19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਿਜਲੀ ਵਿਭਾਗ ਦਾ ਸਾਮਾਨ ਖੁਰਦ ਬੁਰਦ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 19 ਨਵੰਬਰ (ਸਰਬਜੀਤ ਸਿੰਘ)-ਬਿਜਲੀ ਵਿਭਾਗ ਦਾ ਸਮਾਨ ਖੁਰਦ ਬੁਰਦ ਕਰਨ ਦੇ ਦੋਸ਼ ਲਗਾਉਂਦੇ ਹੋਏ ਵਿਭਾਗ ਦੇ ਵਧੀਕ ਨਿਗਰਾਨ ਇੰਜੀਨੀਅਰ ਵਲੋਂ ਵਿਭਾਗ ਲਈ ਕੰਮ ਕਰਦੇ ਠੇਕੇਦਾਰ ਨਾਲ ਕੰਮ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 20-11-2026
ਫ਼ਰੀਦਕੋਟ, 19 ਨਵੰਬਰ (ਸਰਬਜੀਤ ਸਿੰਘ)-ਬਿਜਲੀ ਵਿਭਾਗ ਦਾ ਸਮਾਨ ਖੁਰਦ ਬੁਰਦ ਕਰਨ ਦੇ ਦੋਸ਼ ਲਗਾਉਂਦੇ ਹੋਏ ਵਿਭਾਗ ਦੇ ਵਧੀਕ ਨਿਗਰਾਨ ਇੰਜੀਨੀਅਰ ਵਲੋਂ ਵਿਭਾਗ ਲਈ ਕੰਮ ਕਰਦੇ ਠੇਕੇਦਾਰ ਨਾਲ ਕੰਮ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਦਫ਼ਤਰ ਵਧੀਕ ਨਿਗਰਾਨ ਇੰਜੀਨੀਅਰ, ਵੰਡ ਮੰਡਲ, ਫ਼ਰੀਦਕੋਟ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਮਨਦੀਪ ਸਿੰਘ ਜੋ ਕਿ ਠੇਕੇਦਾਰ ਨਾਲ ਕੰਮ ਕਰਦਾ ਸੀ ਜੋ ਬਿਜਲੀ ਬੋਰਡ ਵਲੋਂ ਨਵੀਆਂ ਲਾਈਨਾਂ ਬਣਾਈਆਂ ਜਾਂਦੀਆਂ ਹਨ ੳੇੁਨ੍ਹਾਂ ਦਾ ਸਾਰਾ ਕੰਮ ਕੇਂਦਰੀ ਭੰਡਾਰ ਕੋਟਕਪੂਰਾ ਤੋਂ ਸਮਾਨ ਹਾਸਿਲ ਕਰਕੇ ਮੁਕੰਮਲ ਕਰਦਾ ਸੀ ਤੇ ਮਹਿਕਮੇ ਦੇ ਸਾਰੇ ਜੇ.ਈਜ਼. ਦਾ ਕੰਮ ਮਨਦੀਪ ਸਿੰਘ ਕਰਦਾ ਸੀ, ਜੋ ਤਿੰਨੋ ਤਖਮਿੰਨਾ ਅਨੁਮਾਨ ਦਾ ਸਮਾਨ ਹਾਸਿਲ ਕਰਕੇ ਲਾਈਨਾਂ ਕੰਪਲੀਟ ਨਹੀਂ ਕੀਤੀਆਂ ਹਨ ਜੋ ਮਹਿਕਮਾ ਵਲੋਂ ਵਾਰ-ਵਾਰ ਕਹਿਣ ’ਤੇ ਮੁਕੰਮਲ ਨਹੀਂ ਕੀਤਾ ਅਤੇ ਲਾਈਨਾਂ ਦਾ ਕੰਮ ਮੁਕੰਮਲ ਨਾ ਕਰਕੇ ਸਮਾਨ ਕਥਿਤ ਤੌਰ ’ਤੇ ਖੁਰਦ ਬੁਰਦ ਕੀਤਾ ਹੈ। ਸਹਾਇਕ ਥਾਣੇਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਣਗੇ ਧਾਰਮਿਕ ਸਮਾਗਮ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24