24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੁਲਿਸ ਵਲੋਂ ਮੋਟਰਸਾਈਕਲ ਤੋਂ ਝਪਟਾਂ ਮਾਰਨ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰ ਕਾਬੂ ਝਪਟ ਮਾਰਨ ਵੇਲੇ ਮੋਟਰਸਾਈਕਲ ਤੋਂ ਡਿੱਗ ਕੇ ਹੋਈ ਸੀ ਔਰਤ ਦੀ ਮੌਤ

ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)- ਮਲੋਟ ਪੁਲਿਸ ਵਲੋਂ ਮੋਟਰਸਾਈਕਲ ਤੋਂ ਝਪਟਾਂ ਮਾਰਨ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰ ਕਾਬੂ ਕੀਤੇ ਗਏ ਹਨ। ਇਸ ਸੰਬੰਧੀ ਮਲੋਟ ਵਿਖੇ ਨਵੇਂ ਆਏ ਡੀ.

Ad Position 21
No active advertisement
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਜਸਵਿੰਦਰ ਸਿੰਘ। ਤਸਵੀਰ: ਅਜਮੇਰ ਸਿੰਘ ਬਰਾੜ 25-11-2026
ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)- ਮਲੋਟ ਪੁਲਿਸ ਵਲੋਂ ਮੋਟਰਸਾਈਕਲ ਤੋਂ ਝਪਟਾਂ ਮਾਰਨ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰ ਕਾਬੂ ਕੀਤੇ ਗਏ ਹਨ। ਇਸ ਸੰਬੰਧੀ ਮਲੋਟ ਵਿਖੇ ਨਵੇਂ ਆਏ ਡੀ.ਐਸ.ਪੀ. ਜਸਵਿੰਦਰ ਸਿੰਘ ਨੇ ਅੱਜ ਪਹਿਲੇ ਦਿਨ ਹੀ ਪੱਤਰਕਾਰਾਂ ਨਾਲ ਪ੍ਰੈੱਸ ਵਾਰਤਾ ਕਰਦਿਆਂ ਦੱਸਿਆ ਕਿ ਪਿੰਡ ਕੁਰਾਈਵਾਲਾ ਦੇ ਵਾਸੀ ਸਰੋਵਰ ਸਿੰਘ ਆਪਣੀ ਪਤਨੀ ਸਮੇਤ ਰੱਥੜੀਆਂ ਤੋਂ ਪਿੰਡ ਕੁਰਾਈਵਾਲਾ ਜਾ ਰਿਹਾ ਸੀ ਕਿ ਪਿੰਡ ਰੱਥੜੀਆਂ ਦੇ ਕੋਲ ਹਾਈਵੇਅ ਪੁਲ ਕੋਲ 21 ਨਵੰਬਰ ਨੂੰ ਕੁਝ ਵਿਅਕਤੀਆਂ ਨੇ ਉਸ ਦੇ ਮੋਟਰਸਾਈਕਲ ਉਪਰ ਇਕਦਮ ਝਪਟ ਮਾਰ ਕੇ ਉਸ ਦਾ ਬਟੂਆ ਕੱਢ ਲਿਆ, ਜਿਸ ਵਿਚ ਕਰੀਬ 600 ਰੁਪਏ ਸਨ। ਇਸ ਝਪਟ ਮਾਰਨ ਕਰਕੇ ਉਸ ਦੀ ਪਤਨੀ ਦੇ ਗੰਭੀਰ ਸੱਟਾਂ ਲੱਗੀਆਂ ਤੇ ਅਖ਼ੀਰ ਉਸ ਦੀ ਮੌਤ ਹੋ ਗਈ। ਇਸ ਦੀ ਡੂੰਘਾਈ ਨਾਲ ਜਾਂਚ ਪੜਤਾਲ ਕਰਦਿਆਂ ਥਾਣਾ ਸਿਟੀ ਮਲੋਟ ਦੇ ਏ.ਐਸ.ਆਈ. ਅੰਗਰੇਜ਼ ਸਿੰਘ ਤੇ ਹੋਰ ਪੁਲਿਸ ਪਾਰਟੀ ਨੇ ਸੁਖਦੀਪ ਸਿੰਘ ਉਰਫ਼ ਲਾਡੀ ਪੁੱਤਰ ਜਗਤਾਰ ਸਿੰਘ ਅਤੇ ਚੰਦਨ ਸ਼ਰਮਾ ਪੁੱਤਰ ਦਸ਼ਰਥ ਦੋਵੇਂ ਵਾਸੀ ਚੰਡੀਗੜ੍ਹ ਰੋਡ ਬਾਬਾ ਦੀਪ ਸਿੰਘ ਨਗਰ ਦੀ ਪਛਾਣ ਕਰਨ ਲਈ ਹੈ, ਜਿਸ ਵਿਚੋਂ ਸੁਖਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਚੰਦਨ ਸ਼ਰਮਾ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਇਨ੍ਹਾਂ ਦੋਵੇਂ ਖੋਹ ਕਰਨ ਵਾਲੇ ਵਿਅਕਤੀਆਂ ਤੋਂ ਹੋਰ ਜਾਣਕਾਰੀ ਵੀ ਲੈ ਰਹੀ ਹੈ। ਇਸ ਤੋਂ ਇਲਾਵਾ ਖੇੜੀ ਜਿੰਮ ਦੇ ਬਾਹਰੋਂ ਇਕ ਬੁਲਟ ਮੋਟਰਸਾਈਕਲ ਚੋਰੀ ਹੋਣ ਦੀ ਵਾਰਦਾਤ ਨੂੰ ਵੀ ਹੱਲ ਕਰਦਿਆਂ ਪਿੰਡ ਕੁੰਡਲ ਦੇ ਸੱਚਵੀਰ ਸਿੰਘ ਪੁੱਤਰ ਜਗਤਾਰ ਸਿੰਘ ਨੂੰ ਇਸ ਚੋਰੀ ਦਾ ਦੋਸ਼ੀ ਪਾਉਂਦੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਬੁਲਟ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵੇਂ ਆਏ ਡੀ.ਐਸ.ਪੀ. ਜਸਵਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਵਲੋਂ ਪੂਰਾ ਯਤਨ ਕਰਨਗੇ ਕਿ ਸ਼ਹਿਰ ਵਿਚ ਚੋਰੀਆਂ ਨਾ ਹੋਣ ਅਤੇ ਅਮਨ ਅਮਾਨ ਬਣਿਆ ਰਹੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਸ਼ਹਿਰ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਕੀਤਾ ਜਾ ਸਕੇ ਅਤੇ ਸ਼ਹਿਰ ਵਿਚ ਅਮਨ ਸ਼ਾਂਤੀ ਬਹਾਲ ਰੱਖੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਹੀਰਾ ਸਿੰਘ ਚੜੇਵਾਨ ਵਲੋਂ ਅਕਾਲੀ - ਭਾਜਪਾ ਗੱਠਜੋੜ ਕਰਨ ਦੇ ਫ਼ੈਸਲੇ ਦਾ ਸਵਾਗਤ ਕਿਹਾ : ਪੰਜਾਬ ਵਿਚ ਅਮਨ-ਸ਼ਾਂਤੀ ਅ... ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਹੋਣ ਦੀ ਖ਼ੁਸ਼ੀ ’ ਚ ਅਕਾਲੀ ਆਗੂਆਂ ਨੇ ਲੱਡੂ ਵੰਡੇ ਕਿਹਾ : 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਗ...
Ad Position 24