14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਰਵਾਨਾ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜਨਗਣਨਾ 2027 ਦੇ ਦੂਜੇ ਪੜਾਅ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਸੈਂਸਸ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ 30 ਨਵੰਬਰ ਤੱਕ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੇ ਦੂਜੇ ਪੜਾਅ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਵੇਗੀ।

Ad Position 21
No active advertisement
ਅਜੀਤ ਡੈਸਕ 15-11-2026
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜਨਗਣਨਾ 2027 ਦੇ ਦੂਜੇ ਪੜਾਅ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਸੈਂਸਸ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ 30 ਨਵੰਬਰ ਤੱਕ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੇ ਦੂਜੇ ਪੜਾਅ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਸੈਂਸਸ ਅਫ਼ਸਰ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਅਤੇ ਡਿਪਟੀ ਈ.ਐਸ.ਏ. ਰੁਪਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜਨਗਣਨਾ ਦੇ ਸਹੀ, ਭਰੋਸੇਯੋਗ ਤੇ ਮੁਕੰਮਲ ਅੰਕੜੇ ਦੇਸ਼ ਦੀ ਯੋਜਨਾਬੰਦੀ, ਪ੍ਰਭਾਵਸ਼ਾਲੀ ਪ੍ਰਸ਼ਾਸਨ, ਲੋਕ ਭਲਾਈ ਸਕੀਮਾਂ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਜਨਗਣਨਾ ਦੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਵਾਸਤੇ ਹਰੇਕ ਨਾਗਰਿਕ ਦਾ ਸਹਿਯੋਗ ਤੇ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਸਵੈ-ਗਣਨਾ (ਸੈਲਫ਼ ਐਨਿਊਮੀਰੇਸ਼ਨ) ਸਹੂਲਤ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ 16 ਨਵੰਬਰ ਤੋਂ 30 ਨਵੰਬਰ ਤੱਕ ਘਰ ਬੈਠੇ ਹੀ ਅਧਿਕਾਰਤ ਪੋਰਟਲ ਰਾਹੀਂ ਆਪਣੇ ਮਕਾਨ ਤੇ ਪਰਿਵਾਰ ਨਾਲ ਸੰਬੰਧਿਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਇਸ ਸਹੂਲਤ ਰਾਹੀਂ ਨਾਗਰਿਕ ਆਪਣੀ ਸੁਵਿਧਾ ਅਨੁਸਾਰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਆਨਲਾਈਨ ਜਾਣਕਾਰੀ ਦਰਜ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐਸ.ਈ. ਆਈ.ਡੀ.) ਜਾਰੀ ਕੀਤਾ ਜਾਵੇਗਾ। ਨਾਗਰਿਕਾਂ ਨੂੰ ਇਹ ਨੰਬਰ ਘਰ-ਘਰ ਜਨਗਣਨਾ ਕਰਨ ਆਉਣ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ, ਤਾਂ ਜੋ ਪਹਿਲਾਂ ਦਰਜ ਕੀਤੀ ਗਈ ਜਾਣਕਾਰੀ ਦੀ ਤਸਦੀਕ ਕੀਤੀ ਜਾ ਸਕੇ ਅਤੇ ਅਗਲੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦਾ ਕੰਮ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗਾ, ਜਦਕਿ 5 ਤੋਂ 9 ਜਨਵਰੀ 2027 ਤੱਕ ਸੋਧ ਪੜਾਅ ਤਹਿਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਮਲੋਟ ਇਕਾਈ ਦੀ ਮੀਟਿੰਗ ਹੋਈ ਅਗਲੀ ਖ਼ਬਰ ਬਰਕੰਦੀ ਰੋਡ ਬਣੀ ਕੂੜੇ ਦਾ ਡੰਪ ਤੇ ਹੱਡਾ ਰੋੜੀ, ਬਦਬੂ ਕਾਰਨ ਲੋਕਾਂ ਦਾ ਲੰਘਣਾ ਮੁਸ਼ਕਿਲ
Ad Position 24