ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦ ਔਰਤਾਂ ਨੂੰ ਸਵੈ-ਰੁਜ਼ਗਾਰ ਲਈ ਸਿਲਾਈ ਮਸ਼ੀਨਾਂ ਭੇਟ
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸੰਨੀ ਓਬਰਾਏ ਸਵੈ ਰੁਜ਼ਗਾਰ ਸਕੀਮ ਅਧੀਨ ਸ੍ਰੀ ਮੁਕਤਸਰ ਸਾਹਿਬ ਵਿਖੇ 10 ਲੋੜਵੰਦ ਔਰਤਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਡਾ.
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸੰਨੀ ਓਬਰਾਏ ਸਵੈ ਰੁਜ਼ਗਾਰ ਸਕੀਮ ਅਧੀਨ ਸ੍ਰੀ ਮੁਕਤਸਰ ਸਾਹਿਬ ਵਿਖੇ 10 ਲੋੜਵੰਦ ਔਰਤਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਵੱਖ-ਵੱਖ ਵਿੰਗ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੰਨੀ ਓਬਰਾਏ ਸਵੈ ਰੁਜ਼ਗਾਰ ਸਕੀਮ ਤਹਿਤ ਕੰਪਿਊਟਰ, ਸਿਲਾਈ ਅਤੇ ਬਿਊਟੀ ਪਾਰਲਰ ਦੇ ਮੁਫ਼ਤ ਸਿਖਲਾਈ ਕੇਂਦਰ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਐਜੂਕੇਸ਼ਨ ਇੰਦਰਜੀਤ ਕੌਰ ਦੀ ਰਹਿਨੁਮਾਈ ਹੇਠ 10 ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ ਹਨ, ਤਾਂ ਜੋ ਉਹ ਘਰ ਬੈਠੇ ਹੀ ਆਪਣਾ ਰੁਜ਼ਗਾਰ ਸ਼ੁਰੂ ਕਰਕੇ ਪਰਿਵਾਰ ਦੀ ਆਰਥਿਕਤਾ ਵਿਚ ਯੋਗਦਾਨ ਪਾ ਸਕਣ ਅਤੇ ਆਤਮ-ਨਿਰਭਰ ਬਣ ਸਕਣ। ਸਿਲਾਈ ਮਸ਼ੀਨਾਂ ਪ੍ਰਾਪਤ ਕਰਨ ਵਾਲੀਆਂ ਔਰਤਾਂ ਨੇ ਡਾ. ਓਬਰਾਏ ਤੇ ਟਰੱਸਟ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਸੇਵਾ ਮੁਕਤ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਸੇਵਾ ਮੁਕਤ ਬੈਂਕ ਮੈਨੇਜਰ ਤੇ ਮੀਤ ਪ੍ਰਧਾਨ, ਮਾਸਟਰ ਰਾਜਿੰਦਰ ਸਿੰਘ, ਕਰਮਜੀਤ ਕੌਰ ਸੇਵਾ ਮੁਕਤ ਪ੍ਰਿੰਸੀਪਲ, ਸੋਮ ਨਾਥ ਅਤੇ ਜਸਬੀਰ ਸਿੰਘ ਸੇਵਾ ਮੁਕਤ ਏ.ਐਸ.ਆਈ. ਸਮੇਤ ਹੋਰ ਪਤਵੰਤੇ ਹਾਜ਼ਰ ਸਨ।