27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਥੈਲੇਸੀਮੀਆ ਪੀੜਤ ਬੱਚਿਆਂ ਦੀ ਮਦਦ ਲਈ ਖ਼ੂਨਦਾਨ ਕੈਂਪ ਲਗਾਇਆ 51 ਯੂਨਿਟ ਖੂਨ ਇਕੱਤਰ

ਕੋਟਕਪੂਰਾ, 27 ਨਵੰਬਰ (ਚਾਨਾ, ਗਿੱਲ)-ਧਾਰਮਿਕ ਸੰਸਥਾ ਸ੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਐਂਡ ਵੈਲਫੇਅਰ ਸੁਸਾਇਟੀ ਵਲੋਂ ਪੀ. ਬੀ.

Ad Position 21
No active advertisement
ਅਜੀਤ ਡੈਸਕ 28-11-2026
ਕੋਟਕਪੂਰਾ, 27 ਨਵੰਬਰ (ਚਾਨਾ, ਗਿੱਲ)-ਧਾਰਮਿਕ ਸੰਸਥਾ ਸ੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਐਂਡ ਵੈਲਫੇਅਰ ਸੁਸਾਇਟੀ ਵਲੋਂ ਪੀ.ਬੀ.ਜੀ. ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਥੈਲੇਸੀਮੀਆ ਤੋਂ ਪੀੜ੍ਹਤ ਬੱਚਿਆਂ ਦੀ ਸਹਾਇਤਾ ਲਈ ਪੁਰਾਣੀ ਅਨਾਜ ਮੰਡੀ ਵਿਖੇ ਸਵੈ-ਇੱਛੁਕ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੂਨਦਾਨੀਆਂ ਨੇ ਉਤਸ਼ਾਹ ਨਾਲ ਆਪਣਾ ਯੋਗਦਾਨ ਪਾਇਆ ਅਤੇ ਕੁੱਲ 51 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸੰਮਤੀ ਦੇ ਚੇਅਰਮੈਨ ਦੀਪਕ ਗੋਇਲ, ਪ੍ਰਧਾਨ ਕਰਨ ਗੋਇਲ, ਮੀਤ ਪ੍ਰਧਾਨ ਵਿਸ਼ਾਲ ਚੋਪੜਾ ਅਤੇ ਸਕੱਤਰ ਸੁਸ਼ਾਂਤ ਬਾਂਸਲ ਨੇ ਦੱਸਿਆ ਕਿ ਥੈਲੇਸੀਮੀਆ ਤੋਂ ਪੀੜ੍ਹਤ ਬੱਚਿਆਂ ਨੂੰ ਸਮੇਂ-ਸਮੇਂ ਸਿਰ ਖੂਨ ਦੀ ਲੋੜ ਪੈਂਦੀ ਹੈ। ਇਸੇ ਮਾਨਵਤਾ ਭਰਪੂਰ ਉਦੇਸ਼ ਨੂੰ ਮੁੱਖ ਰੱਖਦਿਆਂ ਇਹ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਬਲੱਡ ਬੈਂਕ ਟੀਮ ਵਲੋਂ ਖੂਨਦਾਨੀਆਂ ਤੋਂ 51 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ, ਕੌਂਸਲਰ ਸਵਤੰਤਰ ਜੋਸ਼ੀ, ਕੌਂਸਲਰ ਰੋਮਾ ਬਰਾੜ, ਕੌਂਸਲਰ ਨਿੱਪੀ ਜੋਸ਼ੀ ਅਤੇ ਕੌਂਸਲਰ ਗੌਰਵ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਸਾਬਕਾ ਲੈਕਚਰਾਰ ਵਰਿੰਦਰ ਕਟਾਰੀਆ, ਸੁਖਦੇਵ ਸਿੰਘ ਪੱਪੂ ਨੰਬਰਦਾਰ, ਗੁਰਿੰਦਰ ਸਿੰਘ ਮਹਿੰਦੀਰੱਤਾ , ਮਾਹੀ ਅਰੋੜਾ ਤੋਂ ਇਲਾਵਾ ਕਿਸ਼ਨ ਬਹਿਲ, ਅਜੇ ਕੁਮਾਰ ਬੋਨੀ ਅਤੇ ਸ਼ਿਆਮ ਪ੍ਰੇਮੀ ਹਰੀ ਸ਼ਿਆਮ ਸਿੰਗਲਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਕੈਂਪ ਦੇ ਅੰਤ ਵਿਚ ਸੰਮਤੀ ਦੇ ਅਹੁਦੇਦਾਰਾਂ ਵਲੋਂ ਖੂਨਦਾਨ ਕਰਨ ਵਾਲੇ ਸਾਰੇ ਦਾਨੀਆਂ ਅਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਈ ਰਾਹੁਲ ਸਿੰਘ ਸਿੱਧੂ ਵਲੋਂ ਸਮਰਥਕਾਂ ਨਾਲ ਅਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਚਰਚਾਵਾਂ ਅਗਲੀ ਖ਼ਬਰ ਕੱਲ੍ਹ ਭੋਗ ’ਤੇ ਵਿਸ਼ੇਸ਼- ਸਵ. ਸ੍ਰੀਮਤੀ ਪੁਸ਼ਪਾ ਖੋਸਲਾ
Ad Position 24