27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਰਕਾਰੀ ਕੰਨਿਆ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ

ਕੋਟਕਪੂਰਾ, 26 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਕੋਟਕਪੂਰਾ, 26 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਸੰਸਥਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਸਵੇਰ ਦੀ ਸਭਾ ਦੌਰਾਨ ਪਰਮਜੀਤ ਕੌਰ ਲੈਕ. ਰਾਜਨੀਤੀ ਵਿਗਿਆਨ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਣ, ਇਸ ਦੀਆਂ ਵਿਸ਼ੇਸ਼ਤਾਵਾਂ ਅਤੇ ਇਕ ਆਜ਼ਾਦ ਦੇਸ਼ ਲਈ ਸੰਵਿਧਾਨ ਦੀ ਲੋੜ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਲ 2015 ’ਚ ਭਾਰਤ ਸਰਕਾਰ ਨੇ 26 ਨਵੰਬਰ ਨੂੰ ਹਰ ਸਾਲ ਸੰਵਿਧਾਨ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ। ਉਸ ਸਮੇਂ ਤੋਂ ਹਰ ਸਾਲ 26 ਨਵੰਬਰ ਨੂੰ ਇਹ ਦਿਨ ਦੇਸ਼ ਭਰ ’ਚ ਲਗਾਤਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ 12ਵੀਂ ਸ਼੍ਰੇਣੀ ਦੀ ਵਿਦਿਆਰਥਣ ਅੰਕਿਤਾ ਅਤੇ ਪਰਨੀਤ ਕੌਰ ਨੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿਚ ਸੰਵਿਧਾਨ ਦੀ ਪ੍ਰਸਤਾਵਨਾ, ਜਿਸ ਨੂੰ ਕਿ ਸੰਵਿਧਾਨ ਦੀ ਕੁੰਜੀ ਵੀ ਕਿਹਾ ਜਾਂਦਾ ਹੈ, ਪੜ੍ਹ ਕੇ ਸੁਣਾਈ ਅਤੇ ਇਸ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਚੰਦਨ ਕੌਰ ਸੋਢੀ, ਸ਼ਵਿੰਦਰ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਬਲਜੀਤ ਸੰਧੂ, ਅਮਰਜੀਤ ਕੌਰ ਅਤੇ ਕੰਚਨ ਬਾਲਾ ਤੋਂ ਇਲਾਵਾ ਸਮੁੱਚਾ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਸੰਵਿਧਾਨ ਦਿਵਸ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਚੁੱਕੀ ਸਹੁੰ ਸਾਨੂੰ ਆਪਣੇ ਅਧਿਕਾਰਾਂ ਤੇ ਫ਼ਰਜ਼ਾਂ ਪ੍ਰਤੀ ਜਾਗਰੂ... ਅਗਲੀ ਖ਼ਬਰ ਬਾਬਾ ਬੰਦਾ ਬਹਾਦਰ ਕਾਲਜ ਵਿਖੇ ਸੰਵਿਧਾਨ ਦਿਵਸ ਮੌਕੇ ਸੈਮੀਨਾਰ ਕਰਵਾਇਆ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੇ ਜ਼ਖ਼ਮੀ ਵਿਅਕਤੀ...
Ad Position 24