19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐਸ.ਐਸ.ਆਰ. ਤਹਿਤ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚਲਾਈ ਜਾ ਰਹੀ ਸਪੈਸ਼ਲ ਸਮਰੀ ਰਿਵੀਜ਼ਨ (ਐਸ. ਐਸ.

Ad Position 21
No active advertisement
ਅਜੀਤ ਡੈਸਕ 20-11-2026
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚਲਾਈ ਜਾ ਰਹੀ ਸਪੈਸ਼ਲ ਸਮਰੀ ਰਿਵੀਜ਼ਨ (ਐਸ.ਐਸ.ਆਰ.) 2026 ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 22 ਨਵੰਬਰ ਅਤੇ 6 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਦੋਵੇਂ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪੋ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣਗੇ, ਤਾਂ ਜੋ ਵੋਟਰਾਂ ਨੂੰ ਵੋਟਰ ਸੂਚੀਆਂ ਸੰਬੰਧੀ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਹੜੇ ਯੋਗ ਨਾਗਰਿਕਾਂ ਦੇ ਨਾਂਅ ਡਰਾਫ਼ਟ ਵੋਟਰ ਸੂਚੀ ਵਿਚ ਦਰਜ ਹੋਣ ਤੋਂ ਰਹਿ ਗਏ ਹਨ, ਉਹ ਇਨ੍ਹਾਂ ਕੈਂਪਾਂ ਦੌਰਾਨ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6 ਭਰ ਕੇ ਨਵੀਂ ਵੋਟ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਵਿਦੇਸ਼ ਵਿਚ ਰਹਿੰਦੇ ਭਾਰਤੀ ਨਾਗਰਿਕਾਂ ਲਈ ਫਾਰਮ ਨੰਬਰ 6 (ਏ), ਵੋਟਰ ਸੂਚੀ ਵਿਚੋਂ ਨਾਂਅ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟਰ ਵੇਰਵਿਆਂ ਵਿਚ ਸੋਧ, ਰਿਹਾਇਸ਼ ਬਦਲਣ ਜਾਂ ਵੋਟਰ ਕਾਰਡ ਬਦਲਣ ਆਦਿ ਲਈ ਫਾਰਮ ਨੰਬਰ 8 ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 22 ਨਵੰਬਰ ਅਤੇ 6 ਦਸੰਬਰ ਨੂੰ ਆਪਣੇ ਸੰਬੰਧਿਤ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਬੀ.ਐਲ.ਓਜ਼. ਨਾਲ ਸੰਪਰਕ ਕਰਨ ਅਤੇ ਵੋਟਰ ਸੂਚੀ ਵਿਚ ਆਪਣੇ ਵੇਰਵਿਆਂ ਦੀ ਜਾਂਚ ਕਰਨ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਲਸ ਪੋਲੀਓ ਮੁਹਿੰਮ ਸੰਬੰਧੀ ਐਸ. ਐਮ. ਓ. ਵਲੋਂ ਸੁਪਰਵਾਈਜ਼ਰਾਂ ਨਾਲ ਮੀਟਿੰਗ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਸ਼ੈਲੀ ਮਿੱਤਲ ਨੇ ਐਡਵੋਕੇਟ ਧਰਮਪਾਲ ਸਿੰਘ ਦੀ ਹਾਜ਼ਰੀ ’ਚ ਕਰਵਾਏ ਕਾਗਜ਼ ਦਾਖ਼ਲ
Ad Position 24