26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਆਰਥਿਕ ਤੌਰ ’ਤੇ ਡਾਵਾਂਡੋਲ ਹੋਏ ਪੰਜਾਬ ਨੂੰ ਭਾਜਪਾ ਹੀ ਬਚਾਅ ਸਕੇਗੀ-ਮਨਪ੍ਰੀਤ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਇੱਥੇ ਅਕਾਲੀ-ਭਾਜਪਾ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ। ਇੱਥੇ ਇਕੱਤਰ ਹੋਏ ਅਕਾਲੀ ਵਰਕਰਾਂ ਵਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਗੱਠਜੋੜ ਹੋਣ ’ਤੇ ਵਧਾਈ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 27-11-2026
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਇੱਥੇ ਅਕਾਲੀ-ਭਾਜਪਾ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ। ਇੱਥੇ ਇਕੱਤਰ ਹੋਏ ਅਕਾਲੀ ਵਰਕਰਾਂ ਵਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਗੱਠਜੋੜ ਹੋਣ ’ਤੇ ਵਧਾਈ ਦਿੱਤੀ ਗਈ। ਮਨਪ੍ਰੀਤ ਸਿੰਘ ਬਾਦਲ ਵਲੋਂ ਹਨੀ ਫ਼ੱਤਣਵਾਲਾ ਦਾ ਲੱਡੂ ਖਵਾ ਕੇ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਨਾਲ ਹੀ ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਸਮੇਂ ਪੰਜਾਬ ਆਰਥਿਕ ਤੌਰ ’ਤੇ ਬੁਰੀ ਤਰ੍ਹਾਂ ਡਾਵਾਂਡੋਲ ਹੋ ਚੁੱਕਾ ਹੈ। ਹੁਣ ਡੂੰਘੇ ਟੋਏ ਵਿਚ ਡਿੱਗ ਚੁੱਕੇ ਪੰਜਾਬ ਨੂੰ ਭਾਜਪਾ ਹੀ ਬਾਹਰ ਕੱਢ ਸਕਦੀ ਹੈ। ਇਸ ਲਈ ਸਾਰੇ ਵਰਕਰ ਤਕੜੇ ਹੋ ਕੇ ਪੰਜਾਬ ਵਿਚ ਅਕਾਲੀ ਦਲ ਤੇ ਭਾਜਪਾ ਗੱਠਜੋੜ ਸਰਕਾਰ ਬਣਾਉਣ ਲਈ ਮਿਹਨਤ ਕਰੀਏ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ ਕਾਰਨ ਨੌਜਵਾਨਾਂ ਨੂੰ ਵਿਦੇਸ਼ ਵਿਚ ਜਾਣਾ ਪਿਆ, ਜਿੱਥੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨੀ ਪੈ ਰਹੀ ਹੈ ਅਤੇ ਬੇਗਾਨਿਆਂ ਦੇ ਹੁਕਮ ਝੱਲਣੇ ਪੈ ਰਹੇ ਹਨ। ਇਸ ਮੌਕੇ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਐਡਵੋਕੇਟ ਪ੍ਰਿਤਪਾਲ ਸ਼ਰਮਾ, ਭਾਜਪਾ ਦੇ ਸੂਬਾ ਕਮੇਟੀ ਮੈਂਬਰ ਪੁਸ਼ਪਿੰਦਰ ਸਿੰਘ ਭੰਡਾਰੀ, ਹਰਜੀਤ ਸਿੰਘ ਨੀਲਾ ਮਾਨ, ਨਿਹਾਲ ਸਿੰਘ ਆਸਾ ਬੁੱਟਰ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੰਬਰਦਾਰ ਸੁਖਦੇਵ ਸਿੰਘ ਮੜ੍ਹਮੱਲੂ, ਇਕਬਾਲ ਸਿੰਘ ਸੰਗੂਧੌਣ, ਮੁਕੇਸ਼ ਕੁਮਾਰ ਬਰੀਵਾਲਾ, ਰੂਪ ਸਿੰਘ ਹਰਾਜ, ਅੰਗਰੇਜ਼ ਸਿੰਘ ਬੂੜਾ ਗੁੱਜਰ, ਅਜੀਤ ਸਿੰਘ ਬਰਾੜ, ਮਨਜੀਤ ਸਿੰਘ ਚੱਕ ਬੀੜ ਸਰਕਾਰ, ਸੰਕੇਤ ਗਿਲਹੋਤਰਾ, ਰਣਜੀਤ ਸਿੰਘ ਮਾਨ, ਨੰਦ ਸਿੰਘ ਵੜਿੰਗ, ਜੋਗਿੰਦਰ ਸਿੰਘ ਰਾਣਾ ਵੜਿੰਗ, ਸ਼ਮਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਸ਼ਮਸ਼ੇਰ ਸਿੰਘ ਕੋਟਲੀ ਦੇਵਨ, ਵਰਿੰਦਰ ਸਿੰਘ ਗਿੱਲ ਰਹੂੜਿਆਂਵਾਲੀ, ਗੁਰਦਿਆਲ ਸਿੰਘ ਬਰਕੰਦੀ, ਰੇਸ਼ਮ ਸਿੰਘ ਕੋਟਲੀ ਦੇਮਨ, ਜਸਪਾਲ ਸਿੰਘ ਬਧਾਈ, ਕੁਲਦੀਪ ਸਿੰਘ, ਡੀਸੀ ਸਿੰਘ ਕੋਟਲੀ ਸੰਘਰ, ਹੁਕਮਜੀਤ ਸਿੰਘ ਸਾਬਕਾ ਸਰਪੰਚ ਚੱਕ ਮੋਦਲੇਵਾਲਾ, ਬੋਹੜ ਸਿੰਘ ਫ਼ੌਜੀ ਮੋਦਲੇਵਾਲਾ, ਜੱਸਾ ਸਿੰਘ ਭੁੱਲਰ, ਸੁਰਿੰਦਰ ਸਿੰਘ ਬਰਕੰਦੀ, ਨਿਸ਼ਾਨ ਸਿੰਘ ਬਰਕੰਦੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਾਅਲੀ ਦਸਤਖ਼ਤ ਕਰਨ ਦੇ ਮਾਮਲੇ ’ਚ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੀ ਅੰਡਰ-11 ਬੈਡਮਿੰਟਨ ਟੀਮ ਨੇ ਸੂਬਾ ਪੱਧਰੀ ਖੇਡਾਂ ’ਚ ਜਿੱਤਿਆ ਸੋਨ ਤਗ਼ਮਾ
Ad Position 24