‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਉਤਸ਼ਾਹ ਨੇ ਵਿਰੋਧੀਆਂ ਦੀ ਨੀਂਦ ਉਡਾਈ- ਔਲਖ
ਪੰਜਗਰਾਈਂ ਕਲਾਂ, 17 ਨਵੰਬਰ (ਸੁਖਮੰਦਰ ਸਿੰਘ ਬਰਾੜ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਵਿਚ ਲੋਕਾਂ ਦੀ ਸ਼ਮੂਲੀਅਤ ਦੇ ਉਤਸ਼ਾਹ ਨੇ ਵਿਰੋਧੀਆਂ ਦੀ ਨੀਂਦ ਹਰਾਮ ਕਰ ਦਿੱਤੀ ਹੈ। ਯਾਤਰਾ ਦੌਰਾਨ ਲੋਕਾਂ ਦਾ ਆਪ ਮੁਹਾਰਾ ਇਕੱਠ ਇਸ ਗੱਲ ਦੀ ਸ਼ਾਹਦੀ ਭਰਦਾ ਹੈ ਕਿ ਆਉਣ ਵਾਲੇ ਸਮੇਂ ’ਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਹੋਵੇਗੀ।
ਪੰਜਗਰਾਈਂ ਕਲਾਂ, 17 ਨਵੰਬਰ (ਸੁਖਮੰਦਰ ਸਿੰਘ ਬਰਾੜ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਵਿਚ ਲੋਕਾਂ ਦੀ ਸ਼ਮੂਲੀਅਤ ਦੇ ਉਤਸ਼ਾਹ ਨੇ ਵਿਰੋਧੀਆਂ ਦੀ ਨੀਂਦ ਹਰਾਮ ਕਰ ਦਿੱਤੀ ਹੈ। ਯਾਤਰਾ ਦੌਰਾਨ ਲੋਕਾਂ ਦਾ ਆਪ ਮੁਹਾਰਾ ਇਕੱਠ ਇਸ ਗੱਲ ਦੀ ਸ਼ਾਹਦੀ ਭਰਦਾ ਹੈ ਕਿ ਆਉਣ ਵਾਲੇ ਸਮੇਂ ’ਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਊਧਮ ਸਿੰਘ ਔਲਖ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਆਪ ਦੀ ਸਰਕਾਰ ਵਲੋਂ ਪੰਜਾਬ ਦੇ ਹਰ ਵਰਗ ਦੀ ਕੀਤੀ ਜਾ ਰਹੀ ਲੁੱਟ ਕਾਰਨ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਤੇ ਲੋਕ ਸਾਫ਼ ਸੁਥਰੇ ਪ੍ਰਸ਼ਾਸਨ ਲਈ ਕਾਂਗਰਸ ਨੂੰ ਸੱਤਾ ਵਿਚ ਦੇਖਣਾ ਚਾਹੁੰਦੇ ਹਨ। ਇਸ ਕਰਕੇ ਹੀ ਪੰਜਾਬ ਦੇ ਲੋਕ ਕਾਂਗਰਸ ਦੀ ਹਰ ਗਤੀਵਿਧੀ ’ਚ ਭਾਗ ਲੈ ਕੇ ਪਾਰਟੀ ਦੀ ਨੀਤੀਆਂ ਦੇ ਪੱਖ ’ਚ ਖੜ੍ਹੇ ਹੋਣ ਦਾ ਸਬੂਤ ਦੇ ਰਹੇ ਹਨ। ਇਸ ਮੌਕੇ ਸਰਪੰਚ ਬਲੌਰ ਸਿੰਘ ਔਲਖ, ਸ਼ੈਂਭਰ ਸਿੰਘ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।