28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖ਼ਾਲਸਾ ਸਕੂਲ ਵਿਖੇ ਡਿਜੀਟਲ ਸਵੈ ਗਣਨਾ 2027 ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਜੀਟਲ ਸਵੈ ਗਣਨਾ 2027 ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਫ਼ੀਲਡ ਟਰੇਨਰ ਤੇ ਲੈਕਚਰਾਰ ਸ਼ਮਿੰਦਰ ਬੱਤਰਾ, ਪਰਵੀਨ ਕੁਮਾਰ ਸ਼ਰਮਾ, ਨਵੀਨ ਕੁਮਾਰ ਡੂਮੜਾ ਅਤੇ ਹਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਡਿਜੀਟਲ ਸਵੈ ਜਨਗਣਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 29-11-2026
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਜੀਟਲ ਸਵੈ ਗਣਨਾ 2027 ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਫ਼ੀਲਡ ਟਰੇਨਰ ਤੇ ਲੈਕਚਰਾਰ ਸ਼ਮਿੰਦਰ ਬੱਤਰਾ, ਪਰਵੀਨ ਕੁਮਾਰ ਸ਼ਰਮਾ, ਨਵੀਨ ਕੁਮਾਰ ਡੂਮੜਾ ਅਤੇ ਹਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਡਿਜੀਟਲ ਸਵੈ ਜਨਗਣਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ 30 ਨਵੰਬਰ 2026 ਤੱਕ ਆਨਲਾਈਨ ਪੋਰਟਲ ਰਾਹੀਂ ਡਿਜੀਟਲ ਸਵੈ ਜਨਗਣਨਾ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਤਹਿਤ ਹਰੇਕ ਪਰਿਵਾਰ ਨੂੰ ਆਪਣੇ ਪੱਧਰ ’ਤੇ ਜਨਗਣਨਾ ਸੰਬੰਧੀ ਜਾਣਕਾਰੀ ਦਰਜ ਕਰਵਾਉਣ ਦੀ ਸਹੂਲਤ ਦਿੱਤੀ ਗਈ ਹੈ। ਨਾਗਰਿਕ ਘਰ, ਦਫ਼ਤਰ ਜਾਂ ਕੰਮ ਵਾਲੀ ਥਾਂ ਤੋਂ ਮੋਬਾਇਲ, ਕੰਪਿਊਟਰ ਜਾਂ ਲੈਪਟਾਪ ਰਾਹੀਂ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਬੁਲਾਰਿਆਂ ਨੇ ਦੱਸਿਆ ਕਿ ਇਹ ਦੇਸ਼ ਦੀ ਪਹਿਲੀ ਡਿਜੀਟਲ ਜਨਗਣਨਾ ਹੈ, ਜਿਸ ਵਿਚ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਜਨਗਣਨਾ ਦੌਰਾਨ ਹਰੇਕ ਪਰਿਵਾਰ ਵਲੋਂ ਸਹੀ ਤੇ ਪੂਰੀ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਨਾਲ ਦੇਸ਼ ਦੀ ਭਵਿੱਖੀ ਯੋਜਨਾਬੰਦੀ ਤੇ ਵਿਕਾਸ ਕਾਰਜਾਂ ਲਈ ਮਹੱਤਵਪੂਰਨ ਅੰਕੜੇ ਪ੍ਰਾਪਤ ਹੁੰਦੇ ਹਨ। ਇਸ ਮੌਕੇ ਬੁਲਾਰਿਆਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਡਿਜੀਟਲ ਪ੍ਰਣਾਲੀ ਦੀ ਵਰਤੋਂ ਤੇ ਇਸ ਦੇ ਲਾਭਾਂ ਬਾਰੇ ਸਮਝਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਸਵੈ ਜਨਗਣਨਾ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਕੀਤੀ। ਸਕੂਲ ਦੇ ਪ੍ਰਿੰਸੀਪਲ ਸ਼ਿਵਚਰਨ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿਚ ਸਕੂਲ ਦੇ ਅਧਿਆਪਕਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਸਕੂਲ ਪ੍ਰਬੰਧਕਾਂ ਵਲੋਂ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਦੇ ਪ੍ਰਦੀਪ ਕੁਮਾਰ, ਗੁਲਾਬ ਸਿੰਘ, ਰਣਵੀਰ ਸਿੰਘ, ਅਮਨਦੀਪ ਕੌਰ, ਮਨਦੀਪ ਕੌਰ, ਮਾਇਆ ਰਾਣੀ, ਗੁਰਮੀਤ ਕੌਰ, ਸੁਖਪਾਲ ਕੌਰ, ਪੱਪੂ, ਜਸਪਾਲ ਸਿੰਘ, ਪੁਸ਼ਪਿੰਦਰ ਸਿੰਘ ਅਤੇ ਰਵਿੰਦਰ ਕੌਰ ਨੇ ਵਿਦਿਆਰਥੀਆਂ ਰਾਹੀਂ ਸਵੈ ਜਨਗਣਨਾ ਦੀ ਪ੍ਰਕਿਰਿਆ ਮੁਕੰਮਲ ਕਰਵਾਉਣ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਗੁਰਮੁਖ ਸਿੰਘ ਪਬਲਿਕ ਸਕੂਲ ਵਿਖੇ ਸਵੈ ਜਨਗਣਨਾ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮਲੋਟ ਦੇ ਕਾਂਗਰਸੀ ਆਗੂਆਂ ਵਲੋਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ
Ad Position 24