18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

2027 ’ਚ ਅਕਾਲੀ ਦਲ (ਬ) ਪੰਜਾਬ ’ਚ ਸਰਕਾਰ ਬਣਾਵੇਗਾ- ਮੱਤਾ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪੰਜਾਬ ਦੀ ਸਿਆਸਤ ਵਿਚ ਲੰਮਾ ਅਤੇ ਅਹਿਮ ਇਤਿਹਾਸ ਰਿਹਾ ਹੈ। ਪਾਰਟੀ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 19-11-2026
ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪੰਜਾਬ ਦੀ ਸਿਆਸਤ ਵਿਚ ਲੰਮਾ ਅਤੇ ਅਹਿਮ ਇਤਿਹਾਸ ਰਿਹਾ ਹੈ। ਪਾਰਟੀ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਕੁਲਬੀਰ ਸਿੰਘ ਮੱਤਾ ਸਾਬਕਾ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਅਤੇ ਪੰਜਾਬ ਪ੍ਰਤੀ ਵਚਨਬੱਧਤਾ ਕਾਰਨ ਲੋਕਾਂ ਦਾ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਭਾਵਨਾਤਮਕ ਲਗਾਅ ਰਿਹਾ ਹੈ। ਇਸੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵਰਕਰਾਂ ਦੀ ਮਿਹਨਤ, ਲੋਕਾਂ ਦੇ ਸਹਿਯੋਗ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਸਦਕਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਿਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਉਣ ਵਿਚ ਕਾਮਯਾਬ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਅਜਿਹੀ ਖੇਤਰੀ ਸਿਆਸੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਸੰਘਰਸ਼ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਤੋਂ ਵੱਡਾ ਜਥਾ ਦਿੱਲੀ ਸੰਸਦ ਮਾਰਚ ’ਚ ਹੋਵੇਗਾ ਸ਼ਾਮਿਲ- ਬੰਨੀ ਬਰਾੜ ਅਗਲੀ ਖ਼ਬਰ ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24