28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੰਤ ਬਾਬਾ ਗੁਰਮੁਖ ਸਿੰਘ ਪਬਲਿਕ ਸਕੂਲ ਵਿਖੇ ਸਵੈ ਜਨਗਣਨਾ ਸੰਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸੰਤ ਬਾਬਾ ਗੁਰਮੁਖ ਸਿੰਘ ਪਬਲਿਕ ਸਕੂਲ ਵਿਖੇ ਡਿਜੀਟਲ ਸਵੈ ਜਨਗਣਨਾ 2027 ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਫ਼ੀਲਡ ਟਰੇਨਰ ਤੇ ਲੈਕਚਰਾਰ ਸ਼ਮਿੰਦਰ ਬੱਤਰਾ, ਪਰਵੀਨ ਕੁਮਾਰ ਸ਼ਰਮਾ, ਨਵੀਨ ਕੁਮਾਰ ਡੂਮੜਾ ਅਤੇ ਹਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਡਿਜੀਟਲ ਸਵੈ ਜਨਗਣਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 29-11-2026
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸੰਤ ਬਾਬਾ ਗੁਰਮੁਖ ਸਿੰਘ ਪਬਲਿਕ ਸਕੂਲ ਵਿਖੇ ਡਿਜੀਟਲ ਸਵੈ ਜਨਗਣਨਾ 2027 ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਫ਼ੀਲਡ ਟਰੇਨਰ ਤੇ ਲੈਕਚਰਾਰ ਸ਼ਮਿੰਦਰ ਬੱਤਰਾ, ਪਰਵੀਨ ਕੁਮਾਰ ਸ਼ਰਮਾ, ਨਵੀਨ ਕੁਮਾਰ ਡੂਮੜਾ ਅਤੇ ਹਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਡਿਜੀਟਲ ਸਵੈ ਜਨਗਣਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ 30 ਨਵੰਬਰ 2026 ਤੱਕ ਆਨਲਾਈਨ ਪੋਰਟਲ ਰਾਹੀਂ ਡਿਜੀਟਲ ਸਵੈ ਜਨਗਣਨਾ ਕੀਤੀ ਜਾ ਰਹੀ ਹੈ। ਇਸ ਪ੍ਰਕਿਰਿਆ ਤਹਿਤ ਹਰੇਕ ਪਰਿਵਾਰ ਨੂੰ ਘਰ ਬੈਠੇ ਹੀ ਆਪਣੇ ਮੋਬਾਇਲ ਜਾਂ ਕੰਪਿਊਟਰ ਰਾਹੀਂ ਸਵੈ ਜਨਗਣਨਾ ਕਰਨ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੁਲਾਰਿਆਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਡਿਜੀਟਲ ਪ੍ਰਣਾਲੀ ਦੀ ਵਰਤੋਂ ਅਤੇ ਇਸ ਦੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ। ਸਕੂਲ ਦੀ ਮੈਨੇਜਿੰਗ ਡਾਇਰੈਕਟਰ ਸੁਖਰਾਜ ਕੌਰ, ਪ੍ਰਿੰਸੀਪਲ ਜੋਤੀ ਗੁੰਬਰ ਅਤੇ ਐਗਜੀਕਿਊਟਿਵ ਡਾਇਰੈਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ਵਿਚ ਸਕੂਲ ਅਧਿਆਪਕਾਂ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਸੈਮੀਨਾਰ ਦੇ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਵੈ ਜਨਗਣਨਾ ਦੀ ਪ੍ਰਕਿਰਿਆ ਮੁਕੰਮਲ ਕਰਨ ਵਿਚ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਵਲੋਂ ਡਿਜੀਟਲ ਸਵੈ ਗਣਨਾ 2027 ਮੁਕੰਮਲ ਕਰਨ ਦੀ ਅਪੀਲ ਅਗਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਡਿਜੀਟਲ ਸਵੈ ਗਣਨਾ 2027 ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24