਕੌਣ ਹਨ ਅਤੇ ਇਸ ਦੇ ਪਿੱਛੇ ਕੀ ਕਾਰਨ ਹੈ, ਇਹ ਅਜੇ ਜਾਂਚ ਦਾ ਵਿਸ਼ਾ ਹੈ। ਇਸ ਮਾਮਲੇ ਵਿਚ ਪੀੜਤ ਦੁਕਾਨਦਾਰ ਵਲੋਂ ਬਿਆਨ ਦਰਜ ਕਰਵਾਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਤੇ ਕਾਂਗਰਸ ਸੇਵਾ ਦਲ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਕਰਨਵੀਰ ਇੰਦੌਰਾ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਵਿਚ ਗੁੰਡਾਗਰਦੀ ਵਧ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬਰਕੰਦੀ ਰੋਡ ਬਣੀ ਕੂੜੇ ਦਾ ਡੰਪ ਤੇ ਹੱਡਾ ਰੋੜੀ, ਬਦਬੂ ਕਾਰਨ ਲੋਕਾਂ ਦਾ ਲੰਘਣਾ ਮੁਸ਼ਕਿਲ ਅਗਲੀ ਖ਼ਬਰ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਸੰਬੰਧੀ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ
Ad Position 24