27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਝੋਨੇ ਦੀ ਖ਼ਰੀਦ ਨਾ ਹੋਣ ’ਤੇ ਕਿਸਾਨਾਂ ਨੇ ਬਠਿੰਡਾ ਚੌਂਕ ਕੀਤਾ ਜਾਮ ਮਰਨ ਵਰਤ ’ਤੇ ਬੈਠੇ ਕਿਸਾਨ ਦੀ ਵੀ ਪ੍ਰਸ਼ਾਸਨ ਵਲੋਂ ਕੋਈ ਸੁਣਵਾਈ ਨਾ ਹੋਣ ਦੇ ਲਗਾਏ ਦੋਸ਼

ਮਲੋਟ, 27 ਨਵੰਬਰ (ਪਾਟਿਲ)-ਮਲੋਟ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਨਾ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਰੋਸ ਧਰਨੇ ’ਤੇ ਬੈਠੇ ਕਿਸਾਨਾਂ ਨੇ ਅੱਜ ਮਲੋਟ ਦੇ ਬਠਿੰਡਾ ਚੌਂਕ ਨੂੰ ਪੂਰਨ ਤੌਰ ’ਤੇ ਜਾਮ ਕਰ ਦਿੱਤਾ। ਕਿਸਾਨਾਂ ਵਲੋਂ ਲਗਾਏ ਗਏ ਇਸ ਜਾਮ ਕਾਰਨ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਅਬੋਹਰ ਵੱਲ ਆਉਣ-ਜਾਣ ਵਾਲੀ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

Ad Position 21
No active advertisement
ਅਜੀਤ ਡੈਸਕ 28-11-2026
ਮਲੋਟ, 27 ਨਵੰਬਰ (ਪਾਟਿਲ)-ਮਲੋਟ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਨਾ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਰੋਸ ਧਰਨੇ ’ਤੇ ਬੈਠੇ ਕਿਸਾਨਾਂ ਨੇ ਅੱਜ ਮਲੋਟ ਦੇ ਬਠਿੰਡਾ ਚੌਂਕ ਨੂੰ ਪੂਰਨ ਤੌਰ ’ਤੇ ਜਾਮ ਕਰ ਦਿੱਤਾ। ਕਿਸਾਨਾਂ ਵਲੋਂ ਲਗਾਏ ਗਏ ਇਸ ਜਾਮ ਕਾਰਨ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਅਬੋਹਰ ਵੱਲ ਆਉਣ-ਜਾਣ ਵਾਲੀ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਰੋਸ ਧਰਨੇ ਸੰਬੰਧੀ ਪਹਿਲਾਂ ਹੀ ਪ੍ਰਸ਼ਾਸਨ ਨੂੰ ਅਗਾਊਂ ਸੂਚਿਤ ਕਰ ਦਿੱਤਾ ਗਿਆ ਸੀ ਕਿ ਜੇਕਰ ਮੰਡੀਆਂ ਵਿਚ ਰੁਲ੍ਹ ਰਹੇ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਸ਼ੁਰੂ ਨਾ ਕੀਤੀ ਗਈ ਤਾਂ ਉਹ ਬਠਿੰਡਾ ਚੌਂਕ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਇਕ ਹਫ਼ਤੇ ਤੋਂ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਲੰਬੀ ਬਲਾਕ ਦੇ ਕਿਸਾਨ ਹਰਮਨਜੀਤ ਸਿੰਘ ਰੱਥੜੀਆਂ ਵਲੋਂ ਵੀ ਮਰਨ ਵਰਤ ਸ਼ੁਰੂ ਕੀਤਾ ਹੋਇਆ ਹੈ, ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਕੋਈ ਸਾਰ ਨਹੀਂ ਲਈ ਜਾ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਚੋਣਾਂ ਦਾ ਸਮਾਂ ਹੋਣ ਦੇ ਬਾਵਜੂਦ ਸਰਕਾਰ ਦੇ ਨੁਮਾਇੰਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਗੰਭੀਰ ਨਹੀਂ ਹਨ। ਉਨ੍ਹਾਂ ਸਵਾਲ ਕੀਤਾ ਕਿ ਜ ਦੋਂ ਸਰਕਾਰ ਦੇ ਨੁਮਾਇੰਦੇ ਆਉਣ ਵਾਲੇ ਸਮੇਂ ਵਿਚ ਪਿੰਡਾਂ ’ਚ ਵੋਟਾਂ ਮੰਗਣ ਜਾਣਗੇ ਤਾਂ ਉਹ ਕਿਸਾਨਾਂ ਦਾ ਸਾਹਮਣਾ ਕਿਸ ਮੂੰਹ ਨਾਲ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਪੰਜ ਮਾਰਕਿਟ ਕਮੇਟੀਆਂ ਅਧੀਨ ਆਉਂਦੀਆਂ ਮੰਡੀਆਂ ਵਿਚ ਝੋਨੇ ਦੀ ਫ਼ਸਲ ਰੁਲ੍ਹ ਰਹੀ ਹੈ, ਪਰ ਚੁਣੇ ਹੋਏ ਨੁਮਾਇੰਦਿਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਉਚ ਅਧਿਕਾਰੀਆਂ ਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕਿਸਾਨਾਂ ਦੇ ਫ਼ੋਨ ਤੱਕ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਹੁੰਦੀ ਅਤੇ ਫ਼ਸਲ ਦੀ ਲਿਫ਼ਟਿੰਗ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਨ੍ਹਾਂ ਦਾ ਰੋਸ ਧਰਨਾ ਜਾਰੀ ਰਹੇਗਾ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਕਿਸਾਨ ਹਾਜ਼ਰ ਸਨ। ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਵਲੋਂ ਬਠਿੰਡਾ ਚੌਂਕ ਵਿਖੇ ਜਾਮ ਲਗਾ ਕੇ ਰੋਸ ਧਰਨਾ ਜਾਰੀ ਰੱਖਿਆ ਹੋਇਆ ਸੀ।
Ad Position 22
No active advertisement
ਪਿਛਲੀ ਖ਼ਬਰ ਡੇਰਾ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ ਸਵੈ-ਜਨਗਣਨਾ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਭਾਈ ਘਨੱਈਆ ਸੇਵਾ ਸੁਸਾਇਟੀ ਦੀ ਜਲ ਸੇਵਾ ’ਚ ਬਾਂਸਲ ਪਰਿਵਾਰ ਨੇ ਪਾਇਆ ਯੋਗਦਾਨ ਮਹੰਤ ਬਾਬਾ ਕਾਹਨ ਸਿੰਘ ਨੇ ਪਿਆਊ ਦੇ ਨਿਰ...
Ad Position 24