ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ’ਚ ਨੈਸ਼ਨਲ ਇੰਟੀਗ੍ਰੇਸ਼ਨ ਡੇਅ ਮਨਾਇਆ
ਕੋਟਕਪੂਰਾ, 19 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਦਸ਼ਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਅੱਜ ਐਨ. ਐਸ.
ਕੋਟਕਪੂਰਾ, 19 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਦਸ਼ਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਅੱਜ ਐਨ.ਐਸ.ਐਸ ਯੂਨਿਟ ਵਲੋਂ ਨੈਸ਼ਨਲ ਇੰਟੀਗ੍ਰੇਸ਼ਨ ਡੇਅ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਬੱਚਿਆਂ ਨੂੰ ਸਾਰੇ ਮਤਭੇਦ ਭੁੱਲ ਕੇ ਏਕਤਾ ਤੇ ਸ਼ਾਂਤੀ ਨਾਲ ਰਹਿਣ ਲਈ ਪ੍ਰੇਰਿਤ ਕਰਨਾ ਹੈ। ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਇਹ ਦਿਵਸ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਜੀ ਦੇ ਜਨਮ ਦਿਨ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਇਸ ਦਿਵਸ ਦਾ ਮੁੱਖ ਉਦੇਸ਼ ਭਾਰਤ ਦੇ ਵੱਖ-ਵੱਖ ਭਾਈਚਾਰਿਆਂ ਵਿਚ ਸ਼ਾਂਤੀ ਸਦਭਾਵਨਾ ਅਤੇ ਏਕਤਾ ਨੂੰ ਉਤਸਾਹਿਤ ਕਰਨਾ ਹੈ। ਭਾਰਤੀ ਇਕ ਵਿਸ਼ਾਲ ਦੇਸ਼ ਹੈ ਜਿੱਥੇ ਕਈ ਧਰਮਾਂ, ਭਾਸ਼ਾਵਾਂ ਅਤੇ ਸੱਭਿਆਚਾਰਾਂ ਦੇ ਲੋਕ ਰਹਿੰਦੇ ਹਨ। ਇਸ ਉਪਰੰਤ ਕੁਝ ਬੱਚਿਆਂ ਵਲੋਂ ਰਾਸ਼ਟਰੀ ਏਕਤਾ ਸਬੰਧੀ ਕਵਿਤਾ ਉਚਾਰਨ ਮੁਕਾਬਲੇ ਵਿਚ ਭਾਗ ਲਿਆ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਸਮਾਜ ਵਿਚ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਸਰਗਰਮ ਹਨ, ਕੌਮੀ ਏਕਤਾ ਦੀ ਲੋੜ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸੋਮਾ ਦੇਵੀ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।