23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਰੁਪਾਣਾ ਵਿਖੇ ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ

ਰੁਪਾਣਾ, 23 ਨਵੰਬਰ (ਜਗਜੀਤ ਸਿੰਘ)- ਪੀ. ਐਮ.

Ad Position 21
No active advertisement
ਜੇਤੂ ਵਿਦਿਆਰਥੀਆਂ ਨਾਲ ਸਕੂਲ ਸਟਾਫ਼ ਮੈਂਬਰ। ਤਸਵੀਰ: ਜਗਜੀਤ ਸਿੰਘ 24-11-2026
ਰੁਪਾਣਾ, 23 ਨਵੰਬਰ (ਜਗਜੀਤ ਸਿੰਘ)- ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੁਪਾਣਾ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ ਗਿਆ। ਇਸ ਸਮਾਗਮ ’ਚ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੋ ਰੋਜ਼ਾ ਸਮਾਗਮ ਦੌਰਾਨ ਆਰਟ ਇੰਟੀਗ੍ਰੇਟਿਡ ਲਰਨਿੰਗ, ਇੰਡੀਅਨ ਐਥੋਸ ਅਤੇ ਰੀਅਲ ਲਾਈਫ਼ ਐਪਲੀਕੇਸ਼ਨ ਵਿਸ਼ਿਆਂ ਅਧੀਨ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਿਰਜਣਾਤਮਕਤਾ, ਨੈਤਿਕ ਕਦਰਾਂ-ਕੀਮਤਾਂ, ਵਿਹਾਰਕ ਗਿਆਨ ਅਤੇ ਕਲਾ ਰਾਹੀਂ ਸਿੱਖਣ ਦੀ ਰੁਚੀ ਪੈਦਾ ਕਰਨਾ ਸੀ। ਪਹਿਲੇ ਦਿਨ ਦੇ ਮੁਕਾਬਲਿਆਂ ’ਚ ਆਰਟ ਇੰਟੀਗ੍ਰੇਟਿਡ ਲਰਨਿੰਗ ’ਚ ਪਹਿਲਾ ਸਥਾਨ ਸਰਕਾਰੀ ਮਿਡਲ ਸਕੂਲ ਅਟਾਰੀ, ਦੂਜਾ ਸਥਾਨ ਸਰਕਾਰੀ ਮਿਡਲ ਸਕੂਲ ਕਾਲਾ ਸਿੰਘ ਵਾਲਾ ਅਤੇ ਤੀਜਾ ਸਥਾਨ ਸਰਕਾਰੀ ਮਾਡਲ ਸਕੂਲ ਭਾਗਸਰ ਨੇ ਪ੍ਰਾਪਤ ਕੀਤਾ। ਇੰਡੀਅਨ ਐਥੋਸ ਮੁਕਾਬਲੇ ਵਿਚ ਪਹਿਲਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ, ਦੂਜਾ ਸਥਾਨ ਸਰਕਾਰੀ ਮਾਡਲ ਸਕੂਲ ਭਾਗਸਰ ਅਤੇ ਤੀਜਾ ਸਥਾਨ ਸਰਕਾਰੀ ਮਿਡਲ ਸਕੂਲ ਚੱਕ ਕਾਲਾ ਸਿੰਘ ਵਾਲਾ ਨੇ ਹਾਸਿਲ ਕੀਤਾ। ਰੀਅਲ ਲਾਈਫ਼ ਐਪਲੀਕੇਸ਼ਨ ਵਿਚ ਪਹਿਲਾ ਸਥਾਨ ਸਰਕਾਰੀ ਮਾਡਲ ਸਕੂਲ ਭਾਗਸਰ, ਦੂਜਾ ਸਥਾਨ ਸਰਕਾਰੀ ਮਿਡਲ ਸਕੂਲ ਖੱਪਿਆਂਵਾਲੀ ਅਤੇ ਤੀਜਾ ਸਥਾਨ ਸਰਕਾਰੀ ਮਿਡਲ ਸਕੂਲ ਸੰਮੇਵਾਲੀ ਨੇ ਪ੍ਰਾਪਤ ਕੀਤਾ। ਦੂਜੇ ਦਿਨ ਦੇ ਮੁਕਾਬਲਿਆਂ ਵਿਚੋਂ ਆਰਟ ਇੰਟੀਗ੍ਰੇਟਿਡ ਲਰਨਿੰਗ ਵਿਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ, ਦੂਜਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਅਤੇ ਤੀਜਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗਸਰ ਨੇ ਪ੍ਰਾਪਤ ਕੀਤਾ। ਇੰਡੀਅਨ ਐਥੋਸ ਮੁਕਾਬਲੇ ਵਿਚ ਪਹਿਲਾ ਸਥਾਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਾਗਸਰ, ਦੂਜਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਅਤੇ ਤੀਜਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗਸਰ ਨੇ ਹਾਸਿਲ ਕੀਤਾ। ਰੀਅਲ ਲਾਈਫ਼ ਐਪਲੀਕੇਸ਼ਨ ਵਿਚ ਪਹਿਲਾ ਸਥਾਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਾਗਸਰ, ਦੂਜਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਅਤੇ ਤੀਜਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗਸਰ ਨੇ ਪ੍ਰਾਪਤ ਕੀਤਾ। ਜੱਜ ਸਾਹਿਬਾਨ ਦੀ ਭੂਮਿਕਾ ਇਨ੍ਹਾਂ ਮੁਕਾਬਲਿਆਂ ਦਾ ਮੁਲਾਂਕਣ ਕਰਨ ਲਈ ਵੱਖ-ਵੱਖ ਸਕੂਲਾਂ ਤੋਂ ਆਏ ਜੱਜਾਂ ਨੇ ਆਪਣੀ ਅਹਿਮ ਭੂਮਿਕਾ ਸ੍ਰੀਮਤੀ ਨੀਤੂ, ਡਿੰਪਲ ਵਰਮਾ, ਪ੍ਰੀਤਮ ਸਿੰਘ, ਵਿਵੇਕ ਜੈਨ , ਨਵਦੀਪਕਾ ਜੈਨ, ਸੰਜੀਵ ਕੁਮਾਰ, ਲਵਪ੍ਰੀਤ ਸਿੰਘ, ਵਕੀਲ ਸਿੰਘ ਅਤੇ ਹਰਕੇਵਲ ਸਿੰਘ ਵਲੋਂ ਨਿਭਾਈ ਗਈ। ਇਸ ਸਮਾਗਮ ਦੀ ਸਫ਼ਲਤਾ ਵਿਚ ਪ੍ਰਿੰਸੀਪਲ ਮਹੇਸ਼ ਕੁਮਾਰ, ਸਕੂਲ ਇੰਚਾਰਜ ਮਨੋਜ ਕੁਮਾਰ ਅਤੇ ਨੋਡਲ ਇੰਚਾਰਜ ਪ੍ਰਵੀਨ ਕੁਮਾਰ ਸ਼ਰਮਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਟੇਜ ਸਕੱਤਰ ਦੀ ਭੂਮਿਕਾ ਬਲਵਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ, ਡਿਪਟੀ ਚੇਅਰਮੈਨ ਜਗਜੀਤ ਸਿੰਘ, ਕਮੇਟੀ ਦੇ ਮੈਂਬਰਾਂ ਤੇ ਪਿੰਡ ਦੇ ਸਰਪੰਚ ਰਵਿੰਦਰ ਸਿੰਘ ਨੇ ਵੀ ਆਪਣੀ ਹਾਜ਼ਰੀ ਲਗਵਾਉਂਦਿਆਂ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਅੰਤ ਵਿਚ ਪ੍ਰਬੰਧਕਾਂ ਵਲੋਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰੇ ਅਧਿਆਪਕਾਂ, ਜੱਜ ਸਾਹਿਬਾਨ, ਭਾਗ ਲੈਣ ਵਾਲੇ ਸਕੂਲਾਂ, ਐਸ.ਐਮ.ਸੀ. ਮੈਂਬਰਾਂ ਅਤੇ ਪਿੰਡ ਦੀ ਪੰਚਾਇਤ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਡਿਜੀਟਲ ਜਨਗਣਨਾ ਜਾਗਰੂਕਤਾ ਵੈਨ ਰਾਹੀਂ ਲਗਾਤਾਰ ਕੀਤਾ ਜਾ ਰਿਹਾ ਜਾਗਰੂਕ ਅਗਲੀ ਖ਼ਬਰ ਮੋਗਾ ਦੀ ‘ਖ਼ੁਸ਼ਹਾਲ ਪੰਜਾਬ’ ਰੈਲੀ ਉਡਾਵੇਗੀ ਵਿਰੋਧੀਆਂ ਦੀ ਨੀਂਦ-ਵਿਧਾਇਕ ਕਾਕਾ ਬਰਾੜ ਵਿਧਾਇਕ ਕਾਕਾ ਬਰਾੜ ਤੇ ਜ਼ਿਲ੍ਹਾ ਪ੍ਰ...
Ad Position 24