27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੋਟਕਪੂਰਾ ਦੇ ਬਾਜ਼ਾਰਾਂ ’ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ, ਆਵਾਜਾਈ ਪ੍ਰਭਾਵਿਤ

ਕੋਟਕਪੂਰਾ, 26 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਬਾਜ਼ਾਰਾਂ ਵਿਚ ਪਹਿਲਾਂ ਹੀ ਵਾਹਨਾਂ ਅਤੇ ਲੋਕਾਂ ਦੀ ਕਾਫ਼ੀ ਆਵਾਜਾਈ ਰਹਿੰਦੀ ਹੈ, ਉੱਪਰੋਂ ਦੁਕਾਨਾਂ ਦੇ ਬਾਹਰ ਸਾਮਾਨ ਰੱਖਣ ਕਾਰਨ ਰਸਤੇ ਹੋਰ ਤੰਗ ਹੋ ਜਾਂਦੇ ਹਨ।

Ad Position 21
No active advertisement
ਸ਼ਾਸਤਰੀ ਮਾਰਕੀਟ ’ਚ ਦੁਕਾਨਦਾਰਾਂ ਵਲੋਂ ਸਮਾਨ ਬਾਹਰ ਰੱਖੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 27-11-2026
ਕੋਟਕਪੂਰਾ, 26 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਬਾਜ਼ਾਰਾਂ ਵਿਚ ਪਹਿਲਾਂ ਹੀ ਵਾਹਨਾਂ ਅਤੇ ਲੋਕਾਂ ਦੀ ਕਾਫ਼ੀ ਆਵਾਜਾਈ ਰਹਿੰਦੀ ਹੈ, ਉੱਪਰੋਂ ਦੁਕਾਨਾਂ ਦੇ ਬਾਹਰ ਸਾਮਾਨ ਰੱਖਣ ਕਾਰਨ ਰਸਤੇ ਹੋਰ ਤੰਗ ਹੋ ਜਾਂਦੇ ਹਨ। ਇਸ ਦਾ ਖ਼ਮਿਆਜ਼ਾ ਰੋਜ਼ਾਨਾ ਬਾਜ਼ਾਰਾਂ ਵਿਚੋਂ ਲੰਘਣ ਵਾਲੇ ਰਾਹਗੀਰਾਂ, ਵਾਹਨ ਚਾਲਕਾਂ ਅਤੇ ਖ਼ਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੇਲਵੇ ਰੋਡ, ਸ਼ਾਸਤਰੀ ਮਾਰਕੀਟ, ਗੁਰਦੁਆਰਾ ਬਾਜ਼ਾਰ, ਢੋਡਾ ਚੌਕ ਸਮੇਤ ਸ਼ਹਿਰ ਦੇ ਹੋਰ ਪ੍ਰਮੁੱਖ ਵਪਾਰਕ ਸਥਾਨਾਂ ’ਤੇ ਕਈ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਰਸਤੇ ਦੀ ਜਗ੍ਹਾ ਘੇਰੀ ਜਾ ਰਹੀ ਹੈ। ਇਸ ਕਾਰਨ ਬਾਜ਼ਾਰਾਂ ਵਿਚ ਅਕਸਰ ਆਵਾਜਾਈ ਦੀ ਰਫ਼ਤਾਰ ਹੌਲੀ ਹੋ ਜਾਂਦੀ ਹੈ ਅਤੇ ਕਈ ਵਾਰ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਵੀ ਲੱਗ ਜਾਂਦੀਆਂ ਹਨ। ਖ਼ਾਸ ਕਰਕੇ ਭੀੜ ਵਾਲੇ ਸਮੇਂ ਦੌਰਾਨ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਲੰਘਣ ਵਿਚ ਕਾਫ਼ੀ ਦਿੱਕਤ ਆਉਂਦੀ ਹੈ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ ਵਲੋਂ ਨਗਰ ਕੌਂਸਲ ਦੀ ਟੀਮ ਸਮੇਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਨਾ ਰੱਖਣ ਅਤੇ ਨਾਜਾਇਜ਼ ਕਬਜ਼ਿਆਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਦੌਰ ਾਨ ਦੁਕਾਨਦਾਰਾਂ ਨੂੰ ਸਮਝਾਇਆ ਗਿਆ ਸੀ ਕਿ ਬਾਜ਼ਾਰਾਂ ਵਿਚ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਜਨਤਕ ਰਸਤਿਆਂ ’ਤੇ ਕਬਜ਼ਾ ਕਰਨਾ ਆਮ ਲੋਕਾਂ ਲਈ ਮੁਸ਼ਕਿਲਾਂ ਪੈਦਾ ਕਰਦਾ ਹੈ। ਇਸ ਤੋਂ ਪਹਿਲਾਂ ਕਰਿਆਨਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਓਮਕਾਰ ਗੋਇਲ ਵਲੋਂ ਵੀ ਸਮਾਜ ਸੇਵੀਆਂ ਨੂੰ ਨਾਲ ਲੈ ਕੇ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਅਤੇ ਦੁਕਾਨਾਂ ਦੇ ਬਾਹਰ ਸਾਮਾਨ ਨਾ ਰੱਖਣ ਦੀ ਅਪੀਲ ਕੀਤੀ ਗਈ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਵਾਰ-ਵਾਰ ਸਮਝਾਉਣ ਅਤੇ ਅਪੀਲਾਂ ਕਰਨ ਦੇ ਬਾਵਜੂਦ ਬਾਜ਼ਾਰਾਂ ਵਿਚ ਇਹ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਸਕੀ। ਜਸਕਰਨ ਸਿੰਘ, ਨਰਿੰਦਰ ਕੁਮਾਰ, ਅਵਤਾਰ ਸਿੰਘ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਪ੍ਰਧਾਨ ਤੋਂ ਮੰਗ ਕੀਤੀ ਹੈ ਕਿ ਬਾਜ਼ਾਰਾਂ ਵਿਚ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਯਮਤ ਜਾਂਚ ਕੀਤੀ ਜਾਵੇ। ਨਗਰ ਕੌਸਲ ਦੇ ਕਾਰਜ ਸਾਧਕ ਅਫਸਰ ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਨਗਰ ਕੌਸਲ ਦੀ ਟੀਮ ਭੇਜ ਕੇ ਨਾਜਾਇਜ਼ ਕਬਜ਼ੇ ਹਟਵਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਡਿਜੀਟਲ ਸਵੈ ਜਨਗਣਨਾ ਸੰਬੰਧੀ ਸੈਮੀਨਾਰ ਦਿੱਲੀ ਇੰਟਰਨੈਸ਼ਨਲ ਸਕੂਲ ’ਚ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਉੱਡੀ- ਅਕਾਲੀ ਆਗੂ
Ad Position 24