ਰਾਜ ਪੱਧਰੀ ਖੇਡਾਂ ’ਚ ਐਸ.ਐਮ.ਡੀ ਵਰਲਡ ਸਕੂਲ ਦੀ ਖਿਡਾਰਨ ਨੇ ਕਾਂਸੀ ਦਾ ਤਗਮਾ ਜਿੱਤਿਆ
ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)- ਸੰਤ ਐਸ. ਐਮ.
ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)- ਸੰਤ ਐਸ.ਐਮ.ਡੀ ਵਰਲਡ ਸਕੂਲ ਕੋਟਸੁਖੀਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਜਲੰਧਰ ਵਿਖੇ ਹੋਈਆਂ 70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁਰਾਸ਼ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਸਕੂਲ ਦੀ ਖਿਡਾਰਨ ਨੇ ਨੂਰਦੀਪ ਕੌਰ ਸਪੁੱਤਰੀ ਬਲਵੀਰ ਸਿੰਘ ਜਮਾਤ ਦਸਵੀਂ ਪਿੰਡ ਕੋਟ ਸੁਖੀਆ ਨੇ ਕੁਰਾਸ਼ ਖੇਡ ਦੇ ਮੁਕਾਬਲਿਆਂ ਵਿਚ ਉਮਰ ਵਰਗ ਅੰਡਰ-17 (ਲੜਕੀਆਂ ਭਾਰ +63 ਕਿੱਲੋ) ’ਚ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ। ਇਸ ਖਿਡਾਰਾਨ ਦਾ ਸਕੂਲ ਕੈਂਪਸ ਪਹੁੰਚਣ ’ਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਵਾਗਤ ਕੀਤਾ ਗਿਆ। ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀ ਖਿਡਾਰਨ ਦੀ ਸਖ਼ਤ ਮਿਹਨਤ ਤੇ ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ , ਪ੍ਰਿੰਸੀਪਲ ਐਚ.ਐਸ ਸਾਹਨੀ, ਕੈਂਪਸ ਇੰਚਾਰਜ ਮਨਜੀਤ ਕੌਰ, ਕੋ-ਆਰਡੀਨੇਟਰ ਅਮਨਪ੍ਰੀਤ ਕੌਰ, ਮੋਹਨ ਸਿੰਘ, ਜਸਪਾਲ ਸਿੰਘ, ਹੁਸਨਦੀਪ ਕੌਰ ਤੇ ਸਮੂਹ ਸਟਾਫ਼ ਵਲੋਂ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫ਼ਲਤਾ ’ਤੇ ਵਧਾਈ ਦਿੱਤੀ।