ਮੰਡੀਆਂ ਬੰਦ ਕਰਨ ਦੇ ਖ਼ਿਲਾਫ਼ ਕਿਸਾਨਾਂ ਵਲੋਂ ਮੁੱਖ ਮਾਰਗ ਜਾਮ
ਮੌਕੇ ’ਤੇ ਇੰਸੈਪਕਟਰ ਨੇ 2 ਦਿਨਾਂ ਬਾਅਦ ਮੰਡੀਆਂ ਵਿਹਲੀਆਂ ਕਰਨ ਦਾ ਭਰੋਸਾ ਦਿੱਤਾ
ਮਲੋਟ, 28 ਨਵੰਬਰ (ਪਾਟਿਲ)-ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਸੂਬਾ ਮੀਤ ਪ੍ਰਧਾਨ ਨਾਨਕ ਸਿੰਘ ਫ਼ਕਰਸਰ ਥੇੜ੍ਹੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਨੇਤਾ ਕੋਟਭਾਈ, ਭਾਕਿਯੂ ਮਾਲਵਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਜਟਾਣਾ ਧੂਲਕੋਟ, ਬਲਾਕ ਪ੍ਰਧਾਨ ਬਲਜਿੰਦਰ ਸਿੰਘ ਖ਼ਾਲਸਾ ਗੁਰੂਸਰ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਾਜਿੰਦਰ ਸਿੰਘ ਦੂਹੇਵਾਲਾ, ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਅਗਵਾਈ ਹੇਠ ਬਠਿੰਡਾ-ਮਲੋਟ ਹਾਈਵੇਅ ’ਤੇ ਡੇਢ ਘੰਟਾ ਜਾਮ ਕੀਤਾ ਗਿਆ। ਇਸ ਮੌਕੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ।
ਬ
ਬਠਿੰਡਾ ਚੌਂਕ ਮਲੋਟ ਵਿਖੇ ਹਾਈਵੇਅ ਜਾਮ ਕਰਨ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂ। ਤਸਵੀਰ: ਪਾਟਿਲ
29-11-2026
ਮਲੋਟ, 28 ਨਵੰਬਰ (ਪਾਟਿਲ)-ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਸੂਬਾ ਮੀਤ ਪ੍ਰਧਾਨ ਨਾਨਕ ਸਿੰਘ ਫ਼ਕਰਸਰ ਥੇੜ੍ਹੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਨੇਤਾ ਕੋਟਭਾਈ, ਭਾਕਿਯੂ ਮਾਲਵਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਜਟਾਣਾ ਧੂਲਕੋਟ, ਬਲਾਕ ਪ੍ਰਧਾਨ ਬਲਜਿੰਦਰ ਸਿੰਘ ਖ਼ਾਲਸਾ ਗੁਰੂਸਰ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਾਜਿੰਦਰ ਸਿੰਘ ਦੂਹੇਵਾਲਾ, ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਅਗਵਾਈ ਹੇਠ ਬਠਿੰਡਾ-ਮਲੋਟ ਹਾਈਵੇਅ ’ਤੇ ਡੇਢ ਘੰਟਾ ਜਾਮ ਕੀਤਾ ਗਿਆ। ਇਸ ਮੌਕੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਝੋਨਾ ਮੰਡੀਆਂ ਵਿਚ ਆਮਦ ਦੇ ਬਾਵਜੂਦ ਮੰਡੀਆਂ ਬੰਦ ਕਰਨ ਦੇ ਫ਼ੈਸਲੇ ਖ਼ਿਲਾਫ਼ ਕਿਹਾ ਕਿ ਝੋਨਾ ਖ਼ਰੀਦ ਏਜੰਸੀਆਂ ਮੰਡੀਆਂ ਵਿਚ ਭੇਜੀਆ ਜਾਣ ਅਤੇ ਬਾਰਦਾਨਾਂ ਲਿਫ਼ਟਿੰਗ ਅਦਾਇਗੀ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਮਾਰਕਿਟ ਕਮੇਟੀ ਦੇ ਸਕੱਤਰ ਅਨਿਲ ਕੁਮਾਰ ਦੀ ਹਾਜ਼ਰੀ ਵਿਚ ਪਨਸਪ ਇੰਸਪੈਕਟਰ ਰਕੇਸ਼ ਕੁਮਾਰ ਬਾਂਸਲ ਨੇ ਭਰੋਸਾ ਦਿੱਤਾ ਕਿ 2 ਦਿਨਾਂ ਬਾਅਦ ਮੰਡੀਆਂ ਵਿਹਲੀਆਂ ਕਰ ਦਿੱਤੀਆਂ ਜਾਣਗੀਆਂ। ਆਗੂਆਂ ਨੇ ਕਿਹਾ ਕਿ ਸ਼ੈਲਰ ਮਾਲਕਾਂ ਵਲੋਂ ਕਿਸਾਨਾਂ ਦੀ ਸ਼ਰੇ੍ਹਆਮ ਲੁੱਟ-ਖਸੁੱਟ ਕਰਕੇ ਕਾਟ ਢਾਈ ਤੋਂ 10 ਕਿੱਲੋ ਪ੍ਰਤੀ ਕੁਇੰਟਲ ਲਗਾਈ ਜਾ ਰਹੀ ਹੈ। ਕਰਜ਼ਾਈ ਕਿਸਾਨ ਬੇਵੱਸ ਦਿਖਾਈ ਦੇ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਕੁਲਦੀਪ ਸਿੰਘ ਕੋਟਭਾਈ, ਭਾਕਿਯੂ ਏਕਤਾ (ਉਗਰਾਹਾਂ) ਗਿੱਦੜਬਾਹਾ ਬਲਾਕ ਪ੍ਰਧਾਨ ਬਿੱਟੂ ਮੱਲਣ, ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਖ਼ਰੀਦ ਤੋਂ ਭੱਜ ਰਹੀ ਹੈ। ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਕੌਮੀ ਕਿਸਾਨ ਯੂਨੀਅਨ ਦੇ ਰਾਜਿੰਦਰ ਸਿੰਘ ਦੂਹੇਵਾਲਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਪੰਜਾਬ ਵਿਚ ਖ਼ਾਸ ਕਰਕੇ ਪਿਛੇਤਾ ਫੂਸਾ 44 ਤੇ 126 ਵਰਾਇਟੀ ਝੋਨਾ ਹੁਣ ਮੰਡੀਆਂ ਵਿਚ ਆਇਆ ਹੈ। ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਬਠਿੰਡਾ, ਫ਼ਰੀਦਕੋਟ, ਮੋਗਾ, ਬਰਨਾਲਾ, ਮਲੇਰਕੋਟਲਾ, ਸੰ ਗਰੂਰ, ਪਟਿਆਲਾ, ਲੁਧਿਆਣਾ, ਦੀਆਂ ਮੰਡੀਆਂ ਵਿਚ ਹਾਲੇ ਵੀ 20 ਫ਼ੀਸਦੀ ਤੋਂ ਉਪਰ ਝੋਨਾ ਖ਼ਰੀਦ ਕਰਨ ਵਾਲਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਭਾਕਿਯੂ ਏਕਤਾ (ਉਗਰਾਹਾਂ) ਦੇ ਜਨਰਲ ਸਕੱਤਰ ਜਸਵੀਰ ਸਿੰਘ ਪੱਪਲਾ, ਦੋਦਾ ਕਮੇਟੀ ਮੈਂਬਰ ਨਾਹਰ ਸਿੰਘ ਦੌਲਾ, ਇਕਬਾਲ ਸਿੰਘ, ਰਣਜੀਤ ਸਿੰਘ ਖ਼ਾਲਸਾ ਬੁੱਟਰ ਬਖੂਹਾ, ਜਗਰਾਜ ਸਿੰਘ ਸੁਖਨਾ, ਅੰਗਰੇਜ਼ ਸਿੰਘ ਫ਼ੌਜੀ ਮੱਲਣ ਗੁਰਦੇਵ ਸਿੰਘ ਛੱਤਿਆਣਾ, ਜਗਸੀਰ ਸਿੰਘ ਘਾਲੀ ਖ਼ਾਲਸਾ, ਨਿਰੰਜਨ ਸਿੰਘ, ਜੀਤ ਸਿੰਘ, ਰਾਜ ਸਿੰਘ ਕੋਟਲੀ, ਰਣਜੀਤ ਸਿੰਘ, ਅੰਗਰੇਜ਼ ਸਿੰਘ ਦੂਹੇਵਾਲਾ, ਜੰਬਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ, ਗਗਨਦੀਪ ਸਿੰਘ, ਦਿਲਪ੍ਰੀਤ ਸਿੰਘ, ਹਰਮੰਦਰ ਸਿੰਘ ਵਾਦੀਆ, ਭਾਕਿਯੂ ਮਾਲਵਾ ਦੇ ਸਾਹਿਬ ਸਿੰਘ, ਨਹਿਰੂ ਸਿੰਘ ਗਿੱਦੜਬਾਹਾ, ਰਾਮ ਸਿੰਘ, ਗੁਰਤਾਰ ਸਿੰਘ ਧੂਲਕੋਟ, ਸੁਖਮੰਦਰ ਸਿੰਘ, ਜਸਵਿੰਦਰ ਸਿੰਘ ਥਰਾਜ ਵਾਲਾ ਆਦਿ ਵੱਡੀ ਗਿਣਤੀ ਕਿਸਾਨ-ਮਜ਼ਦੂਰ ਹਾਜ਼ਰ ਸਨ।