24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ - ਭਾਜਪਾ ਗੱਠਜੋੜ ਸੂਬੇ ਅੰਦਰ ਐਨ . ਡੀ . ਏ . ਸਰਕਾਰ ਬਣਨ ’ ਤੇ ਮੋਹਰ - ਸ਼ਰਮਾ , ਬਣਵਾਲਾ

ਗਿੱਦੜਬਾਹਾ, 24 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹੋਣ ਨਾਲ ਪੰਜਾਬ ਅੰਦਰ ਐਨ. ਡੀ.

Ad Position 21
No active advertisement
ਭਾਜਪਾ ਆਗੂ ਪ੍ਰਿਤਪਾਲ ਸ਼ਰਮਾ ਅਤੇ ਅਕਾਲੀ ਆਗੂ ਗੁਰਵਿੰਦਰ ਸਿੰਘ ਬਣਵਾਲਾ। 25-11-2026
ਗਿੱਦੜਬਾਹਾ, 24 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹੋਣ ਨਾਲ ਪੰਜਾਬ ਅੰਦਰ ਐਨ.ਡੀ.ਏ. ਦੀ ਸਰਕਾਰ ਬਣਨ ਦੀ ਮੋਹਰ ਲੱਗ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਤੇ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹਰ ਆਗੂ ਤੇ ਵਰਕਰ ਲਈ ਖ਼ੁਸ਼ੀ ਦਾ ਪਲ ਹੈ ਕਿ ਅੱਜ ਫ਼ਿਰ ਤੋਂ ਦੁਬਾਰਾ ਪੁਰਾਣਾ ਗੱਠਜੋੜ ਇਕ ਵਾਰ ਫ਼ਿਰ ਹੋ ਗਿਆ, ਜਿਸ ਦੀ ਆਮ ਲੋਕ ਚਿਰਾਂ ਤੋਂ ਉਡੀਕ ਕਰ ਰਹੇ ਸਨ। ਗੱਠਜੋੜ ਨੇ ਇਹ ਨਿਸ਼ਚਿਤ ਕਰ ਦਿੱਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਨੀਂਹ ਰੱਖੀ ਗਈ ਹੈ ਅਤੇ ਸਰਕਾਰ ਅਕਾਲੀ-ਭਾਜਪਾ ਦੀ ਹੀ ਬ ਣੇਗੀ। ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਇੰਚਾਰਜ ਗੁਰਵਿੰਦਰ ਸਿੰਘ ਬਣਵਾਲਾ ਅਤੇ ਸਰਕਲ ਪ੍ਰਧਾਨ ਚਰਨਜੀਤ ਸਿੰਘ ਭੂੰਦੜ ਨੇ ਕਿਹਾ ਕਿ ਇਹ ਅਕਾਲੀ-ਭਾਜਪਾ ਗੱਠਜੋੜ ਪੰਜਾਬ ਵਾਸੀਆਂ ਦੀ ਮੰਗ ਸੀ ਅਤੇ ਹਰ ਸੂਝਵਾਨ ਵੋਟਰ ਚਾਹੁੰਦਾ ਸੀ ਕਿ ਪੰਜਾਬ ਦਾ ਜੇਕਰ ਵਿਕਾਸ ਕਰਵਾਉਣਾ ਹੈ, ਤਾਂ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਹੀ ਪੰਜਾਬ ਲਈ ਕੁਝ ਕਰ ਸਕਣ ਦੇ ਸਮਰੱਥ ਹੈ। ਅੱਜ ਅਕਾਲੀ ਦਲ ਦੇ ਗਿੱਦੜਬਾਹਾ ਸਥਿਤ ਦਫ਼ਤਰ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਵਿਚ ਮਠਿਆਈਆਂ ਵੰਡੀਆਂ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਗੁਰਦੁਆਰਾ ਸਾਹਿਬ ’ ਚ ਪ੍ਰਕਾਸ਼ ਪੁਰਬ ’ ਤੇ 61 ਯੂਨਿਟ ਖ਼ੂਨਦਾਨ ਅਗਲੀ ਖ਼ਬਰ ਸੀ . ਆਰ . ਐਮ . ਡੀ . ਏ . ਵੀ . ਮਾਡਲ ਹਾਈ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24