ਵੱਖ-ਵੱਖ ਸਕੂਲਾਂ ਵਿਚ ਸੰਵਿਧਾਨ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਸਵਿੰਦਰ ਸ਼ੀਮਾਰ ਦੀ ਰਹਿਨੁਮਾਈ ਹੇਠ ਅੱਜ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸੰਵਿਧਾਨ ਦਿਵਸ ਮਨਾਉਣ ਸੰਬੰਧੀ ਪ੍ਰੋਗਰਾਮ ਕਰਵਾਏ ਗਏ, ਜਿਸ ਦੀ ਪ੍ਰਧਾਨਗੀ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਜ਼/ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜਾਂ ਵਲੋਂ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਤੇ ਨਵੇਂ ਕਾਨੂੰਨਾਂ, ਨਸ਼ਿਆਂ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ, ਟ੍ਰੈਫ਼ਿਕ ਦੇ ਨਿਯਮਾ, ਸੁਰੱਖਿਅਤ ਬਚਪਨ ਅਭਿਆਨ, ਬਾਲ ਵਿਆਹ, ਬਾਲ ਮਜ਼ਦੂਰੀ, ਅਪਰਾਧ ਪੀੜਤਾਂ ਸਕੀਮ ਅਤੇ ਬੱਚਿਆ ਦੇ ਹੱਕਾਂ ਸੰਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਸਵਿੰਦਰ ਸ਼ੀਮਾਰ ਦੀ ਰਹਿਨੁਮਾਈ ਹੇਠ ਅੱਜ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸੰਵਿਧਾਨ ਦਿਵਸ ਮਨਾਉਣ ਸੰਬੰਧੀ ਪ੍ਰੋਗਰਾਮ ਕਰਵਾਏ ਗਏ, ਜਿਸ ਦੀ ਪ੍ਰਧਾਨਗੀ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਜ਼/ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜਾਂ ਵਲੋਂ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਤੇ ਨਵੇਂ ਕਾਨੂੰਨਾਂ, ਨਸ਼ਿਆਂ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ, ਟ੍ਰੈਫ਼ਿਕ ਦੇ ਨਿਯਮਾ, ਸੁਰੱਖਿਅਤ ਬਚਪਨ ਅਭਿਆਨ, ਬਾਲ ਵਿਆਹ, ਬਾਲ ਮਜ਼ਦੂਰੀ, ਅਪਰਾਧ ਪੀੜਤਾਂ ਸਕੀਮ ਅਤੇ ਬੱਚਿਆ ਦੇ ਹੱਕਾਂ ਸੰਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸੇ ਦੌਰਾਨ 12 ਦਸੰਬਰ ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਦੱਸਿਆ ਗਿਆ ਕਿ ਜੇਕਰ ਕੋਈ ਧਿਰ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਵਿਚ ਲਗਵਾਉਣਾ ਚਾਹੁੰਦੀ ਹੈ ਤਾਂ ਉਹ ਆਪਣਾ ਕੇਸ ਲੋਕ ਅਦਾਲਤ ਵਿਚ ਲਗਾ ਸਕਦੇ ਹਨ। ਇਸ ਪ੍ਰੋਗਰਾਮ ਵਿਚ ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਤੋਂ ਇਲਾਵਾ ਹਰਮੀਤ ਸਿੰਘ ਬੇਦੀ ਦੇ ਨਾਲ ਲੀਗਲ ਲਿਸਰੇਸੀ ਕਲੱਬਾਂ ਦੇ ਇੰਚਾਰਜ ਵੀ ਹਾਜ਼ਰ ਹੋਏ। ਇਸ ਤੋਂ ਇਲਾਵਾ ਸਬ ਡਵੀਜ਼ਨ ਮਲੋਟ ਅਤੇ ਗਿੱਦੜਬਾਹਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ।