24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਰਵਿੰਦਰ ਜੈਨ ਸ਼੍ਰੋਮਣੀ ਅਕਾਲੀ ਦਲ ਵਪਾਰ ਮੰਡਲ ਗਿੱਦੜਬਾਹਾ ਦੇ ਹਲਕਾ ਪ੍ਰਧਾਨ ਬਣੇ

ਗਿੱਦੜਬਾਹਾ, 24 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਵਲੋਂ ਗਿੱਦੜਬਾਹਾ ਹਲਕੇ ਵਿਚ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ’ਤੇ ਵਪਾਰ ਅਤੇ ਉਦਯੋਗ ਵਿੰਗ ਦੇ ਸੂਬਾ ਪ੍ਰਧਾਨ ਐਨ. ਕੇ.

Ad Position 21
No active advertisement
ਅਜੀਤ ਡੈਸਕ 25-11-2026
ਗਿੱਦੜਬਾਹਾ, 24 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਵਲੋਂ ਗਿੱਦੜਬਾਹਾ ਹਲਕੇ ਵਿਚ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ’ਤੇ ਵਪਾਰ ਅਤੇ ਉਦਯੋਗ ਵਿੰਗ ਦੇ ਸੂਬਾ ਪ੍ਰਧਾਨ ਐਨ.ਕੇ. ਸ਼ਰਮਾ ਵਲੋਂ ਗਿੱਦੜਬਾਹਾ ਦੇ ਉਘੇ ਵਪਾਰੀ ਰਵਿੰਦਰ ਜੈਨ ਨੂੰ ਗਿੱਦੜਬਾਹਾ ਹਲਕੇ ਦਾ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਗੁਰਵਿੰਦਰ ਸਿੰਘ ਬਣਵਾਲਾ ਨੂੰ ਥਾਪਣ ਉਪਰੰਤ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਜਥੇਬੰਦਕ ਢਾਂਚਾ ਖੜ੍ਹਾ ਕਰਦਿਆਂ ਹਲਕੇ ਦੇ ਸਰਕਲ ਪ੍ਰਧਾਨ ਲਗਾਏ ਜਾ ਚੁੱਕੇ ਹਨ। ਵਪਾਰ ਮੰਡਲ ਦੇ ਪ੍ਰਧਾਨ ਰਵਿੰਦਰ ਜੈਨ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਵੋਟ ਬੈਂਕ ’ਤੇ ਜ਼ਰੂਰ ਪ੍ਰਭਾਵ ਪਵੇਗਾ ਅਤੇ ਇਸ ਨਿਯੁਕਤੀ ਦੀ ਹਲਕੇ ਤੇ ਸ਼ਹਿਰੀ ਖੇਤਰ ਵਿਚ ਖ਼ੂਬ ਸਰਾਹਨਾ ਕੀਤੀ ਜਾ ਰਹੀ ਹੈ। ਰਵਿੰਦਰ ਜੈਨ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਨ.ਕੇ. ਸ਼ਰਮਾ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਜਥੇ. ਨਵਤੇਜ ਸਿੰਘ ਕਾਉਣੀ, ਬੀਬੀ ਗੁਰਦਿਆਲ ਕੌਰ ਮੱਲਣ, ਚਰਨਜੀਤ ਸਿੰਘ ਭੂੰਦੜ, ਗੁਰਚਰਨ ਸਿੰਘ ਭਲਾਈਆਣਾ, ਹਲਕਾ ਯੂਥ ਪ੍ਰਧਾਨ ਜਿੰਮੀ ਸੁਖਨਾ, ਵਕੀਲ ਗੁਰਮੀਤ ਸਿੰਘ ਮਾਨ, ਹਰਦੀਪ ਸਿੰਘ ਦੇਦ ਪ੍ਰਧਾਨ ਬੇਸਹਾਰਾ ਨੰਦੀ ਗਊਸ਼ਾਲਾ, ਸੇਠ ਨੰਦ ਲਾਲ ਬਾਬਾ, ਕਾਕਾ ਚਹਿਲ ਤੇ ਗੁਰਪਿੰਕਸ ਮਾਨ ਸਮੇਤ ਸਮੂਹ ਸੀਨੀਅਰ ਲੀਡਰਸ਼ਿਪ ਵਲੋਂ ਰਵਿੰਦਰ ਜੈਨ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਐਸ . ਐਸ . ਜੈਨ ਸਭਾ ਵਲੋਂ ਲਾਲੀ ਗਗਨੇਜਾ ਜੈਨ ਦਾ ਸਨਮਾਨ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਗੁਰਦੁਆਰਾ ਸਾਹਿਬ ’ ਚ ਪ੍ਰਕਾਸ਼ ਪੁਰਬ ’ ਤੇ 61 ਯੂਨਿਟ ਖ਼ੂਨਦਾਨ
Ad Position 24