28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮੁਕਤੀਸਰ ਕਲੱਬ ਦੇ ਮੈਂਬਰਾਂ ਅਤੇ ਹੋਰ ਸ਼ਖ਼ਸੀਅਤਾਂ ਡੀ.ਜੀ.ਪੀ. ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੜਕ ਸੁਰੱਖਿਆ ਦੇ ਖੇਤਰ ਵਿਚ ਲੰਮੇ ਸਮੇਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮਾਜ ਸੇਵਾ ਵਿਚ ਯੋਗਦਾਨ ਪਾਉਣ ਵਾਲੇ ਮੁਕਤੀਸਰ ਵੈੱਲਫ਼ੇਅਰ ਕਲੱਬ ਦੇ ਮੈਂਬਰਾਂ ਸਮੇਤ ਸ਼ਹਿਰ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਪੈਸ਼ਲ ਡੀ. ਜੀ.

Ad Position 21
No active advertisement
ਅਜੀਤ ਡੈਸਕ 29-11-2026
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੜਕ ਸੁਰੱਖਿਆ ਦੇ ਖੇਤਰ ਵਿਚ ਲੰਮੇ ਸਮੇਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮਾਜ ਸੇਵਾ ਵਿਚ ਯੋਗਦਾਨ ਪਾਉਣ ਵਾਲੇ ਮੁਕਤੀਸਰ ਵੈੱਲਫ਼ੇਅਰ ਕਲੱਬ ਦੇ ਮੈਂਬਰਾਂ ਸਮੇਤ ਸ਼ਹਿਰ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਪੈਸ਼ਲ ਡੀ.ਜੀ.ਪੀ. ਸੜਕ ਸੁਰੱਖਿਆ ਵਲੋਂ ਭੇਜੇ ਗਏ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਪ੍ਰਸੰਸਾ ਪੱਤਰ ਜ਼ਿਲ੍ਹੇ ਦੇ ਐਸ.ਪੀ. (ਐਚ) ਗੁਰਿੰਦਰਜੀਤ ਸਿੰਘ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਭੇਟ ਕੀਤੇ ਗਏ। ਇਸ ਮੌਕੇ ਸਨਮਾਨਿਤ ਹੋਣ ਵਾਲਿਆਂ ਵਿਚ ਦੀਪਾਂਸ਼ੂ ਕੁਮਾਰ, ਜੋਗਿੰਦਰ ਕੁਮਾਰ, ਅਜੇ ਪਾਸੀ, ਸਤਿੰਦਰ ਕੁਮਾਰ, ਮਨਦੀਪ ਖੁਰਾਣਾ, ਮਦਨ ਕੁਮਾਰ, ਨਰੇਸ਼ ਕਾਂਤੀ, ਨਵਦੀਪ ਸਿੰਘ ਅਤੇ ਡਾ. ਵਿਜੇ ਬਜਾਜ ਸ਼ਾਮਿਲ ਸਨ। ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਕਲੱਬ ਦੇ ਮੈਂਬਰ ਦਿਨ-ਰਾਤ ਸੜਕ ਸੁਰੱਖਿਆ ਦੇ ਖੇਤਰ ਵਿਚ ਕੰਮ ਕਰ ਰਹੇ ਹਨ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ, ਸੜਕ ਹਾਦਸਿਆਂ ਤੋਂ ਬਚਣ ਅਤੇ ਕੀਮਤੀ ਜਾਨਾਂ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰ ਰਹੇ ਹਨ। ਐਸ.ਪੀ. (ਐਚ) ਗੁਰਿੰਦਰਜੀਤ ਸਿੰਘ ਸੰਧੂ ਨੇ ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਉਪਰੰਤ ਮੌਕ ਪੋਲ 30 ਨੂੰ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ’ਚ ਜ਼ਿਲ੍ਹਾ ਜਾਗ੍ਰਿਤੀ ਅਭਿਆਨ ਮੰਚ ਨੇ ਲੱਡੂ ਵੰਡੇ
Ad Position 24