27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਆਦਰਸ਼ ਸਕੂਲ ਕੋਟਭਾਈ ਵਿਖੇ ਸੰਵਿਧਾਨ ਦਿਵਸ ਮਨਾਇਆ

ਗਿੱਦੜਬਾਹਾ, 27 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਰਹਿਨੁਮਾਈ ਹੇਠ ਸਵੀਪ ਨੋਡਲ ਇੰਚਾਰਜ ਰਮਨਦੀਪ ਕੌਰ ਅਤੇ ਐਨ.

Ad Position 21
No active advertisement
ਅਜੀਤ ਡੈਸਕ 28-11-2026
ਗਿੱਦੜਬਾਹਾ, 27 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਰਹਿਨੁਮਾਈ ਹੇਠ ਸਵੀਪ ਨੋਡਲ ਇੰਚਾਰਜ ਰਮਨਦੀਪ ਕੌਰ ਅਤੇ ਐਨ.ਐਸ.ਐਸ. ਨੋਡਲ ਇੰਚਾਰਜ ਮਨਦੀਪ ਕੌਰ ਦੀ ਅਗਵਾਈ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ। ਡਾ. ਮਨੀਸ਼ਾ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਵਿਧਾਨ ਦਿਵਸ ਮਨਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਦੇ ਨਾਲ-ਨਾਲ ਲੋਕਤੰਤਰ ਦੀਆਂ ਬੁਨਿਆਦੀ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਵਿਦਿਆਰਥੀਆਂ ਵਲੋਂ ਭਾਰਤੀ ਸੰਵਿਧਾਨ ਦਾ ਸਮੂਹਿਕ ਪਾਠ ਕੀਤਾ ਗਿਆ। ਸੰਵਿਧਾਨ ਦੇ ਨਿਰਮਾਤਾ ਦੀ ਇਤਿਹਾਸਕ ਪ੍ਰਕਿਰਿਆ, ਸੰਵਿਧਾਨ ਸਭਾ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਅਹਿਮ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਰਮਨਦੀਪ ਕੌਰ ਨੇ ਵੀ ਵਿਦਿਅਰਥੀਆਂ ਨਾਲ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਸਮਾਗਮ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਵਲੋਂ ਆਨੰਦ ਕੁਮਾਰ ਦੀ ਅਗਵਾਈ ਵਿਚ ਕੀਤੀ ਗਈ। ਇਸ ਦੌਰਾਨ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮਰਦਮਸ਼ੁਮਾਰੀ 2027 ਦੀ ਸਵੈ-ਗਣਨਾ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਗਰੂਕਤਾ ਕੈਂਪ ਅਗਲੀ ਖ਼ਬਰ ਆਊਟਸੋਰਸ ਤੇ ਇਨਲਿਸਟਮੈਂਟ ਕਾਮਿਆਂ ਨੂੰ ਨੀਤੀ ’ਚੋਂ ਬਾਹਰ ਕਰਨ ਵਿਰੁੱਧ ਧਰਨਾ ਵਿਧਾਇਕ , ਡਿਪਟੀ ਕਮਿਸ਼ਨਰ ਤੇ ਕਾਰਜਕਾਰੀ ਇ...
Ad Position 24