ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਲਿਖ਼ਤੀ ਤੇ ਫ਼ਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਸਿਖਲਾਈ ਅਫ਼ਸਰ ਕੈਪਟਨ (ਰਿਟਾਇਰਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੱਖ-ਵੱਖ ਫੋਰਸਾਂ ਜਿਵੇਂ ਕਿ ਸੀ. ਏ.
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਸਿਖਲਾਈ ਅਫ਼ਸਰ ਕੈਪਟਨ (ਰਿਟਾਇਰਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੱਖ-ਵੱਖ ਫੋਰਸਾਂ ਜਿਵੇਂ ਕਿ ਸੀ.ਏ.ਪੀ.ਐਫ਼. (ਜੀ.ਡੀ.), ਬੀ.ਐਸ.ਐਫ਼., ਸੀ. ਆਈ. ਐਸ . ਐਫ਼., ਸੀ. ਆਰ. ਪੀ. ਐਫ਼., ਐਸ. ਐਸ. ਬੀ., ਆਈ.ਟੀ.ਬੀ.ਪੀ., ਏ.ਆਰ., ਐਸ.ਐਸ.ਐਫ਼. ਅਤੇ ਐਨ.ਆਈ.ਏ. ਲਈ ਭਰਤੀ ਪ੍ਰਕਿਰਿਆ ਚਲਾਈ ਜਾ ਰਹੀ ਹੈ। ਇਨ੍ਹਾਂ ਭਰਤੀਆਂ ਲਈ ਤਿਆਰੀ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਲਿਖ਼ਤੀ ਪ੍ਰੀਖਿਆ ਤੇ ਸਰੀਰਕ ਜਾਂਚ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਸਿਖਲਾਈ ਕੇਵਲ ਲੜਕਿਆਂ ਲਈ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਤੇ ਮੋਗਾ ਜ਼ਿਲ੍ਹਿਆਂ ਦੇ ਜਿਹੜੇ ਨੌਜਵਾਨ ਉਪਰੋਕਤ ਭਰਤੀਆਂ ਲਈ ਲਿਖ਼ਤੀ ਪ੍ਰੀਖਿਆ ਤੇ ਸਰੀਰਕ ਜਾਂਚ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਂਅ ਦਰਜ ਕਰਵਾਉਣ ਲਈ ਰਿਪੋਰਟ ਕਰਨ। ਨਾਂਅ ਦਰਜ ਕਰਵਾਉਣ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9:30 ਤੋਂ 11:30 ਵਜੇ ਤੱਕ ਹੈ। ਕੈਂਪ ਵਿਚ ਆਉਣ ਵਾਲੇ ਨੌਜਵਾਨ ਆਪਣੇ ਨਾਲ ਸੰਬੰਧਿਤ ਭਰਤੀ ਲਈ ਆਨਲਾਈਨ ਅਰਜ਼ੀ ਦੇਣ ਦੇ ਸਬੂਤ ਦੀ ਫ਼ੋਟੋ ਕਾਪੀ, ਦਸਵੀਂ ਜਮਾਤ ਦਾ ਅਸਲ ਸਰਟੀਫ਼ਿਕੇਟ ਅਤੇ ਉਸ ਦੀ ਫ਼ੋਟੋ ਕਾਪੀ, ਪੰਜਾਬ ਦਾ ਰਿਹਾਇਸ਼ੀ ਸਰਟੀਫ਼ਿਕੇਟ, ਜਾਤੀ ਸਰਟੀਫ਼ਿਕੇਟ ਅਤੇ ਆਧਾਰ ਕਾਰਡ ਦੀਆਂ ਫ਼ੋਟੋ ਕਾਪੀਆਂ, ਚਾਲੂ ਬੈਂਕ ਖਾਤੇ ਦੀ ਫ਼ੋਟੋ ਕਾਪੀ, ਇਕ ਪਾਸਪੋਰਟ ਸਾਈਜ਼ ਦੀ ਫ਼ੋਟੋ, ਇਕ ਕਾਪੀ ਤੇ ਇਕ ਪੈੱਨ ਨਾਲ ਲੈ ਕੇ ਆਉਣ। ਇਸ ਤੋਂ ਇਲਾਵਾ ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਵੀ ਨਾਲ ਲਿਆਉਣ। ਕੈਂਪ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਕੈਂਪ ਵਿਚ ਰਹਿਣ ਵਾਲੇ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਲਿਖ਼ਤੀ ਪ੍ਰੀਖਿਆ ਤੇ ਸਰੀਰਕ ਜਾਂਚ ਦੀ ਤਿਆਰੀ ਲਈ ਵੀ ਕੋਈ ਫ਼ੀਸ ਨਹੀਂ ਲਈ ਜਾਵੇਗੀ।