16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਰਕਾਰ ਤੀਰਥ ਯਾਤਰਾ ਬੱਸਾਂ ਦੇ ਪੀੜਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਵੇ- ਭਾਜਪਾ ਆਗੂ

ਬਰਗਾੜੀ, 16 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)- ਪਿਛਲੇ ਦਿਨੀਂ ਅੰਮ੍ਰਿਤਸਰ ਨਜ਼ਦੀਕ ਮੁੱਖ ਮੰਤਰੀ ਤੀਰਥ ਯਾਤਰਾ ਵਾਲੀਆਂ ਬੱਸਾਂ ਦੀ ਹੋਈ ਭਿਆਨਕ ਟੱਕਰ ਦੌਰਾਨ 5 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖਮੀ ਹੋਏ ਸਨ। ਜਿਨ੍ਹਾਂ ’ਚ ਕਸਬਾ ਬਰਗਾੜੀ ਦੇ ਇਕ ਗਰੀਬ ਪਰਿਵਾਰ ਦਾ ਨੌਜਵਾਨ ਵੀ ਮੌਤ ਦਾ ਸ਼ਿਕਾਰ ਹੋ ਗਿਆ ਸੀ।

Ad Position 21
No active advertisement
ਅਜੀਤ ਡੈਸਕ 17-11-2026
ਬਰਗਾੜੀ, 16 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)- ਪਿਛਲੇ ਦਿਨੀਂ ਅੰਮ੍ਰਿਤਸਰ ਨਜ਼ਦੀਕ ਮੁੱਖ ਮੰਤਰੀ ਤੀਰਥ ਯਾਤਰਾ ਵਾਲੀਆਂ ਬੱਸਾਂ ਦੀ ਹੋਈ ਭਿਆਨਕ ਟੱਕਰ ਦੌਰਾਨ 5 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖਮੀ ਹੋਏ ਸਨ। ਜਿਨ੍ਹਾਂ ’ਚ ਕਸਬਾ ਬਰਗਾੜੀ ਦੇ ਇਕ ਗਰੀਬ ਪਰਿਵਾਰ ਦਾ ਨੌਜਵਾਨ ਵੀ ਮੌਤ ਦਾ ਸ਼ਿਕਾਰ ਹੋ ਗਿਆ ਸੀ। ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਜੋ ਕਿ ਪੀੜਤ ਪਰਿਵਾਰ ਨਾਲ ਇਕ ਕੋਝਾ ਮਜ਼ਾਕ ਹੈ ਕਿਉਂਕਿ ਮਨੁੱਖੀ ਜ਼ਿੰਦਗੀ ਨੂੰ ਕਿਸੇ ਵੀ ਕੀਮਤ ’ਤੇ ਖ਼ਰੀਦਿਆ ਨਹੀਂ ਜਾ ਸਕਦਾ ਤੇ ਨਾ ਹੀ ਇਸ ਦੀ ਭਰਪਾਈ ਕਿਸੇ ਢੰਗ ਨਾਲ ਹੋ ਸਕਦੀ ਹੈ ਪ੍ਰੰਤੂ ਪਰਿਵਾਰ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਮ੍ਰਿਤਕ ਬਲਵੀਰ ਰਾਮ ਦੇ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਡਾ. ਬਲਵਿੰਦਰ ਸਿੰਘ ਸਿਵੀਆਂ ਅਤੇ ਐਸ.ਸੀ ਸੈੱਲ ਪੰਜਾਬ ਭਾਜਪਾ ਦੇ ਪ੍ਰਧਾਨ ਜਸਪਾਲ ਸਿੰਘ ਪੰਜਗਰਾਈਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਤੀਰਥ ਯਾਤਰਾ ਲਈ ਭੇਜੀਆਂ ਜਾਣ ਵਾਲੀਆਂ ਬੱਸਾਂ ਪੰਜਾਬ ਸਰਕਾਰ ਨੇ ਆਪਣੇ ਦਿੱਲੀ ਬੈਠੇ ਅਕਾਵਾਂ ਦੇ ਦਿਸ਼ਾ-ਨਿਰਦੇਸ਼ਾਂ ਕਿਸੇ ਹੋਰ ਸੂਬੇ ਤੋਂ ਮੰਗਵਾਈਆਂ ਹਨ ਜਿਨ੍ਹਾਂ ਦੀ ਹਾਲਤ ਬੇਹੱਦ ਨਾਜ਼ਕ ਹੈ। ਉਨ੍ਹਾਂ ਉੱਪਰ ਲੱਗੇ ਪੰਜਾਬ ਸਰਕਾਰ ਦੇ ਬੈਨਰਾਂ ਨਾਲ ਹੀ ਬਾਹਰੋਂ ਲਿਸ਼ਕਾਰੇ ਮਾਰਦੀਆਂ ਦਿਖਾਈ ਦਿੰਦੀਆਂ ਹਨ ਪ੍ਰੰਤੂ ਅੰਦਰੋ ਇਹ ਬਿਲਕੁਲ ਖੋਖਲੀਆਂ ਹਨ। ਜਿਸ ਕਰਕੇ ਇਸ ਹਾਦਸੇ ’ਚ ਬਹੁਤ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਰਛਪਾਲ ਸਿੰਘ ਸ਼ੋਸਣ ਅਕਾਲੀ ਦਲ (ਵਾਰਿਸ ਪੰਜਾਬ ਦੇ) ਸਟੇਟ ਮੀਡੀਆ ਕੋਆਰਡੀਨੇਟਰ ਬਣੇ ਅਗਲੀ ਖ਼ਬਰ ਬੀਬੀ ਅਮਰਜੀਤ ਕੌਰ ਪੰਜਗਰਾਈਂ ਦੀ ਨਿਯੁਕਤੀ ਨਾਲ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ
Ad Position 24