ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਮੰਡੀਆਂ ’ਚ ਰੁਲ ਰਿਹਾ ਕਿਸਾਨ : ਮਨਤਾਰ ਸਿੰਘ ਬਰਾੜ
ਕੋਟਕਪੂਰਾ, 19 ਨਵੰਬਰ (ਰਿੰਕੂ ਮਲਹੋਤਰਾ)- ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਲਿਫ਼ਟਿੰਗ ਅਤੇ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਤੇ ਖ਼ਰੀਦ ਪ੍ਰਬੰਧਾਂ ਵਿਚ ਨਾਕਾਮੀ ਕਾਰਨ ਕਿਸਾਨ ਮੰਡੀਆਂ ਵਿਚ ਦਿਨ-ਰਾਤ ਰੁਲਣ ਲਈ ਮਜਬੂਰ ਹਨ, ਪਰ ਮੌਜੂਦਾ ਸਰਕਾਰ ਇਸ ਮਸਲੇ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ ਹੈ।
ਕ
ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਪੇਂਡੂ ਅਨਾਜ ਮੰਡੀਆਂ ਵਿਚ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ
20-11-2026
ਕੋਟਕਪੂਰਾ, 19 ਨਵੰਬਰ (ਰਿੰਕੂ ਮਲਹੋਤਰਾ)- ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਲਿਫ਼ਟਿੰਗ ਅਤੇ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਤੇ ਖ਼ਰੀਦ ਪ੍ਰਬੰਧਾਂ ਵਿਚ ਨਾਕਾਮੀ ਕਾਰਨ ਕਿਸਾਨ ਮੰਡੀਆਂ ਵਿਚ ਦਿਨ-ਰਾਤ ਰੁਲਣ ਲਈ ਮਜਬੂਰ ਹਨ, ਪਰ ਮੌਜੂਦਾ ਸਰਕਾਰ ਇਸ ਮਸਲੇ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ ਹੈ। ਅੱਜ ਕੋਟਕਪੂਰਾ ਦੇ ਪਿੰਡ ਸੱਗੋ ਰੋਮਾਣਾ, ਦਾਣਾ ਰੋਮਾਣਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਫ਼ਸਲ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਤੇ 15 ਲੱਖ ਮੀਟ੍ਰਿਕ ਟਨ ਹਾਲੇ ਵੀ ਫ਼ਸਲ ਖ਼ਰੀਦ ਲਈ ਮੰਡੀਆਂ ਵਿਚ ਰੁਲ ਰਹੀ ਹੈ, ਜਿਸ ਨਾਲ ਕਿਸਾਨ ਪਹਿਲਾ ਮੀਂਹ ਤੇ ਗੜੇ੍ਹਮਾਰੀ ਤੇ ਹੁਣ ਫ਼ਸਲ ਨਾ ਵਿਕਣ ਕਾਰਨ ਪ੍ਰੇਸ਼ਾਨ ਹੋ ਰਿਹਾ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਨੂੰ ਅਫ਼ਸਰਾਂ ਵਲੋਂ ਦਿੱਤੀਆਂ ਗਈਆਂ ਰਿਪੋਰਟਾਂ ਮੁਤਾਬਿਕ 1 ਕਰੋੜ 80 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਦਾ ਟੀਚਾ ਦਿੱਤਾ ਗਿਆ ਜਦਕਿ 1 ਕਰੋੜ 95 ਲੱਖ ਮੀਟ੍ਰਿਕ ਟਨ ਫ਼ਸਲ ਦਾ ਝਾੜ ਹੋਇਆ ਹੈ। ਉਨ੍ਹਾਂ ਦੱਸਿਆ ਸਰਕਾਰ ਦੀ ਮਾੜੀ ਕਾਰਜਸ਼ੈਲੀ ਦੌਰਾਨ ਹੁਣ ਅਨਾਜ ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ, ਜਿਸ ਨਾਲ 15 ਲੱਖ ਮੀਟ੍ਰਿਕ ਟਨ ਅਜੇ ਵੀ ਫ਼ਸਲ ਵੇਚਣ ਲਈ ਕਿਸਾਨ ਮੰਡੀਆਂ ਵਿਚ ਲੈ ਕੇ ਫਿਰ ਰਹੇ ਹਨ। ਉਨ੍ਹਾਂ ਕਿਹਾ ਅਨਾਜ ਮੰਡੀਆਂ ਵਿਚ ਫ਼ਸਲ ਦੀ ਲਿਫਟਿੰਗ ਦਾ ਵੀ ਮੰਦਾ ਹਾਲ ਹੈ, ਜਿਸ ਨਾਲ ਪੇਂਡੂ ਅਨਾਜ ਮੰਡੀਆਂ ਵਿਚ ਪਈਆਂ ਫ਼ਸਲ ਦੀਆਂ ਬੋਰੀਆਂ ਮਜ਼ਦੂਰਾਂ ਤੇ ਕਿਸਾਨਾਂ, ਆੜ੍ਹਤੀਆਂ ਲਈ ਪ੍ਰੇਸ਼ਾਨੀ ਪੈਦਾ ਕਰ ਰਹੀਆਂ ਹਨ। ਇਸ ਮੌਕੇ ਮਨਪ੍ਰੀਤ ਸਿੰਘ ਸੰਧਵਾਂ ਤੇ ਹੋਰ ਵੀ ਪਾਰਟੀ ਆਗੂ ਹਾਜ਼ਰ ਸਨ।