ਸਪੀਕਰ ਸੰਧਵਾਂ ਨੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਕੋਟਕਪੂਰਾ, 17 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਹਲਕਾ ਕੋਟਕਪੂਰਾ ਦੇ ਵਿਕਾਸ ਕਾਰਜਾਂ ਅਤੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਕੈਂਪ ਆਫ਼ਿਸ, ਨੇੜੇ ਬੀ. ਡੀ.
ਕੋਟਕਪੂਰਾ, 17 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਹਲਕਾ ਕੋਟਕਪੂਰਾ ਦੇ ਵਿਕਾਸ ਕਾਰਜਾਂ ਅਤੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਕੈਂਪ ਆਫ਼ਿਸ, ਨੇੜੇ ਬੀ.ਡੀ.ਪੀ.ਓ. ਦਫ਼ਤਰ, ਕੋਟਕਪੂਰਾ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਮੌਕੇ ’ਤੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਹਲਕੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ। ਸੰਧਵਾਂ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਹਲਕਾ ਕੋਟਕਪੂਰਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।