24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਵਾਮੀ ਕਮਲਾਨੰਦ ਗਿਰੀ ਦੇ 67 ਵੇਂ ਜਨਮ ਦਿਨ ਮੌਕੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਮਹਾਂਮੰਡਲੇਸ਼ਵਰ ਸਵਾਮੀ ਕਮਲਾਨੰਦ ਗਿਰੀ ਦਾ 67ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਪਹੁੰਚ ਕੇ ਉਨ੍ਹਾਂ ਦਾ ਤਿਲਕ-ਪੂਜਨ ਕੀਤਾ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਮਹਾਂਮੰਡਲੇਸ਼ਵਰ ਸਵਾਮੀ ਕਮਲਾਨੰਦ ਗਿਰੀ ਦਾ 67ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਪਹੁੰਚ ਕੇ ਉਨ੍ਹਾਂ ਦਾ ਤਿਲਕ-ਪੂਜਨ ਕੀਤਾ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਭਜਨ ਗਾਇਨ ਤੇ ਅਤੁੱਟ ਭੰਡਾਰਾ ਵੀ ਵਰਤਾਇਆ ਗਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਕਾਂਗਰਸੀ ਆਗੂ ਰਾਜ ਬਲਵਿੰਦਰ ਸਿੰਘ ਮਰਾੜ੍ਹ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਉਦਯੋਗਪਤੀ ਰਾਜਨ ਸੇਤੀਆ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਤੀਸ਼ ਕਾਲਾ ਗਿਰਧਰ ਸਮੇਤ ਵੱਖ-ਵੱਖ ਸਿਆਸੀ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਸਵਾਮੀ ਕਮਲਾਨੰਦ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਨੇਕ ਬਰਾੜ ਮਧੀਰ ਨੇ ਖਿਡਾਰੀਆਂ ਨੂੰ ਕ੍ਰਿਕਟ ਅਤੇ ਵਾਲੀਬਾਲ ਕਿੱਟਾਂ ਵੰਡੀਆਂ ਅਗਲੀ ਖ਼ਬਰ ਕੱਤਕ ਪੂਰਨਿਮਾ ’ ਤੇ ਸ਼ਰਧਾਲੂ ਜ਼ਰੂਰ ਕਰਨ ਦੀਪਦਾਨ - ਸਵਾਮੀ ਕਮਲਾਨੰਦ ਗਿਰੀ
Ad Position 24