ਜ਼ਿਲ੍ਹਾ ਸੁਧਾਰ ਘਰ ’ਚ ਪੁਲਿਸ ਵਲੋਂ ਅਚਨਚੇਤ ਤਲਾਸ਼ੀ ਮੁਹਿੰਮ
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-‘ਗੈਂਗਸਟਰਾਂ ’ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ ਵਿਚ ਅਚਨਚੇਤ ਤਲਾਸ਼ੀ ਮੁਹਿੰਮ ਚਲਾਈ ਗਈ। ਐਸ.
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-‘ਗੈਂਗਸਟਰਾਂ ’ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ ਵਿਚ ਅਚਨਚੇਤ ਤਲਾਸ਼ੀ ਮੁਹਿੰਮ ਚਲਾਈ ਗਈ। ਐਸ.ਐਸ.ਪੀ. ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਇਸ ਕਾਰਵਾਈ ਦਾ ਮਕਸਦ ਜੇਲ੍ਹ ਦੀ ਸੁਰੱਖਿਆ ਮਜ਼ਬੂਤ ਕਰਨਾ ਅਤੇ ਅੰਦਰੋਂ ਚੱਲ ਰਹੀਆਂ ਸੰਭਾਵਿਤ ਗ਼ੈਰ-ਕਾਨੂੰਨੀ ਸਰਗਰਮੀਆਂ ’ਤੇ ਰੋਕ ਲਗਾਉਣਾ ਸੀ। ਇਸ ਤਲਾਸ਼ੀ ਮੁਹਿੰਮ ਦੀ ਅਗਵਾਈ ਜੇਲ੍ਹ ਸੁਪਰਡੈਂਟ ਕੁਲਵਿੰਦਰ ਸਿੰਘ, ਡਿਪਟੀ ਸੁਪਰਡੈਂਟ ਪੁਨੀਤ ਗਰਗ ਅਤੇ ਡੀ.ਐਸ.ਪੀ. ਬਚਨ ਸਿੰਘ ਨੇ ਕੀਤੀ। ਇਸ ਦੌਰਾਨ ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਬਰੀਵਾਲਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 65 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਕਾਰਵਾਈ ਦੌਰਾਨ ਜੇਲ੍ਹ ਦੇ ਅੰਦਰ ਤੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਪੁਲਿਸ ਟੀਮਾਂ ਵਲੋਂ ਜੇਲ੍ਹ ਦੀਆਂ ਬੈਰਕਾਂ, ਵਾਰਡਾਂ, ਬਾਥਰੂਮਾਂ, ਸਟੋਰ ਰੂਮਾਂ, ਛੱਤਾਂ, ਕੰਧਾਂ ਦੇ ਕੋਨਿਆਂ ਅਤੇ ਹੋਰ ਸੰਭਾਵਿਤ ਓਹਲੇ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਕੈਦੀਆਂ ਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈਣ ਦੇ ਨਾਲ-ਨਾਲ ਉਨ੍ਹਾਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਜੇਲ੍ਹ ਦੇ ਅੰਦਰੂਨੀ ਤੇ ਬਾਹਰੀ ਆਵਾਜਾਈ ਮਾਰਗਾਂ ’ਤੇ ਨਿਗਰਾਨੀ ਵਧਾਈ ਗਈ ਅਤੇ ਕੁਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਕੇ ਲੋੜੀਂਦੀ ਜਾਣਕਾਰੀ ਇਕੱਤਰ ਕੀਤੀ ਗਈ। ਐਸ.ਐਸ.ਪੀ. ਨੇ ਕਿਹਾ ਕਿ ਜਨਤਕ ਸੁਰੱਖਿਆ ਪੁਲਿਸ ਦੀ ਸਭ ਤੋਂ ਵੱਡੀ ਤਰਜ਼ੀਹ ਹੈ ਅਤੇ ਜੇਲ੍ਹ ਅੰਦਰੋਂ ਕਿਸੇ ਵੀ ਤਰ੍ਹਾਂ ਦਾ ਅਪਰਾਧਿਕ ਨੈਟਵਰਕ ਚਲਾਉਣ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਜਿਹੀਆਂ ਅਚਨਚੇਤ ਤਲਾਸ਼ੀਆਂ ਅਤੇ ਵਿਸ਼ੇਸ਼ ਜਾਂਚ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ।