26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸਮੇਤ ਵੱਖ-ਵੱਖ ਗੁਰਧਾਮਾਂ ਵਿਖੇ ਨਤਮਸਤਕ ਹੋਏ ਲੋਕ ਗਾਇਕ ਦਲਵਿੰਦਰ ਦਿਆਲਪੁਰੀ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅੱਜ ਇਤਿਹਾਸਕ ਤੇ ਧਾਰਮਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ, ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

Ad Position 21
No active advertisement
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੂੰ ਦਫ਼ਤਰ ਵਿਖੇ ਸਨਮਾਨਿਤ ਕਰਦੇ ਹੋਏ ਮੀਤ ਮੈਨੇਜਰ ਸੁਖਦੇਵ ਸਿੰਘ ਮੋਹਲਾਂ, ਨਾਲ ਭਾਈ ਗੁਰਜੀਤ ਸਿੰਘ ਅਤੇ ਹੋਰ। ਅਜੀਤ ਤਸਵੀਰ 27-11-2026
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅੱਜ ਇਤਿਹਾਸਕ ਤੇ ਧਾਰਮਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ, ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਗਾਇਕ ਦਲਵਿੰਦਰ ਦਿਆਲਪੁਰੀ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਤੇ ਇਤਿਹਾਸਕ ਧਰਤੀ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਮਹਿਸੂਸ ਹੋਈ ਹੈ ਅਤੇ ਉਹ ਆਪਣੇ-ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ’ਤੇ ਨਤਮਸਤਕ ਹੋਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਮੁਗਲ ਸਾਮਰਾਜ ਦੀਆਂ ਜ਼ਾਲਮ ਤਾਕਤਾਂ ਵਿਰੁੱਧ ਆਖ਼ਰੀ ਜੰਗ ਲੜਦਿਆਂ ਜਿੱਤ ਪ੍ਰਾਪਤ ਕੀਤੀ ਸੀ। ਚਾਲੀ ਮੁਕਤਿਆਂ ਦੀ ਸ਼ਹਾਦਤ ਤੇ ਕੁਰਬਾਨੀ ਦੀ ਯਾਦ ਵਿਚ ਇੱਥੇ ਲੱਗਣ ਵਾਲਾ ਮਾਘੀ ਦਾ ਜੋੜ ਮੇਲਾ ਦੁਨੀਆ ਭਰ ਵਿੱਚ ਆਪਣੀ ਵਿਸ਼ੇਸ਼ ਪਛਾਣ ਰੱਖਦਾ ਹੈ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਦਫ਼ਤਰ ਵਿਖੇ ਮੀਤ ਮੈਨੇਜਰ ਸੁਖਦੇਵ ਸਿੰਘ ਮੋਹਲਾਂ ਵਲੋਂ ਗਾਇਕ ਦਲਵਿੰਦਰ ਦਿਆਲਪੁਰੀ ਨੂੰ ਸਿਰੋਪਾਓ , ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਇੱਥੋਂ ਦੇ ਇਤਿਹਾਸ ਸਬੰਧੀ ਕਿਤਾਬਚਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਸੁਖਦੇਵ ਸਿੰਘ ਨੇ ਕਿਹਾ ਕਿ ਕਲਾਕਾਰ ਆਪਣੀ ਗਾਇਕੀ ਰਾਹੀਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਹਨ। ਇਸ ਮੌਕੇ ਗੀਤਕਾਰ ਮੀਤ ਗੁਰਨਾਮ ਪੰਜਗਰਾਈਂ ਕਲਾਂ ਅਤੇ ਗਾਇਕ ਸੁਖਦੇਵ ਗਿੱਲ ਕਪੂਰਥਲਾ ਨੂੰ ਵੀ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ, ਮੋਹਕਮ ਸਿੰਘ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਗੁਰਪਿਆਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੇਲਾ ਮਾਘੀ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰਨ ਦੀ ਮੰਗ ਅਗਲੀ ਖ਼ਬਰ ਐਸ.ਬੀ.ਆਰ.ਐਸ. ਕਾਲਜ ਘੁੱਦੂਵਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24