ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਆਖਰੀ ਪੜਾਅ ’ਤੇ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਹਰਮਹਿੰਦਰਪਾਲ)-ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਆਖਰੀ ਪੜ੍ਹਾਅ ’ਤੇ ਪਹੁੰਚ ਚੁੱਕਾ ਹੈ ਅਤੇ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦਿੱਤੀ।
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਹਰਮਹਿੰਦਰਪਾਲ)-ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਆਖਰੀ ਪੜ੍ਹਾਅ ’ਤੇ ਪਹੁੰਚ ਚੁੱਕਾ ਹੈ ਅਤੇ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿਚ ਖਰੀਦ ਪ੍ਰਕਿਰਿਆ ’ਤੇ ਲਗਾਤਾਰ ਨਜ਼ਰ ਰੱਖਣ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਵਿਚ ਪਾਰਦਰਸ਼ਤਾ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 24 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 969856.80 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ 969855.07 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਤੱਕ 838338.44 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।