27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਰਦਮਸ਼ੁਮਾਰੀ 2027 ਦੀ ਸਵੈ-ਗਣਨਾ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਿੰਸੀਪਲ ਸੈਂਸਸ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਧੀਨ ਸਵੈ-ਗਣਨਾ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਕੌਂਸਲ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਫ਼ੀਲਡ ਟਰੇਨਰਾਂ ਵਲੋਂ ਲੋਕਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਮੌਕੇ ’ਤੇ ਹੀ ਉਨ੍ਹਾਂ ਦੀ ਸਵੈ-ਗਣਨਾ ਵੀ ਕਰਵਾਈ ਗਈ।

Ad Position 21
No active advertisement
ਮਰਦਮਸ਼ੁਮਾਰੀ 2027 ਦੀ ਸਵੈ-ਗਣਨਾ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਗਰੂਕਤਾ ਕੈਂਪ 28-11-2026
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਿੰਸੀਪਲ ਸੈਂਸਸ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਧੀਨ ਸਵੈ-ਗਣਨਾ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਕੌਂਸਲ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਫ਼ੀਲਡ ਟਰੇਨਰਾਂ ਵਲੋਂ ਲੋਕਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਮੌਕੇ ’ਤੇ ਹੀ ਉਨ੍ਹਾਂ ਦੀ ਸਵੈ-ਗਣਨਾ ਵੀ ਕਰਵਾਈ ਗਈ। ਫ਼ੀਲਡ ਟਰੇਨਰਾਂ ਨੇ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ 30 ਨਵੰਬਰ ਤੱਕ ਜਾਰੀ ਰਹੇਗੀ। ਇਸ ਤਹਿਤ ਹਰੇਕ ਪਰਿਵਾਰ ਆਪਣੇ ਕੰਪਿਊਟਰ ਜਾਂ ਮੋਬਾਈਲ ਰਾਹੀਂ ਵੈੱਬਸਾਈਟ ’ਤੇ ਜਾ ਕੇ ਆਪਣੀ ਜਨਗਣਨਾ ਸੰਬੰਧੀ ਵੇਰਵੇ ਖ਼ੁਦ ਦਰਜ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ 1 ਦਸੰਬਰ ਤੋਂ 4 ਜਨਵਰੀ 2027 ਤੱਕ ਜਦੋਂ ਗਿਣਤੀਕਾਰ ਘਰਾਂ ਵਿਚ ਜਾਣਗੇ ਤਾਂ ਪਰਿਵਾਰਾਂ ਵਲੋਂ ਇਹ ਆਈ.ਡੀ. ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇ। ਇਸ ਤੋਂ ਇਲਾਵਾ ਸੈਂਸਸ ਟੀਮ ਵਲੋਂ ਅਬੋਹਰ ਰੋਡ ’ਤੇ ਦੁਕਾਨਦਾਰਾਂ ਤੱਕ ਘਰ-ਘਰ ਪਹੁੰਚ ਕਰਕੇ ਸਵੈ-ਗਣਨਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪ੍ਰਸ਼ਾਸਨ ਵਲੋਂ ਛਪਵਾਏ ਗਏ ਜਾਗਰੂਕਤਾ ਪਰਚੇ ਵੀ ਵੰਡੇ ਗਏ। ਫ਼ੀਲਡ ਟਰੇਨਰਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਸਵੈ-ਗਣਨਾ ਕਰਨ ਤੋਂ ਪਹਿਲਾਂ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਨਾਂਅ, ਮਾਤਾ-ਪਿਤਾ ਦੇ ਨਾਂਅ, ਜਨਮ ਸਥਾਨ, ਜਨਮ ਮਿਤੀ, ਆਧਾਰ ਨੰਬਰ ਅਤੇ ਮੋਬਾਈਲ ਨੰਬਰ ਆਦਿ ਵੇਰਵੇ ਕਾਗ਼ਜ਼ ’ਤੇ ਨੋਟ ਕਰ ਲਏ ਜਾਣ, ਤਾਂ ਜੋ ਆਨਲਾਈਨ ਜਾਣਕਾਰੀ ਦਰਜ ਕਰਨ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਲੈਕਚਰਾਰ ਤੇ ਫ਼ੀਲਡ ਟਰੇਨਰ ਸ਼ਮਿੰਦਰ ਬੱਤਰਾ, ਸੁਖਵਿੰਦਰ ਭੁੱਲਰ, ਸੁਰਿੰਦਰ ਕੁਮਾਰ, ਪੰਕਜ ਖੁਰਾਣਾ, ਸੁਖਦੀਪ ਸਿੰਘ, ਹਰਸਿਮਰਤ ਸਿੰਘ ਅਤੇ ਤਹਿਸੀਲ ਦਫ਼ਤਰ ਦੇ ਕਲਰਕ ਸੁਖਮਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਅੱਜ ਤੋਂ-ਬਾਬਾ ਮਨਜੀਤ ਸਿੰਘ ਅਗਲੀ ਖ਼ਬਰ ਆਦਰਸ਼ ਸਕੂਲ ਕੋਟਭਾਈ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24