14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੰਕਲਪ ਸੁਸਾਇਟੀ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ.) ਵਲੋਂ ਜ਼ਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 15-11-2026
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ.) ਵਲੋਂ ਜ਼ਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਦੌਰਾਨ ਅੱਖਾਂ ਦੇ ਰੋਗਾਂ ਦੀ ਮਾਹਿਰ ਡਾ. ਹਰਸ਼ਪ੍ਰੀਤ ਕੌਰ ਮਹਿੰਦਰਾ ਵਲੋਂ ਕਰੀਬ 300 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ ਨੇ ਮੁੱਖ ਮਹਿਮਾਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਰਪਨਦੀਪ ਸਿੰਘ ਬਰਾੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸੰਕਲਪ ਪਬਲਿਕ ਸਰਵਿਸਿਜ਼ ਐਂਡ ਅਵੇਅਰਨੈੱਸ ਪ੍ਰੋਜੈਕਟ ਤਹਿਤ ਲਗਾਏ ਇਸ ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਨੂੰ ਅੱਖਾਂ ਦੀ ਜਾਂਚ ਤੇ ਇਲਾਜ ਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਕੈਂਪ ਦੇ ਸਾਰੇ ਪ੍ਰਬੰਧ ਪ੍ਰੋਜੈਕਟ ਕੋਆਰਡੀਨੇਟਰ ਦਵਿੰਦਰ ਪਾਲ ਸਿੰਘ ਬਰਾੜ ਵਲੋਂ ਕੀਤੇ ਗਏ। ਕੈਂਪ ਦੌਰਾਨ ਵਿਜੇ ਕੁਮਾਰ ਛਾਬੜਾ, ਬਲਰਾਜ ਛਾਬੜਾ ਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਸਾਰੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ 260 ਮਰੀਜ਼ਾਂ ਨੂੰ ਨਿਗ੍ਹਾ ਦੀਆਂ ਐਨਕਾਂ ਵੰਡੀਆਂ ਗਈਆਂ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ, ਡਾ. ਅਰਪਨਦੀਪ ਸਿੰਘ ਬਰਾੜ, ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ, ਆਪਥਾਲਮਿਕ ਅਫ਼ਸਰ ਮੰਜੂ ਬਾਲਾ, ਪੀ.ਏ. ਸਿਵਲ ਸਰਜਨ ਗੁਰਪ੍ਰੀਤ ਸਿੰਘ ਭੁੱਲਰ, ਪ੍ਰੋਜੈਕਟ ਕੋਆਰਡੀਨੇਟਰ ਦਵਿੰਦਰ ਪਾਲ ਸਿੰਘ ਬਰਾੜ, ਬਲਜਿੰਦਰ ਸਿੰਘ, ਕੋਮਲਪ੍ਰੀਤ ਕੌਰ, ਰਾਜਵਿੰਦਰ ਕੌਰ ਸੋਥਾ, ਟੀਮ ਸੰਕਲਪ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ’ਚ ਸੀ.ਜੀ.ਐਮ. ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ
Ad Position 24