28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵੋਟਾਂ ਬਣਾਉਣ ਲਈ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿਚ ਲਗਾਏ ਗਏ ਵਿਸ਼ੇਸ਼ ਕੈਂਪ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਹਰਮਹਿੰਦਰ ਪਾਲ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲਾਂ ਤੇ ਕਾਲਜਾਂ ਵਿਚ ਅੱਜ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਕੋਈ ਵੀ ਯੋਗ ਵਿਦਿਆਰਥੀ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ ਅਤੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਨਾਲ ਜੋੜਿਆ ਜਾ ਸਕੇ।

Ad Position 21
No active advertisement
ਅਜੀਤ ਡੈਸਕ 29-11-2026
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਹਰਮਹਿੰਦਰ ਪਾਲ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲਾਂ ਤੇ ਕਾਲਜਾਂ ਵਿਚ ਅੱਜ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਕੋਈ ਵੀ ਯੋਗ ਵਿਦਿਆਰਥੀ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ ਅਤੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਨਾਲ ਜੋੜਿਆ ਜਾ ਸਕੇ। ਇਹ ਕੈਂਪ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਗਾਏ ਗਏ ਅਤੇ ਇਨ੍ਹਾਂ ਕੈਂਪਾਂ ਸੰਬੰਧੀ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਕੰਚਨ ਦੀ ਰਹਿਨੁਮਾਈ ਹੇਠ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ। ਕੈਂਪਾਂ ਦਾ ਸਫ਼ਲ ਪ੍ਰਬੰਧ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਅਤੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਰਾਜ ਕੁਮਾਰ ਦੀ ਦੇਖ-ਰੇਖ ਹੇਠ ਕੀਤਾ ਗਿਆ। ਅੱਜ ਜ਼ਿਲ੍ਹੇ ਦੇ ਸਮੂਹ ਸਕੂਲਾਂ ਤੇ ਕਾਲਜਾਂ ਵਿਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਇਲੈਕਟੋਰਲ ਲਿਟਰੇਸੀ ਕਲੱਬ (ਈ.ਐਲ.ਸੀ.) ਦੇ ਮੈਂਬਰਾਂ ਵਲੋਂ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਦੇ ਨਵੇਂ ਵੋਟਰ ਵਜੋਂ ਨਾਂਅ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰਵਾਏ ਗਏ ਅਤੇ ਉਨ੍ਹਾਂ ਨੂੰ ਵੋਟਰ ਰਜਿਸਟ੍ਰੇਸ਼ਨ ਨਾਲ ਸੰਬੰਧਿਤ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸੇ ਲੜੀ ਤਹਿਤ ਜ਼ਿਲ੍ਹਾ ਸਵੀਪ ਟੀਮ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਵੀ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਕੂਲ ਵਿਚ ਚੱਲ ਰਹੀ ਪੀ.ਐਮ. ਸ੍ਰੀ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ ਦੇਣ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜ਼ਿਲ੍ਹਾ ਸਵੀਪ ਟੀਮ ਵਲੋਂ ਆਪਣੀ ਵੋਟ ਬਣਵਾਉਣ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਟੀਮ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਹਰ ਯੋਗ ਨਾਗਰਿਕ ਨੂੰ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਵਾਉਣਾ ਚਾਹੀਦਾ ਹੈ, ਤਾਂ ਜੋ ਉਹ ਚੋਣਾਂ ਦੌਰਾਨ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਰਾਜ ਕੁਮਾਰ, ਰੂੜ ਸਿੰਘ, ਲਖਵੀਰ ਸਿੰਘ, ਅਮਰਦੀਪ ਸਿੰਘ, ਸੰਜੀਵ ਭੱਟੀ, ਸਾਹਿਲ ਸਰਦਾਨਾ ਅਤੇ ਸੁਮਿਤ ਸਲੂਜਾ ਸਮੇਤ ਜਸਵਿੰਦਰ ਪਾਲ ਸ਼ਰਮਾ ਅਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀਆਂ ਸਵੀਪ ਟੀਮਾਂ ਦੇ ਮੈਂਬਰਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਮੂਹ ਟੀਮ ਮੈਂਬਰਾਂ ਵਲੋਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਦੀ ਪ੍ਰਕਿਰਿਆ ਤੇ ਲੋਕਤੰਤਰੀ ਪ੍ਰਣਾਲੀ ਵਿਚ ਨੌਜਵਾਨਾਂ ਦੀ ਭੂਮਿਕਾ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕੈਂਪਾਂ ਦੇ ਪ੍ਰਬੰਧਾਂ ਤੇ ਜਾਗਰੂਕਤਾ ਗਤੀਵਿਧੀਆਂ ਨੂੰ ਸਫ਼ਲ ਬਣਾਉਣ ਵਿਚ ਆਪਣਾ ਅਹਿਮ ਯੋਗਦਾਨ ਪਾਇਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਨ੍ਹਾਂ ਕੈਂਪਾਂ ਵਿਚ ਸ਼ਮੂਲੀਅਤ ਕੀਤੀ ਤੇ ਆਪਣੀ ਵੋਟ ਬਣਵਾਈ। ਉਨ੍ਹਾਂ ਦਾ ਕਹਿਣਾ ਸੀ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਇਹ ਵਿਸ਼ੇਸ਼ ਉਪਰਾਲਾ ਸੀ ਕਿ ਸਾਡੀਆਂ ਵੋਟਾਂ ਸਕੂਲਾਂ ਤੇ ਕਾਲਜਾਂ ਵਿਚ ਹੀ ਅਪਲਾਈ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹਮੇਸ਼ਾ ਲੱਗਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਮਾਮਲਾ ਝੋਨੇ ਦੀ ਖ਼ਰੀਦ ਬੰਦ ਕਰਨ ਦਾ ਗਿੱਦੜਬਾਹਾ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਰਾਸ਼ਟਰੀ ਮਾਰਗ ਜਾਮ ਅਗਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
Ad Position 24