24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕੈਬਨਿਟ ਮੰਤਰੀ ਡਾ . ਬਲਜੀਤ ਕੌਰ ਨੇ ਸਰਕਾਰੀ ਕਾਲਜ ਦੇ ਐਡੀਟੋਰੀਅਮ ਦਾ ਰੱਖਿਆ ਨੀਂਹ ਪੱਥਰ

ਮਲੋਟ, 24 ਨਵੰਬਰ (ਪਾਟਿਲ)-ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਲਈ ਅਹਿਮ ਕਦਮ ਚੁੱਕ ਰਹੀ ਹੈ ਤਾਂ ਜੋ ਪੜ੍ਹਾਈ ਕਰਨ ਵਾਲੇ ਬੱਚਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.

Ad Position 21
No active advertisement
ਅਜੀਤ ਡੈਸਕ 25-11-2026
ਮਲੋਟ, 24 ਨਵੰਬਰ (ਪਾਟਿਲ)-ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਲਈ ਅਹਿਮ ਕਦਮ ਚੁੱਕ ਰਹੀ ਹੈ ਤਾਂ ਜੋ ਪੜ੍ਹਾਈ ਕਰਨ ਵਾਲੇ ਬੱਚਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਸਰਕਾਰੀ ਕਾਲਜ ਦਾਨੇਵਾਲਾ-ਮਲੋਟ ਵਿਖੇ ਆਡੀਟੋਰੀਅਮ ਦੀ ਉਸਾਰੀ ਦਾ ਨੀਂਹ ਪੱਥਰ ਰੱਖਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸਿੱਖਿਆ ਕ੍ਰਾਂਤੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਤੇ ਵਿਦਿਆਰਥੀਆਂ ਨੰਖ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਸਾਡੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਤੇ ਲੋੜਾਂ ਬਾਰੇ ਵੀ ਜਾਣਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਪਾਲ ਸਿੰਘ ਚੌਹਾਨ, ਬਲਤਾਰ ਸਿੰਘ ਚੌਹਾਨ, ਸੁਖਵੰਤ ਚੌਹਾਨ ਪੰਚਾਇਤ ਮੈਂਬਰ, ਗੁਰਮੇਲ ਸਿੰਘ ਚੌਹਾਨ, ਗੁਰਮੀਤ ਸਿੰਘ ਚੌਹਾਨ ਪੰਚਾਇਤ ਮੈਂਬਰ, ਨਿੱਜੀ ਸਹਾਇਕ ਅਰਸ਼ਦੀਪ ਸਿੰਘ, ਸ਼ਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ - ਹਰਪ੍ਰੀਤ ਕੋਟਭਾਈ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਸਮੇਂ ਦੀ ਲੋੜ - ਸਤੀਸ਼ ਅਸੀਜਾ
Ad Position 24