24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਨੇਕ ਬਰਾੜ ਮਧੀਰ ਨੇ ਖਿਡਾਰੀਆਂ ਨੂੰ ਕ੍ਰਿਕਟ ਅਤੇ ਵਾਲੀਬਾਲ ਕਿੱਟਾਂ ਵੰਡੀਆਂ

ਦੋਦਾ, 24 ਨਵੰਬਰ (ਰਵੀਪਾਲ)- ਨਗਰ ਦੋਦਾ ਵਿਖੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਕੋਆਰਡੀਨੇਟਰ ਆਲ ਇੰਡੀਆ ਕਿਸਾਨ ਕਾਂਗਰਸ ਅਤੇ ਸੂਬਾ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਅਨੇਕ ਸਿੰਘ ਮਧੀਰ ਵਲੋਂ ਪਿੰਡ ਦੇ ਖਿਡਾਰੀਆਂ ਨੂੰ ਕ੍ਰਿਕਟ ਤੇ ਵਾਲੀਬਾਲ ਕਿੱਟਾਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਅਨੇਕ ਸਿੰਘ ਬਰਾੜ ਮਧੀਰ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ’ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026
ਦੋਦਾ, 24 ਨਵੰਬਰ (ਰਵੀਪਾਲ)- ਨਗਰ ਦੋਦਾ ਵਿਖੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਕੋਆਰਡੀਨੇਟਰ ਆਲ ਇੰਡੀਆ ਕਿਸਾਨ ਕਾਂਗਰਸ ਅਤੇ ਸੂਬਾ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਅਨੇਕ ਸਿੰਘ ਮਧੀਰ ਵਲੋਂ ਪਿੰਡ ਦੇ ਖਿਡਾਰੀਆਂ ਨੂੰ ਕ੍ਰਿਕਟ ਤੇ ਵਾਲੀਬਾਲ ਕਿੱਟਾਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਅਨੇਕ ਸਿੰਘ ਬਰਾੜ ਮਧੀਰ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ’ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਜੇਕਰ ਖੇਡਾਂ ਵੱਲ ਧਿਆਨ ਦੇਵੇਗਾ ਤਾਂ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹੇਗਾ ਅਤੇ ਆਪਣੇ ਪਿੰਡ, ਇਲਾਕੇ ਤੇ ਪੰਜਾਬ ਦਾ ਨਾਂਅ ਰੌਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ’ਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਬੱਸ ਉਨ੍ਹਾਂ ਨੂੰ ਸਹੀ ਮੰਚ ਤੇ ਸਹੂਲਤਾਂ ਦੇਣ ਦੀ ਲੋੜ ਹੈ। ਇਸ ਲਈ ਉਹ ਹਮੇਸ਼ਾ ਨੌਜਵਾਨਾਂ ਤੇ ਖਿਡਾਰੀਆਂ ਦੇ ਨਾਲ ਖੜ੍ਹੇ ਰਹਿਣਗੇ। ਇਸ ਮੌਕੇ ਖਿਡਾਰੀਆਂ ਤੇ ਪਿੰਡ ਵਾਸੀਆਂ ਨੇ ਅਨੇਕ ਸਿੰਘ ਮਧੀਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿੱਟਾਂ ਮਿਲਣ ਨਾਲ ਉਨ੍ਹਾਂ ਦਾ ਹੌਂਸਲਾ ਹੋਰ ਵਧਿਆ ਹੈ ਅਤੇ ਉਹ ਹੁਣ ਹੋਰ ਮਿਹਨਤ ਨਾਲ ਅਭਿਆਸ ਕਰਨਗੇ। ਇਸ ਮੌਕੇ ਪਿੰਡ ਦੇ ਪਤਵੰਤੇ, ਨੌਜਵਾਨ, ਖਿਡਾਰੀ ਅਤੇ ਕਾਂਗਰਸੀ ਵਰਕਰ ਵੱਡੀ ਗਿਣਤੀ ’ਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ . ਆਰ . ਐਮ . ਡੀ . ਏ . ਵੀ . ਮਾਡਲ ਹਾਈ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਵਾਮੀ ਕਮਲਾਨੰਦ ਗਿਰੀ ਦੇ 67 ਵੇਂ ਜਨਮ ਦਿਨ ਮੌਕੇ ਸਮਾਗਮ ਕਰਵਾਇਆ
Ad Position 24