16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨੌਜਵਾਨ ਭਾਰਤ ਸਭਾ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਭਾਰਤ ਸਭਾ ਵਲੋਂ ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਖੇ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਭਾਰਤ ਸਭਾ ਵਲੋਂ ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਖੇ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਸਭਾ ਦੇ ਜ਼ਿਲ੍ਹਾ ਆਗੂ ਗੁਰਾਂਦਿੱਤਾ ਸਿੰਘ ਝਬੇਲਵਾਲੀ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਨੇ ਨੌਜਵਾਨਾਂ ਨੂੰ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਜਿਸ ਸਾਮਰਾਜਵਾਦੀ ਲੁੱਟ ਤੇ ਜ਼ਬਰ ਵਿਰੁੱਧ ਸੰਘਰਸ਼ ਵਿੱਢਿਆ ਸੀ, ਅੱਜ ਵੀ ਸਾਮਰਾਜੀ ਤਾਕਤਾਂ ਉਸੇ ਤਰ੍ਹਾਂ ਸਾਡੇ ਮੁਲਕ ਦੀ ਲੁੱਟ ਕਰ ਰਹੀਆਂ ਹਨ। ਅਨੇਕਾਂ ਗ਼ਦਰੀ ਯੋਧਿਆਂ ਨੇ ਹਿੰਦੁਸਤਾਨ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕੀਤੀਆਂ ਸਨ, ਤਾਂ ਜੋ ਦੇਸ਼ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦਾ ਰਾਜ ਸਥਾਪਤ ਹੋ ਸਕੇ। ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ ਦੇ ਹਾਕਮ ਜਲ, ਜੰਗਲ ਅਤੇ ਜ਼ਮੀਨ ਵਰਗੇ ਕੁਦਰਤੀ ਸਰੋਤ ਸਾਮਰਾਜੀ ਕੰਪਨੀਆਂ ਦੇ ਹਵਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਮਰਾਜਵਾਦ ਦਾ ਪ੍ਰਭਾਵ ਸਿੱਖਿਆ ਤੇ ਸੱਭਿਆਚਾਰ ਦੇ ਖੇਤਰ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਸ਼ਹੀਦਾਂ ਨਾਲ ਸੰਬੰਧਿਤ ਲੇਖ, ਜੀਵਨੀਆਂ ਤੇ ਕਵਿਤਾਵਾਂ ਨੂੰ ਵਿਦਿਆਰਥੀਆਂ ਦੇ ਸਿਲੇਬਸਾਂ ਵਿਚੋਂ ਕੱਢਿਆ ਜਾ ਰਿਹਾ ਹੈ, ਜਦਕਿ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਬਣਨ ਦੀ ਬਜਾਏ, ਗੀਤਾਂ ਤੇ ਫ਼ਿਲਮਾਂ ਰਾਹੀਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਫੁਕਰੇ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਖੋਖਰ ਤੇ ਜ਼ਿਲ੍ਹਾ ਸਕੱਤਰ ਗੁਰਤੇਜ ਸਿੰਘ ਵੜਿੰਗ ਨੇ ਕਿਹਾ ਕਿ ਸਾਡਾ ਅਮੀਰ ਵਿਰਸਾ ਤੱਤੀ ਤਵੀ ਤੋਂ ਲੈ ਕੇ ਮਾਛੀਵਾੜੇ ਦੇ ਜੰਗਲਾਂ ਤੱਕ ਫ਼ੈਲਿਆ ਹੋਇਆ ਹੈ, ਜੋ ਹੱਕ-ਸੱਚ ਲਈ ਸੰਘਰਸ਼ ਕਰਨ ਅਤੇ ਮਜ਼ਲੂਮਾਂ ਦੀ ਰਾਖੀ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਵਿਰਾਸਤ ਨੂੰ ਅੱਗੇ ਤੋਰਨ ਅਤੇ ਸਾਮਰਾਜਵਾਦ ਤੇ ਅਖੌਤੀ ਰਾਸ਼ਟਰਵਾਦ ਵਿਰੁੱਧ ਸੰਘਰਸ਼ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਖ਼ਜ਼ਾਨਚੀ ਵਿਜੇ ਕੁਮਾਰ ਗੋਇਲ ਨੇ ਸਮਾਗਮ ਵਿਚ ਪਹੁੰਚੇ ਨੌਜਵਾਨਾਂ ਤੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਨੌਜਵਾਨਾਂ ਨੂੰ ਨੌਜਵਾਨ ਭਾਰਤ ਸਭਾ ਦੇ ਮੈਂਬਰ ਬਣਨ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਆਗੂ ਰਾਜਪ੍ਰੀਤ ਸਿੰਘ, ਏਕਮ ਵੀਰ ਸਿੰਘ, ਬਲਜੀਤ ਸਿੰਘ, ਰਾਜਵੀਰ ਸਿੰਘ ਗਿੱਲ, ਧਰਮਪਾਲ ਸਿੰਘ ਡੋਹਕ, ਮਲਕੀਤ ਸਿੰਘ ਡੋਹਕ, ਵਿੱਕੀ ਸਿੰਘ, ਗੋਰਾ ਸਿੰਘ, ਤਰਨਜੀਤ ਸਿੰਘ, ਜਸਕਰਨ ਸਿੰਘ ਝਬੇਲਵਾਲੀ ਅਤੇ ਸੋਨਾ ਸਿੰਘ ਝਬੇਲਵਾਲੀ ਸਮੇਤ ਹੋਰ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੇ ਮੁਫ਼ਤ ਜਾਂਚ ਕੈਂਪ ’ਚ 403 ਮਰੀਜ਼ਾਂ ਦੀ ਜਾਂਚ ਤੇ 63 ਮਰੀਜ਼ਾਂ ਦੇ ਲੈਂਜ਼ ਪਾਏ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਅਮਿੱਟ ਛਾਪ ਛੱਡਦਿਆਂ ਸੰਪੰਨ
Ad Position 24