17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੂਬੇ ਦੇ ਚੌਤਰਫ਼ਾ ਵਿਕਾਸ ਲਈ ਅਕਾਲੀ ਦਲ ਦੀ ਸਰਕਾਰ ਜ਼ਰੂਰੀ- ਨੰਗਲ

ਕੋਟਕਪੂਰਾ, 17 ਨਵੰਬਰ (ਮੋਹਰ ਸਿੰਘ ਗਿੱਲ)- ਪੰਜਾਬ ਦੀ ਤਰੱਕੀ ਅਤੇ ਚੌਤਰਫ਼ਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੂੁਬੇ ਦਾ ਮੁੱਖ ਮੰਤਰੀ ਬਣਾਏ ਜਾਣ ਨਾਲ ਹੀ ਸੰਭਵ ਹੋ ਸਕਦਾ ਹੈ, ਕਿਉਂ ਜੋ ਉਹ ਜ਼ਮੀਨ ਨਾਲ ਜੁੜੇ ਹੋਏ ਆਗੂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਜਾਣਦੇ ਅਤੇ ਸਮਝਦੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਪ੍ਰਤਾਪ ਸਿੰਘ ਨੰਗਲ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਕੋਟਕਪੂਰਾ, 17 ਨਵੰਬਰ (ਮੋਹਰ ਸਿੰਘ ਗਿੱਲ)- ਪੰਜਾਬ ਦੀ ਤਰੱਕੀ ਅਤੇ ਚੌਤਰਫ਼ਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੂੁਬੇ ਦਾ ਮੁੱਖ ਮੰਤਰੀ ਬਣਾਏ ਜਾਣ ਨਾਲ ਹੀ ਸੰਭਵ ਹੋ ਸਕਦਾ ਹੈ, ਕਿਉਂ ਜੋ ਉਹ ਜ਼ਮੀਨ ਨਾਲ ਜੁੜੇ ਹੋਏ ਆਗੂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਜਾਣਦੇ ਅਤੇ ਸਮਝਦੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਪ੍ਰਤਾਪ ਸਿੰਘ ਨੰਗਲ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਵ. ਪਿਤਾ ਜਥੇਦਾਰ ਮੱਖਣ ਸਿੰਘ ਨੰਗਲ ਅਕਸਰ ਕਿਹਾ ਕਰਦੇ ਸਨ ਕਿ ਸੂਬੇ ਦੀ ਖ਼ੁਸ਼ਹਾਲੀ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਬੇਹੱਦ ਜ਼ਰੂਰੀ ਹੈ। ਨੰਗਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਕੁਰਬਾਨੀਆਂ ਅਤੇ ਵੱਡੇ ਲੋਕ ਸੰਘਰਸ਼ਾਂ ਵਿਚੋਂ ਉਭਰੀ ਹੋਈ ਪਾਰਟੀ ਹੈ। ਇਸ ਦਾ ਹਮੇਸ਼ਾ ਇਕੋ-ਇਕ ਉਦੇਸ਼ ਰਿਹਾ ਹੈ ਕਿ ਪੰਜਾਬ, ਪੰਜਾਬੀਅਤ ਦੀ ਤਰੱਕੀ, ਖ਼ੁਸ਼ਹਾਲੀ ਅਤੇ ਭਾਈਚਾਰਾ। ਇਸ ਦੇ ਉਲਟ ਦਿੱਲੀ ਤੋਂ ਰਾਜ ਸੱਤਾ ਚਲਾਉਣ ਵਾਲੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਪੰਜਾਬ ਦੀਆਂ ਸਮੱਸਿਆਵਾਂ ਸਬੰਧੀ ਕੋਈ ਜਾਣਕਾਰੀ ਨਹੀਂ ਹੈ ਅਤੇ ਉਹ ਕੇਵਲ ਪੰਜਾਬ ਨੂੰ ਆਪਣੇ ਨਿੱਜੀ ਹਿੱਤਾਂ ਲਈ ਲੁੱਟਣਾ ਚਾਹੁੰਦੇ ਹਨ, ਜਿਸ ਕਰਕੇ ਲੋਕ ਇਸ ਨੂੰ ਰਾਜਸੀ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ।
Ad Position 22
No active advertisement
ਪਿਛਲੀ ਖ਼ਬਰ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਉਤਸ਼ਾਹ ਨੇ ਵਿਰੋਧੀਆਂ ਦੀ ਨੀਂਦ ਉਡਾਈ- ਔਲਖ ਅਗਲੀ ਖ਼ਬਰ ਪ੍ਰੋਗਰੈਸਿਵ ਐਜੂਕੇਸ਼ਨ ਸੁਸਾਇਟੀ ਫ਼ਰੀਦਕੋਟ ਵਲੋਂ ਡਾ. ਬੀ.ਆਰ. ਅੰਬੇਡਕਰ ਲਾਇਬ੍ਰੇਰੀ ਵਿਖੇ ਸਨਮਾਨ ਸਮਾਰੋਹ
Ad Position 24