23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਬੋਹਰ ਰੋਡ ਦੇ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿੱਖਿਆ ਸੰਸਥਾਵਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਅਬੋਹਰ ਰੋਡ ਗਲੀ ਨੰਬਰ 2 ਵਿਚ ਪੁੱਟੇ ਖੱਡੇ ਅਤੇ ਅਣ ਜੋੜੇ ਕੁਨੈਕਸ਼ਨ ਵਿਖਾਉਂਦੇ ਲੋਕ। ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਣ ਸਮੇਂ ਸੰਗਤ। ਤਸਵੀਰ: ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ 24-11-2026
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿੱਖਿਆ ਸੰਸਥਾਵਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 7 ਤੋਂ ਭਾਈ ਬਲਵੰਤ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਹੋਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਅਤੇ ਜਥੇਦਾਰ ਹੀਰਾ ਸਿੰਘ ਚੜੇਵਾਨ ਵਲੋਂ ਪੰਜ ਪਿਆਰਿਆਂ ਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੇ ਅੱਗੇ ਚੱਲ ਰਹੀ ਬੈਂਡ ਪਾਰਟੀ ਵਲੋਂ ਧਾਰਮਿਕ ਧੁਨਾਂ ਰਾਹੀਂ ਵਾਤਾਵਰਨ ਨੂੰ ਗੁਰਮਤਿ ਰੰਗ ਵਿਚ ਰੰਗਿਆ ਗਿਆ, ਜਦਕਿ ਗਤਕਾ ਪਾਰਟੀ ਦੇ ਸਿੰਘਾਂ ਵਲੋਂ ਦਿਖਾਏ ਗਏ ਗਤਕੇ ਦੇ ਜੌਹਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ। ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਦੇ ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਚੱਲ ਰਹੀਆਂ ਸਨ। ਇਸ ਦੌਰਾਨ ਸੰਗਤਾਂ ਵਲੋਂ ਪਾਲਕੀ ਸਾਹਿਬ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਟਰੈਕਟਰ-ਟਰਾਲੀ ਵਿਚ ਸਵਾਰ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਪ੍ਰੀਤ ਸਿੰਘ ਅਤੇ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਮਨੁੱਖਤਾ ਲਈ ਪ੍ਰੇਰਨਾ ਦਾ ਮਹਾਨ ਸਰੋਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਅਤੇ ਉਪਦੇਸ਼ਾਂ ਰਾਹੀਂ ਸਮਾਜ ਨੂੰ ਸੱਚ ਦੇ ਮਾਰਗ ’ਤੇ ਚੱਲਣ, ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਇਹ ਨਗਰ ਕੀਰਤਨ ਅਕਾਲ ਅਕੈਡਮੀ ਤੇ ਭਾਈ ਮਸਤਾਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਲੋਂ ਹੁੰਦਾ ਹੋਇਆ ਮਲੋਟ ਰੋਡ ਪਹੁੰਚਿਆ ਅਤੇ ਇੱਥੋਂ ਬੱਸ ਸਟੈਂਡ ਦੇ ਨਾਲ-ਨਾਲ ਅਬੋਹਰ ਬਾਈਪਾਸ ਰਾਹੀਂ ਅੱਗੇ ਵਧਿਆ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਨਗਰ ਕੀਰਤਨ ਵਾਪਸ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਨੇ ਵੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਨਗਰ ਕੀਰਤਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸ਼ਖ਼ਸੀਅਤਾਂ, ਸੇਵਾਦਾਰਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਦਰਸ਼ਨ ਸਿੰਘ ਮੋਠਾਂਵਾਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਬਰਾੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਖੈਰਾਬਾਦ, ਮੀਤ ਮੈਨੇਜਰ ਭਾਈ ਸੁਖਦੇਵ ਸਿੰਘ, ਸਾਬਕਾ ਮੈਨੇਜਰ ਕਰਨ ਸਿੰਘ, ਸੁਮੇਰ ਸਿੰਘ ਬਾਦੀਆਂ, ਲਖਬੀਰ ਸਿੰਘ, ਨਿਰਮਲਜੀਤ ਸਿੰਘ, ਭਾਈ ਨਿਸ਼ਾਨ ਸਿੰਘ ਰੱਤਾ ਖੇੜਾ, ਦੀਵਾਨ ਸਿੰਘ, ਗੁਰਮੀਤ ਸਿੰਘ ਸੰਧੂ ਖ਼ਜ਼ਾਨਚੀ, ਚਾਨਣ ਸਿੰਘ ਮੰਮੂ ਖੇੜਾ, ਭਾਈ ਗੁਰਮੇਲ ਸਿੰਘ ਗ੍ਰੰਥੀ, ਭਾਈ ਅੰਮ੍ਰਿਤਪਾਲ ਸਿੰਘ ਗ੍ਰੰਥੀ, ਗੁਰਜੀਤ ਸਿੰਘ ਵੱਟੂ, ਲਵਦੀਪ ਸਿੰਘ, ਜਸਵਿੰਦਰ ਸਿੰਘ ਗੂੜ੍ਹੀ ਸੰਘਰ, ਜਗਨੰਦਨ ਸਿੰਘ ਜੁਗਨੂੰ ਸਮੇਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਤੇ ਹੋਰ ਸੰਗਤਾਂ ਹਾਜ਼ਰ ਸਨ। ਇਸ ਤੋਂ ਇਲਾਵਾ ਗੁਰਮੇਲ ਸਿੰਘ ਬਰਾੜ ਕਮਿਸ਼ਨ ਏਜੰਟ, ਗੁਰਜੀਤ ਸਿੰਘ ਬਰਾੜ, ਸਮਾਜ ਸੇਵਕ ਗੁਰਪਾਲ ਸਿੰਘ ਪਾਲੀ ਅਤੇ ਭਰਪੂਰ ਸਿੰਘ ਬਰਾੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਐਡਵੋਕੇਟ ਰਾਜਬੀਰ ਕੌਰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਹਲਕਾ ਪ੍ਰਧਾਨ ਨਿਯੁਕਤ
Ad Position 24