17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਖਾਦ ਦੀ ਕਾਲਾਬਾਜ਼ਾਰੀ, ਕਿਸਾਨਾਂ ਨੂੰ ਲੋੜੀਂਦੀ ਜਾਣਕਾਰੀ ਤੇ ਬੀਜ ਮੁਹੱਈਆ ਕਰਵਾਉਣ ਦੇ ਪ੍ਰਬੰਧ ਕਾਗਜ਼ਾਂ ਤੱਕ ਸੀਮਤ

ਜੈਤੋ, 17 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਕਿਸਾਨਾਂ ਦੀ ਭਲਾਈ, ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਦੀ ਜ਼ਿੰਮੇਵਾਰੀ ਨਿਭਾਉਣ ਵਾਲਾ ਖੇਤੀਬਾੜੀ ਵਿਭਾਗ ਆਪਣੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲਾਂ ਦੇ ਘੇਰੇ ’ਚ ਹੈ। ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਲੋੜੀਂਦੀ ਜਾਣਕਾਰੀ ਦੇਣ, ਮਿਆਰੀ ਬੀਜ ਅਤੇ ਖਾਦਾਂ ਸਮੇਂ ਸਿਰ ਮੁਹੱਈਆ ਕਰਵਾਉਣ ਤੋਂ ਲੈ ਕੇ ਖਾਦਾਂ ਦੀ ਕਾਲਾਬਾਜ਼ਾਰੀ ਰੋਕਣ ਤੱਕ ਵਿਭਾਗ ਦੀ ਕਾਰਵਾਈ ’ਤੇ ਕਿਸਾਨ ਜਥੇਬੰਦੀਆਂ ਵਲੋਂ ਸਵਾਲ ਉਠਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 18-11-2026
ਜੈਤੋ, 17 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਕਿਸਾਨਾਂ ਦੀ ਭਲਾਈ, ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਦੀ ਜ਼ਿੰਮੇਵਾਰੀ ਨਿਭਾਉਣ ਵਾਲਾ ਖੇਤੀਬਾੜੀ ਵਿਭਾਗ ਆਪਣੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲਾਂ ਦੇ ਘੇਰੇ ’ਚ ਹੈ। ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਲੋੜੀਂਦੀ ਜਾਣਕਾਰੀ ਦੇਣ, ਮਿਆਰੀ ਬੀਜ ਅਤੇ ਖਾਦਾਂ ਸਮੇਂ ਸਿਰ ਮੁਹੱਈਆ ਕਰਵਾਉਣ ਤੋਂ ਲੈ ਕੇ ਖਾਦਾਂ ਦੀ ਕਾਲਾਬਾਜ਼ਾਰੀ ਰੋਕਣ ਤੱਕ ਵਿਭਾਗ ਦੀ ਕਾਰਵਾਈ ’ਤੇ ਕਿਸਾਨ ਜਥੇਬੰਦੀਆਂ ਵਲੋਂ ਸਵਾਲ ਉਠਾਏ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਨੱਥਾ ਸਿੰਘ ਰੋੜੀਕਪੂਰਾ ਅਤੇ ਬਲਾਕ ਸਕੱਤਰ ਬੂਟਾ ਸਿੰਘ ਵੜਿੰਗ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਦੇ ਵੱਖ-ਵੱਖ ਪੜਾਵਾਂ ਦੌਰਾਨ ਫ਼ਸਲਾਂ ਦੀ ਬਿਜਾਈ, ਬਿਮਾਰੀਆਂ ਦੀ ਰੋਕਥਾਮ, ਖਾਦਾਂ ਅਤੇ ਬੀਜਾਂ ਦੀ ਸਹੀ ਚੋਣ ਸਬੰਧੀ ਸਮੇਂ ਸਿਰ ਜਾਣਕਾਰੀ ਮਿਲਣੀ ਚਾਹੀਦੀ ਹੈ, ਪਰ ਵਿਭਾਗ ਵਲੋਂ ਕਿਸਾਨਾਂ ਤੱਕ ਲੋੜੀਂਦੀ ਜਾਣਕਾਰੀ ਪਹੁੰਚਾਉਣ ਦੇ ਪ੍ਰਬੰਧਾਂ ਵਿਚ ਕਮੀਆਂ ਮਹਿਸੂਸ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਨੁਸਾਰ ਕਿਸਾਨਾਂ ਨੂੰ ਲੋੜ ਅਨੁਸਾਰ ਖਾਦਾਂ ਅਤੇ ਮਿਆਰੀ ਬੀਜ ਮੁਹੱਈਆ ਕਰਵਾਉਣ ਦੀ ਵਿਵਸਥਾ ਵੀ ਪ੍ਰਭਾਵਸ਼ਾਲੀ ਨਹੀਂ ਹੈ। ਕਿਸਾਨ ਆਗੂਆਂ ਨੇ ਖਾਦਾਂ ਦੀ ਕਾਲਾਬਾਜ਼ਾਰੀ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਖਾਦਾਂ ਦੀ ਵੱਧ ਕੀਮਤ ਵਸੂਲਣ ਅਤੇ ਖਾਦਾਂ ਨਾਲ ਹੋਰ ਸਮਾਨ ਖਰੀਦਣ ਲਈ ਮਜਬੂਰ ਕਰਨ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੇ ਹਾਲਾਤ ਵਿਚ ਖੇਤੀਬਾੜੀ ਵਿਭਾਗ ਵਲੋਂ ਕੀਤੀ ਜਾਣ ਵਾਲੀ ਜਾਂਚ ਅਤੇ ਕਾਰਵਾਈ ਦੇ ਨਤੀਜੇ ਕਿਸਾਨਾਂ ਨੂੰ ਦਿਖਾਈ ਦੇਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਖਾਦ ਵਿਕਰੇਤਾਵਾਂ ਦੀ ਨਿਯਮਤ ਜਾਂਚ ਕੀਤੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ। ਕਿਸਾਨਾਂ ਨੂੰ ਖੇਤੀ ਦੀਆਂ ਨਵੀਆਂ ਤਕਨੀਕਾਂ, ਮਿੱਟੀ ਦੀ ਸਿਹਤ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਫ਼ਸਲਾਂ ਦੀ ਬਿਮਾਰੀਆਂ ਤੋਂ ਰੋਕਥਾਮ ਸਬੰਧੀ ਅਮਲੀ ਜਾਣਕਾਰੀ ਦੇਣ ਦੀ ਲੋੜ ਹੈ। ਕਿਸਾਨਾਂ ਅਨੁਸਾਰ ਸਰਕਾਰੀ ਸਹੂਲਤਾਂ ਦੀ ਵੰਡ ਪਾਰਦਰਸ਼ੀ ਢੰਗ ਨਾਲ ਹੋਣੀ ਚਾਹੀਦੀ ਹੈ ਅਤੇ ਹਰ ਯੋਗ ਕਿਸਾਨ ਤੱਕ ਇਨ੍ਹਾਂ ਦਾ ਲਾਭ ਪਹੁੰਚਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਵਿਭਾਗ ਦੀ ਕਾਰਗੁਜ਼ਾਰੀ ਦੀ ਜ਼ਮੀਨੀ ਪੱਧਰ ’ਤੇ ਸਮੀਖਿਆ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਸਮਾਜ ਸੇਵੀ ਪਰਿਵਾਰ ਨੇ ਮਿਡਲ ਸਕੂਲ ਪੱਕਾ ਨੂੰ 15 ਟਿਊਬ ਲਾਈਟਾਂ ਦਿੱਤੀਆਂ
Ad Position 24