16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਅਮਿੱਟ ਛਾਪ ਛੱਡਦਿਆਂ ਸੰਪੰਨ

ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲੇਵਾਲਾ ਵਿਖੇ ਐਕਸਪ੍ਰੈਸ਼ਨ 2026 ਸਾਲਾਨਾ ਸਮਾਗਮ ਬਹੁਤ ਹੀ ਧੂਮ-ਧਾਮ ਅਤੇ ਉਤਸਾਹ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਵਾਈਸ ਚੇਅਰਪਰਸਨ ਕੁਸ਼ਵੰਤ ਕੌਰ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲੇਵਾਲਾ ਵਿਖੇ ਐਕਸਪ੍ਰੈਸ਼ਨ 2026 ਸਾਲਾਨਾ ਸਮਾਗਮ ਬਹੁਤ ਹੀ ਧੂਮ-ਧਾਮ ਅਤੇ ਉਤਸਾਹ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਵਾਈਸ ਚੇਅਰਪਰਸਨ ਕੁਸ਼ਵੰਤ ਕੌਰ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ। ਸਕੂਲ ਦੇ ਬੱਚਿਆਂ ਨੇ ਆਏ ਹੋਏ ਮਹਿਮਾਨਾਂ ਦਾ ਬੈਂਡ ਨਾਲ ਸਵਾਗਤ ਕੀਤਾ, ਮੂਲ ਮੰਤਰ ਅਤੇ ਧਾਰਮਿਕ ਸ਼ਬਦ ਦੇ ਨਾਲ ਇਸ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਬੱਚਿਆਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਲੋਕ-ਨਾਚ, ਝੂਮਰ, ਗਿੱਧਾ, ਭੰਗੜਾ ਅਤੇ ਭਗਤ ਸਿੰਘ ਦੀ ਜੀਵਨੀ ਸਬੰਧੀ ਐਕਟ, ਇੰਟਰਨੈਸ਼ਨਲ ਡਾਂਸ, ਪੁਲਿਸ ਐਕਟ, ਆਪਰੇਸ਼ਨ ਸਿੰਦੂਰ ਐਕਟ, ਹੋਰਰ ਐਕਟ, ਰੈਂਪ ਵਾਕ ਆਦਿ ਕਈ ਹੋਰ ਐਕਟ ਪੇਸ਼ ਕੀਤੇ ਗਏ। ਇਸ ਮੌਕੇ ਸ਼ਿਵ ਤਾਂਡਵ ਅਤੇ ਪੰਜਾਬੀ ਝੂਮਰ ਖਿੱਚ ਦਾ ਕੇਂਦਰ ਰਹੇ ਅਤੇ ਆਏ ਹੋਏ ਮਹਿਮਾਨਾਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰ ਜਿਵੇਂ ਪੜ੍ਹਾਈ, ਖੇਡਾਂ ਵਿਚ ਮੱਲਾਂ ਮਾਰਨ ਲਈ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਵ. ਸਰਦਾਰਨੀ ਸੁਰਜੀਤ ਕੌਰ ਯਾਦਗਾਰੀ ਐਵਾਰਡ ਦਿੱਤਾ ਗਿਆ ਜਿਸ ਵਿਚ ਸਾਲ 2024-25 ਅਤੇ 2025-26 ਦੌਰਾਨ ਸੀ.ਬੀ.ਐਸ.ਈ. ਦਸਵੀਂ ਜਮਾਤ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਿਲ ਕਰਨ ਵਾਲੇ ਬੱਚਿਆ ਂ ਨੂੰ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਆਏ ਹੋਏ ਸਾਰੇ ਹੀ ਮਾਤਾ-ਪਿਤਾ ਅਤੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜ ਵਿਚ ਆਪਣੀ ਇਕ ਵੱਖਰੀ ਪਹਿਚਾਣ ਬਣਾਉਣ ਲਈ ਮੌਕਾ ਦਿੰਦੇ ਹਨ ਅਤੇ ਇਸ ਦੇ ਨਾਲ-ਨਾਲ ਅਜੋਕੇ ਸਮੇਂ ਦੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਵਿਚ ਵੀ ਮਦਦਗਾਰ ਹੁੰਦੇ ਹਨ। ਇਸ ਮੌਕੇ ਹਾਰਟ ਸਪੈਸ਼ਲਿਸਟ (ਕਾਰਡੀਓਲੋਜਿਸਟ) ਡਾ. ਰਾਕੇਂਦਰਾ ਸਿੰਘ, ਡਾ. ਮਨਜੋਤ ਕੌਰ, ਡਾ. ਅਭਿਸ਼ੇਕ, ਡਾ. ਪਰਨੀਤ, ਸਰਪੰਚ ਲਛਮਣ ਸਿੰਘ, ਪ੍ਰਿੰਸੀਪਲ ਕੁਮਾਰ ਜਗਦੇਵ, ਪ੍ਰਿੰਸੀਪਲ ਅਨੁਪਮਾ ਦੇਵਗਨ, ਬਲਜੀਤ ਸਿੰਘ, ਪ੍ਰਵੀਨ ਕਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ। ਸਕੂਲ ਡਾਇਰੈਕਟਰ ਕਿਰਨਜੋਤ ਕੌਰ ਅਤੇ ਵਾਈਸ ਪ੍ਰਿੰਸੀਪਲ ਪੂਨਮ ਗੋਇਲ ਨੇ ਬੱਚਿਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਭਾਰਤ ਸਭਾ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਵੈੱਲਫੇਅਰ ਸੇਵਾ ਸੁਸਾਇਟੀ ਨੇ ਧਾਰਮਿਕ ਮੁਕਾਬਲੇ ਕਰਵਾਏ
Ad Position 24