ਸੰਵਿਧਾਨ ਦਿਵਸ ਮੌਕੇ ਭਾਰਤੀ ਸੰਵਿਧਾਨ ਤੇ ਵਿਕਸਿਤ ਭਾਰਤ ਦੇ ਸੰਕਲਪ ਬਾਰੇ ਕੀਤਾ ਜਾਗਰੂਕ
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਸੰਵਿਧਾਨ ਦਿਵਸ ਮੌਕੇ ਨੈਸ਼ਨਲ ਕਾਲਜ ਆਫ਼ ਇਨਫਾਰਮੇਸ਼ਨ ਟੈਕਨਾਲੋਜੀ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ-ਸੰਵਿਧਾਨ ਦਿਵਸ ਐਡੀਸ਼ਨ’ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਕਸਿਤ ਭਾਰਤ ਦੇ ਸੰਕਲਪ ਪ੍ਰਤੀ ਜਾਗਰੂਕ ਕਰਨਾ ਸੀ।
ਸ
ਸ੍ਰੀ ਮੁਕਤਸਰ ਸਾਹਿਬ ਵਿਖੇ ਸੰਵਿਧਾਨ ਦਿਵਸ ਨੂੰ ਸਮਰਪਿਤ ਕਰਵਾਏ ਪ੍ਰੋਗਰਾਮ ਸਮੇਂ ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ
28-11-2026
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਸੰਵਿਧਾਨ ਦਿਵਸ ਮੌਕੇ ਨੈਸ਼ਨਲ ਕਾਲਜ ਆਫ਼ ਇਨਫਾਰਮੇਸ਼ਨ ਟੈਕਨਾਲੋਜੀ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ-ਸੰਵਿਧਾਨ ਦਿਵਸ ਐਡੀਸ਼ਨ’ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਕਸਿਤ ਭਾਰਤ ਦੇ ਸੰਕਲਪ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਨੇ ਦੱਸਿਆ ਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਵਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ। ਇਸ ਇਤਿਹਾਸਕ ਦਿਨ ਦੀ ਯਾਦ ਵਿਚ ਹਰ ਸਾਲ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰੀ, ਆਜ਼ਾਦੀ ਤੇ ਨਿਆਂ ਦੇ ਅਧਿਕਾਰ ਪ੍ਰਦਾਨ ਕਰਦਾ ਹੈ ਅਤੇ ਇਸ ਦੇ ਮੂਲ ਸਿਧਾਂਤਾਂ ਬਾਰੇ ਜਾਣਕਾਰੀ ਰੱਖਣਾ ਹਰ ਨਾਗਰਿਕ ਲਈ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ਰਾਹੀਂ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਯੁਵਾ ਭਲਾਈ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਸਮਾਜਿਕ ਵਿਕਾਸ ਤੇ ਰਾਸ਼ਟਰ ਨਿਰਮਾਣ ਦੇ ਟੀਚਿਆਂ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਜਿਹੇ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਯੁਵਾ ਆਈਕਾਨ ਭਾਰਤ ਭੂਸ਼ਣ ਨੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਰਾਹੀਂ ਭਾਰਤੀ ਸੰਵਿਧਾਨ ਦੇ ਵੱਖ-ਵੱਖ ਪਹਿਲੂਆਂ ਅਤੇ ਇਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਵੀ ਭੇਟ ਕੀਤਾ ਗਿਆ। ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕਾਲਜ ਪ੍ਰਬੰਧਕਾਂ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਗੌਰਵ ਰਾਜ ਦੇਵ, ਦਫ਼ਤਰ ਸਹਾਇਕ ਰਾਜਵਿੰਦਰ ਸਿੰਘ, ਅਕਾਊਂਟ ਸਹਾਇਕ ਹਰਮਨਜੋਤ ਕੌਰ, ਪ੍ਰੋਫ਼ੈਸਰ ਆਰਤੀ ਸ਼ਰਮਾ, ਸ਼ਿਲਪਾ ਗਿਰਧਰ, ਜਸ਼ਨਦੀਪ ਸਿੰਘ, ਮਮਤਾ ਰਾਣੀ ਅਤੇ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਬਲਾਕ ਦੇ ਵਲੰਟੀਅਰ ਰਸ਼ਨਦੀਪ ਕੌਰ ਤੇ ਦਵਿੰਦਰ ਸਿੰਘ ਹਾਜ਼ਰ ਸਨ।