27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ਼ਿਵਾਲਿਕ ਪਬਲਿਕ ਸਕੂਲ ਵਿਖੇ ਡਿਜੀਟਲ ਸਵੈ ਜਨਗਣਨਾ ਸੰਬੰਧੀ ਸੈਮੀਨਾਰ ਦਿੱਲੀ ਇੰਟਰਨੈਸ਼ਨਲ ਸਕੂਲ ’ਚ ਸੰਵਿਧਾਨ ਦਿਵਸ ਮਨਾਇਆ

ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਸੰਵਿਧਾਨ ਦਿਵਸ ਬੜੇ ਉਤਸ਼ਾਹ, ਸਨਮਾਨ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਕਰਤੱਵਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 27-11-2026
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਸੰਵਿਧਾਨ ਦਿਵਸ ਬੜੇ ਉਤਸ਼ਾਹ, ਸਨਮਾਨ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਕਰਤੱਵਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੌਰਾਨ ਗਿਆਰ੍ਹਵੀਂ ਆਰਟਸ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਸੰਵਿਧਾਨ ਦਿਵਸ ਸਬੰਧੀ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕਰਦਿਆਂ ਭਾਰਤੀ ਸੰਵਿਧਾਨ ਦੀ ਮਹੱਤਤਾ, ਲੋਕਤੰਤਰ ਦੀ ਮਜ਼ਬੂਤੀ ਅਤੇ ਸਮਾਨਤਾ, ਆਜ਼ਾਦੀ, ਨਿਆਂ ਤੇ ਭਾਈਚਾਰੇ ਵਰਗੀਆਂ ਕਦਰਾਂ-ਕੀਮਤਾਂ ’ਤੇ ਚਾਨਣਾ ਪਾਇਆ। ਵਿਦਿਆਰਥਣ ਹਰਸ਼ੀਤ ਕੌਰ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੀ ਸਹੁੰ ਪੜ੍ਹੀ, ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਇਕਜੁੱਟ ਹੋ ਕੇ ਸੰਵਿਧਾਨ ਦੇ ਮੂਲ ਆਦਰਸ਼ਾਂ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਲੋਕਤੰਤਰੀ ਮੁੱਲਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਰਾਹੀਂ ਸੰਵਿਧਾਨ ਦੇ ਮਹੱਤਵ, ਨਾਗਰਿਕ ਅਧਿਕਾਰਾਂ, ਸਮਾਨਤਾ, ਨਿਆਂ ਅਤੇ ਰਾਸ਼ਟਰੀ ਏਕਤਾ ਦੇ ਸੰਦੇਸ਼ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਇਨ੍ਹਾਂ ਮੁਕਾਬਲਿਆਂ ਨੇ ਵਿਦਿਆਰਥੀਆਂ ਵਿਚ ਸੰਵਿਧਾਨਕ ਜਾਗਰੂਕਤਾ ਦੇ ਨਾਲ-ਨਾਲ ਰਚਨਾਤਮਕ ਸੋਚ ਅਤੇ ਦੇਸ਼ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਪ੍ਰਿੰਸੀਪਲ ਪ੍ਰਿਯੰਕਾ ਬਰਾੜ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰੀ ਨੀਂਹ ਹੈ ਅਤੇ ਹਰ ਨਾਗਰਿਕ ਲਈ ਸਮਾਨਤਾ, ਨਿਆਂ, ਆਜ਼ਾਦੀ ਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਆਪਣੇ ਅਧਿਕਾਰਾਂ ਬਾਰੇ ਹੀ ਨਹੀਂ, ਸਗੋਂ ਆਪਣੇ ਕਰਤੱਵਾਂ ਪ੍ਰਤੀ ਵੀ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਸੰਵਿਧਾਨ ਵਿਚ ਦਰਸਾਏ ਆਦਰਸ਼ਾਂ ਨੂੰ ਆਪਣੇ ਵਿਹਾਰ ਤੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੁਪਮਾ ਤੋਲਾ ਅਤੇ ਸ਼ਿਵਮ ਤੋਲਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਵਿਧਾਨ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਦੇਸ਼ ਪ੍ਰਤੀ ਸਤਿਕਾਰ, ਜ਼ਿੰਮੇਵਾਰੀ, ਅਨੁਸ਼ਾਸਨ ਅਤੇ ਲੋਕਤੰਤਰੀ ਸੋਚ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਹਰਦੇਵ ਸਿੰਘ ਬਰਾੜ ਘਣੀਏ ਵਾਲਾ ਸਤਲੁਜ ਮਿਸਲ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਨਿਯੁਕਤ ਅਗਲੀ ਖ਼ਬਰ ਕੋਟਕਪੂਰਾ ਦੇ ਬਾਜ਼ਾਰਾਂ ’ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ, ਆਵਾਜਾਈ ਪ੍ਰਭਾਵਿਤ
Ad Position 24