27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡੇਰਾ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ ਸਵੈ-ਜਨਗਣਨਾ ਸੰਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡੇਰਾ ਭਾਈ ਮਸਤਾਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਿਜੀਟਲ ਸਵੈ ਜਨਗਣਨਾ 2027 ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਫ਼ੀਲਡ ਟਰੇਨਰ ਤੇ ਲੈਕਚਰਾਰ ਸ਼ਮਿੰਦਰ ਬੱਤਰਾ, ਪਰਵੀਨ ਕੁਮਾਰ ਸ਼ਰਮਾ, ਨਵੀਨ ਕੁਮਾਰ ਡੂੰਮੜਾ, ਸੁਖਵਿੰਦਰ ਸਿੰਘ ਭੁੱਲਰ, ਪੰਕਜ ਖੁਰਾਣਾ, ਹਰਸਿਮਰਤ ਸਿੰਘ, ਸੋਨਬੀਰ ਸਿੰਘ ਇੰਸਪੈਕਟਰ ਅਤੇ ਸੁਖਦੀਪ ਸਿੰਘ ਕਾਲੜਾ ਨੇ ਵਿਦਿਆਰਥੀਆਂ ਨੂੰ ਡਿਜੀਟਲ ਸਵੈ ਜਨਗਣਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 28-11-2026
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡੇਰਾ ਭਾਈ ਮਸਤਾਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਿਜੀਟਲ ਸਵੈ ਜਨਗਣਨਾ 2027 ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਫ਼ੀਲਡ ਟਰੇਨਰ ਤੇ ਲੈਕਚਰਾਰ ਸ਼ਮਿੰਦਰ ਬੱਤਰਾ, ਪਰਵੀਨ ਕੁਮਾਰ ਸ਼ਰਮਾ, ਨਵੀਨ ਕੁਮਾਰ ਡੂੰਮੜਾ, ਸੁਖਵਿੰਦਰ ਸਿੰਘ ਭੁੱਲਰ, ਪੰਕਜ ਖੁਰਾਣਾ, ਹਰਸਿਮਰਤ ਸਿੰਘ, ਸੋਨਬੀਰ ਸਿੰਘ ਇੰਸਪੈਕਟਰ ਅਤੇ ਸੁਖਦੀਪ ਸਿੰਘ ਕਾਲੜਾ ਨੇ ਵਿਦਿਆਰਥੀਆਂ ਨੂੰ ਡਿਜੀਟਲ ਸਵੈ ਜਨਗਣਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ 30 ਨਵੰਬਰ ਤੱਕ ਪੋਰਟਲ ਰਾਹੀਂ ਡਿਜੀਟਲ ਸਵੈ ਜਨਗਣਨਾ ਕੀਤੀ ਜਾ ਰਹੀ ਹੈ। ਆਜ਼ਾਦੀ ਤੋਂ ਬਾਅਦ ਇਹ ਦੇਸ਼ ਦੀ ਅੱਠਵੀਂ ਜਨਗਣਨਾ ਹੈ ਅਤੇ ਪਹਿਲੀ ਵਾਰ ਇਸ ਨੂੰ ਡਿਜੀਟਲ ਮਾਧਿਅਮ ਰਾਹੀਂ ਕਰਵਾਇਆ ਜਾ ਰਿਹਾ ਹੈ। ਇਸ ਪ੍ਰਣਾਲੀ ਨਾਲ ਦੇਸ਼ ਦੀ ਆਬਾਦੀ ਸੰਬੰਧੀ ਮਹੱਤਵਪੂਰਨ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸੁਖਾਲਾ ਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ, ਰਿਸ਼ਤੇਦਾਰਾਂ ਤੇ ਗੁਆਂਢੀਆਂ ਨੂੰ ਵੀ ਸਵੈ ਜਨਗਣਨਾ ਬਾਰੇ ਜਾਣਕਾਰੀ ਦੇਣ ਅਤੇ ਲੋੜ ਪੈਣ ’ਤੇ ਮੋਬਾਇਲ ਜਾਂ ਕੰਪਿਊਟਰ ਰਾਹੀਂ ਆਨਲਾਈਨ ਜਾਣਕਾਰੀ ਦਰਜ ਕਰਨ ਵਿਚ ਉਨ੍ਹਾਂ ਦੀ ਮਦਦ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਗਣਨਾ ਦੌਰਾਨ ਸਹੀ ਜਾਣਕਾਰੀ ਦੇਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ। ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਕੇ ਡਿਜੀਟਲ ਪ੍ਰਣਾਲੀ ਦੀ ਵਰਤੋਂ ਅਤੇ ਇਸ ਦੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਮਨੀਸ਼ ਚੋਪੜਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿਚ ਸਕੂਲ ਦੇ ਅਧਿਆਪਕਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਸਕੂਲ ਪ੍ਰਬੰਧਕਾਂ ਵਲੋਂ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਸਵੈ ਜਨਗਣਨਾ ਦ ੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸੰਗੀਤ ਅਧਿਆਪਕ ਗਗਨਦੀਪ ਸਿੰਘ, ਸੋਨਬੀਰ ਸਿੰਘ ਇੰਸਪੈਕਟਰ, ਸ਼ਰਨਜੀਤ ਕੌਰ ਅਤੇ ਟੈਕਨੀਕਲ ਅਸਿਸਟੈਂਟ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਪਿੰਡਾਂ ’ਚ ਮੀਟਿੰਗਾਂ 29 ਨਵੰਬਰ ਤੋਂ ਖੇਤੀਬਾੜੀ ਮੰਤਰ... ਅਗਲੀ ਖ਼ਬਰ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਕਿਸਾਨਾਂ ਨੇ ਬਠਿੰਡਾ ਚੌਂਕ ਕੀਤਾ ਜਾਮ ਮਰਨ ਵਰਤ ’ਤੇ ਬੈਠੇ ਕਿਸਾਨ ਦੀ ਵੀ ਪ੍ਰਸ਼ਾਸਨ ਵਲੋਂ ਕ...
Ad Position 24