27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜੇ.ਐਨ.ਜੇ. ਡੀ.ਏ.ਵੀ. ਸਕੂਲ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ

ਗਿੱਦੜਬਾਹਾ, 27 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਜੇ. ਐਨ.

Ad Position 21
No active advertisement
ਅਜੀਤ ਡੈਸਕ 28-11-2026
ਗਿੱਦੜਬਾਹਾ, 27 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਜੇ.ਐਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਦੇ ਪੰਜਾਬੀ ਭਾਸ਼ਣ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਾਡੀ ਮਾਂ ਬੋਲੀ ਹੈ ਅਤੇ ਸਾਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਪੰਜਾਬੀ ਭਾਸ਼ਣ ਮੁਕਾਬਲੇ ਕਰਵਾਉਣ ਲਈ ਸਕੂਲ ਦੇ ਪੰਜਾਬੀ ਵਿਭਾਗ ਵਲੋਂ ਪ੍ਰਬੰਧ ਕੀਤਾ ਗਿਆ, ਜਿਸ ਵਿਚ ਸਮੂਹ ਸਟਾਫ਼ ਨੇ ਅਹਿਮ ਭੂਮਿਕਾ ਨਿਭਾਈ। ਇਨ੍ਹਾਂ ਮੁਕਾਬਲਿਆਂ ਵਿਚ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਹੈ। ਭਾਸ਼ਣ ਮੁਕਾਬਲਿਆਂ ਵਿਚ ਪਹਿਲਾ ਸਥਾਨ ਤਰਨਪ੍ਰੀਤ ਕੌਰ, ਦੂਜਾ ਸਥਾਨ ਜੈਸਮੀਨ ਸ਼ਰਮਾ ਅਤੇ ਤੀਜਾ ਸਥਾਨ ਕੋਮਲਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਾਲ ਵਿਆਹ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਹਨ ਅਹਿਮ ਉਪਰਾਲੇ-ਡਾ. ਬਲਜੀਤ ਕੌਰ ਅਗਲੀ ਖ਼ਬਰ ਜਸਪ੍ਰੀਤ ਸਿੰਘ ਸਿੱਧੂ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਮਲੋਟ ਦੇ ਪ੍ਰਧਾਨ ਬਣੇ
Ad Position 24